LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Ram Rahim News: ਰਾਮ ਰਹੀਮ ਦੀਆਂ ਬੇਅਦਬੀ ਮਾਮਲੇ ਨੂੰ ਲੈਕੇ ਵਧੀਆ ਮੁਸ਼ਕਿਲਾਂ,ਅਦਾਲਤ ਨੇ ਅਰਜ਼ੀ ਕੀਤੀ ਖਾਰੀਜ਼

ramrahim76

Punjab News: ਬੇਅਦਬੀ ਮਾਮਲੇ ਵਿੱਚ ਡੇਰਾ ਮੁੱਖੀ ਰਾਮ ਰਹੀਮ ਦੀਆਂ ਮੁਸ਼ਕਿਲਾਂ ਵੱਧ ਚੁੱਕੀਆਂ ਹਨ। ਕਿਉਂਕਿ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਫਰੀਦਕੋਟ ਬੇਅਦਬੀ ਮਾਮਲੇ ਵਿੱਚ ਡੇਰਾ ਮੁੱਖੀ ਰਾਮ ਰਹੀਮ (Ram Rahim)ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਦੱਸ ਦੇਈਏ ਕਿ ਰਾਮ ਰਹੀਮ ਨੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਸਮੇਤ ਕੁਝ ਹੋਰ ਦਸਤਾਵੇਜ਼ਾਂ ਦੀ ਮੰਗ ਲਈ ਅਰਜ਼ੀ ਦਿੱਤੀ ਸੀ। ਜ਼ਿਕਰਯੋਗ ਹੈ ਕਿ ਇਹ ਕੇਸ ਪਹਿਲਾਂ ਫਰੀਦਕੋਟ ਦੀ ਅਦਾਲਤ ਵਿੱਚ ਚੱਲ ਰਿਹਾ ਸੀ। 

28 ਫਰਵਰੀ, 2023 ਨੂੰ ਸੁਪਰੀਮ ਕੋਰਟ ਦੇ ਜਸਟਿਸ ਅਨੁਰਾਧਾ ਬੋਸ ਅਤੇ ਜਸਟਿਸ ਸੁਧਾਂਸ਼ੂ ਧੂਲੀਆ 'ਤੇ ਆਧਾਰਿਤ ਬੈਂਚ ਨੇ ਸੁਣਵਾਈ ਤੋਂ ਬਾਅਦ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਡੇਰਾ ਪੈਰੋਕਾਰਾਂ ਦੇ ਕੁੱਲ ਚਾਰ ਕੇਸ ਪੰਜਾਬ ਤੋਂ (Ram Rahim case Update)ਚੰਡੀਗੜ੍ਹ ਤਬਦੀਲ ਕਰ ਦਿੱਤੇ ਗਏ ਸਨ। ਇਨ੍ਹਾਂ ਵਿੱਚੋਂ ਤਿੰਨ ਕੇਸ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਹਨ, ਜਦਕਿ ਇੱਕ ਕੇਸ ਮੋਗਾ ਵਿੱਚ ਸਾਲ 2010 ਦੌਰਾਨ ਹੋਈ ਭੰਨਤੋੜ ਵਾਲੀ ਘਟਨਾ ਨਾਲ ਸਬੰਧਤ ਹੈ।

ਇਸ ਦੇ ਨਾਲ ਹੀ ਜਾਣਕਰੀ ਮੁਤਾਬਿਕ ਸਾਲ 2017 ਵਿੱਚ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ 20 ਸਾਲ ਦੀ ਸਜ਼ਾ ਸੁਣਾਈ ਸੀ। ਉਸ ਸਮੇਂ ਤੋਂ ਹੀ ਉਹ ਹਰਿਆਣਾ (Ram Rahim case Update)ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਸੀਬੀਆਈ ਦੀ ਪੰਚਕੂਲਾ ਅਦਾਲਤ ਨੇ ਵੀ ਡੇਰਾ ਮੁਖੀ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਇਸ ਕੇਸ ਵਿਚ ਵੀ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। 

ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨ ਕੇਸ ਹਨ ਅਤੇ ਤਿੰਨਾਂ ਮਾਮਲਿਆਂ ਵਿੱਚ ਪੰਜਾਬ ਪੁਲਿਸ ਦੀ ਐਸਆਈਟੀ ਵੱਲੋਂ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਡੇਰਾ (Ram Rahim case Update)ਪੈਰੋਕਾਰਾਂ ਤੋਂ ਇਲਾਵਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀ ਤਿੰਨਾਂ ਮਾਮਲਿਆਂ ਵਿੱਚ ਚਾਰਜਸ਼ੀਟ ਕੀਤਾ ਗਿਆ ਹੈ, ਜਦੋਂ ਕਿ ਡੇਰੇ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ।

In The Market