LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਡਿਪਟੀ CM ਰੰਧਾਵਾ ਵਲੋਂ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ, 3 ਮੁਲਾਜ਼ਮ ਮੁਅੱਤਲ

28o1

ਚੰਡੀਗੜ੍ਹ- ਜੀ.ਟੀ.ਰੋਡ ਉਤੇ ਨਾਕਿਆਂ ਦੀ ਅਸਲ ਸਥਿਤੀ ਜਾਣਨ ਅਤੇ ਸੜਕ ਉੱਪਰ ਭੀੜ ਵਾਲੀਆਂ ਥਾਂਵਾਂ ਉਤੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਵੇਰੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ।

ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਅੰਦਰ ਟ੍ਰੈਫ਼ਿਕ ਵਿਵਸਥਾ ਲਈ ਪੁਲਿਸ ਦੇ ਢਿੱਲੇ ਪ੍ਰਬੰਧਾਂ ਉਤੇ ਨਾਖੁਸ਼ੀ ਪ੍ਰਗਟਾਈ। ਇਸੇ ਤਰ੍ਹਾਂ ਸਤਲੁਜ ਪੁੱਲ ਪਾਰ ਕਰਨ ਸਾਰ ਫਿਲੌਰ (ਜਲੰਧਰ ਜ਼ਿਲ੍ਹਾ) ਵਿੱਚ ਜੀ.ਟੀ. ਰੋਡ ਉੱਪਰ ਪੁਲਿਸ ਨਾਕੇ ਉਤੇ ਤਾਇਨਾਤ ਪੁਲਿਸ ਕਰਮੀਆਂ ਵੱਲੋਂ ਅਵੇਸਲੇਪਣ ਨਾਲ ਦਿੱਤੀ ਜਾ ਰਹੀ ਡਿਊਟੀ ਦਾ ਨੋਟਿਸ ਲੈਂਦਿਆਂ ਮੁਸਤੈਦੀ ਨਾਲ ਡਿਊਟੀ ਕਰਨ ਲਈ ਕਿਹਾ।

ਮਿਲੀ ਜਾਣਕਾਰੀ ਮੁਤਾਬਕ ਡਿਊਟੀ ਉੱਤੇ ਤਾਇਨਾਤ ਏ. ਐੱਸ. ਆਈ. ਜਸਵੰਤ ਸਿੰਘ, ਬਲਵਿੰਦਰ ਸਮੇਤ ਤਿੰਨ ਪੁਲਸ ਕਰਮਚਾਰੀਆਂ ਨੂੰ ਡਿਊਟੀ ’ਚ ਕੋਤਾਹੀ ਵਰਤਣ ਦੇ ਦੋਸ਼ ਵਿਚ ਤੁਰੰਤ ਸਸਪੈਂਡ ਕਰਨ ਦੇ ਹੁਕਮ ਦਿੱਤੇ। ਨਾਕੇ ਦੌਰਾਨ ਚੈਕਿੰਗ ਕਰਦੇ ਹੋਏ ਸੁਖਜਿੰਦਰ ਸਿੰਘ ਰੰਧਾਵਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ’ਚ ਰੰਧਾਵਾ ਪੁਲਸ ਮੁਲਾਜ਼ਮਾਂ ਦੀ ਝਾੜ ਕਰਦੇ ਹੋਏ ਦਿੱਸ ਰਹੇ ਹਨ। 

ਡਿਪਟੀ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਪੁਲਿਸ ਨੂੰ ਜਿੱਥੇ ਸੁਰੱਖਿਆ ਦੇ ਪੱਖ ਤੋਂ ਮੁਸਤੈਦੀ ਨਾਲ ਡਿਊਟੀ ਕਰਨੀ ਚਾਹੀਦੀ ਹੈ ਉੱਥੇ ਰਾਹਗੀਰਾਂ ਨੂੰ ਟ੍ਰੈਫ਼ਿਕ ਜਾਮ ਤੋਂ ਨਿਜਾਤ ਦਿਵਾਉਣ ਲਈ ਟ੍ਰੈਫਿਕ ਪੁਲਿਸ ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਉਣਾ ਯਕੀਨੀ ਬਣਾਇਆ ਜਾਵੇ।

In The Market