LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਉਪ ਮੁੱਖ ਮੰਤਰੀ ਨੇ ਆਰੂਸਾ ਆਲਮ ਨੂੰ ਲੈਕੇ ਦਿੱਤਾ ਵੱਡਾ ਬਿਆਨ, ਕਿਹਾ- 'ISI ਕਨੈਕਸ਼ਨ ਦੀ ਹੋਵੇਗੀ ਜਾਂਚ'

22 oct randhawa

ਚੰਡੀਗੜ੍ਹ : ਪੰਜਾਬ ਵਿੱਚ ਰਾਜਨੀਤਕ ਉਥਲ -ਪੁਥਲ ਅਜੇ ਰੁਕ ਨਹੀਂ ਰਹੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ਦੇ ਵਿਰੁੱਧ ਸਟੈਂਡ ਲੈਂਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ਵਿੱਚ ਕਈ ਵਾਰ ਕਾਂਗਰਸ ਨੂੰ ਨਿਸ਼ਾਨਾ ਬਣਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ 'ਤੇ ਕਾਂਗਰਸ ਦੇ ਪੱਖ ਤੋਂ ਵੀ ਹਮਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਸੂਬੇ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਪਾਕਿਸਤਾਨੀ ਮਹਿਲਾ ਮਿੱਤਰ ਅਤੇ ਖੁਫੀਆ ਏਜੰਸੀ ਆਈਐਸਆਈ (ISI) ਦੇ ਸਬੰਧਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਜਾਂਚ ਦੀ ਜ਼ਿੰਮੇਵਾਰੀ ਕਾਰਜਕਾਰੀ ਡੀਜੀਪੀ ਇਕਬਾਲ ਪ੍ਰੀਤ ਸਹੋਤਾ ਨੂੰ ਸੌਂਪੀ ਗਈ ਹੈ।

Also Read : KMP ਐਕਸਪ੍ਰੈਸ ਵੇਅ 'ਤੇ ਦਰਦਨਾਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 8 ਲੋਕਾਂ ਦੀ ਮੌਤ

ਉਪ ਮੁੱਖ ਮੰਤਰੀ ਨੇ ਕਿਹਾ, 'ਕੈਪਟਨ ਅਮਰਿੰਦਰ ਸਿੰਘ ਹੁਣ ਕਹਿ ਰਹੇ ਹਨ ਕਿ ਸੂਬਾ ਆਈਐਸਆਈ (ISI) ਤੋਂ ਖਤਰੇ ਵਿੱਚ ਹੈ। ਅਸੀਂ ਇੱਕ ਵੀਡੀਓ ਵਿੱਚ ਦੇਖਿਆ ਕਿ ਕੈਪਟਨ ਦੀ ਮਹਿਲਾ ਦੋਸਤ ਅਰੂਸਾ ਆਲਮ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ  (ISI) ਦੇ ਲੋਕਾਂ ਦੇ ਨਾਲ ਖੜ੍ਹੀ ਹੈ। ਅਸੀਂ ਆਰੂਸਾ ਨਾਲ ਆਈਐਸਆਈ ਦੇ ਸਬੰਧਾਂ ਦੀ ਜਾਂਚ ਕਰਾਂਗੇ। ਉਨ੍ਹਾਂ ਕਿਹਾ ਕਿ ਕੈਪਟਨ ਪਿਛਲੇ ਸਾਢੇ ਚਾਰ ਸਾਲਾਂ ਤੋਂ ਕਹਿ ਰਹੇ ਹਨ ਕਿ ਸਰਹੱਦ ਪਾਰ ਤੋਂ ਡਰੋਨ ਆ ਰਹੇ ਹਨ। ਮੈਂ ਡੀਜੀਪੀ ਸਾਹਿਬ ਨੂੰ ਇਹ ਵੀ ਜਾਂਚ ਕਰਨ ਲਈ ਕਹਾਂਗਾ ਕਿ ਇਸ ਦੇ ਪਿੱਛੇ ਮਕਸਦ ਕੀ ਸੀ। ਪਹਿਲਾਂ ਉਹ ਗ੍ਰਾਉਂਡ ਬਣਵਾਉਂਦੇ ਹਨ ਅਤੇ ਫਿਰ BSF ਲਗਵਾਉਂਦੇ ਹਨ।

Also Read : ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨਸਭਾ ਚੋਣਾਂ ਲਈ ਐਲਾਨੇ 3 ਹੋਰ ਉਮੀਦਵਾਰ

 ਰਣਨੀਤੀ ਤਿਆਰ ਕਰਨ 'ਚ ਜੁੱਟੇ ਕੈਪਟਨ  

ਦੱਸ ਦਈਏ ਕਿ ਪੰਜਾਬ ਵਿੱਚ, ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਪਾਰਟੀ ਨਾਲ ਜੁੜੇ ਕਈ ਮੁੱਦਿਆਂ 'ਤੇ ਹਮਲਾਵਰ ਰਹੇ ਹਨ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਸਿਆਸੀ ਪਾਰਟੀ ਬਣਾਉਣ ਦੀ ਰਣਨੀਤੀ ਤਿਆਰ ਕਰਨ ਵਿੱਚ ਰੁੱਝੇ ਹੋਏ ਹਨ ਅਤੇ ਹੌਲੀ ਹੌਲੀ ਕਾਂਗਰਸ ਦੀ ਸਿਆਸੀ ਪਕੜ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਦਰਅਸਲ, ਹਾਲ ਹੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਘੋਸ਼ਣਾ ਕੀਤੀ ਸੀ ਕਿ ਉਹ ਜਲਦੀ ਹੀ ਆਪਣੀ ਰਾਜਨੀਤਿਕ ਪਾਰਟੀ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਜੇਕਰ ਉਹ ਅਗਲੇ ਤਿੰਨ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਦੇ ਹਿੱਤ ਵਿੱਚ ਤਿੰਨੋਂ ਖੇਤੀਬਾੜੀ ਕਾਨੂੰਨਾਂ ਦੇ ਵਿਵਾਦ ਨੂੰ ਸੁਲਝਾ ਲੈਂਦੇ ਹਨ ਤਾਂ ਉਹ ਭਾਜਪਾ ਨਾਲ ਸੀਟਾਂ ਸਾਂਝੀਆਂ ਕਰਨ ਬਾਰੇ ਵਿਚਾਰ ਕਰਨਗੇ।

In The Market