ਰੋਹਤਕ: ਸਾਧਵੀ ਯੌਨ ਸ਼ੋਸ਼ਣ ਮਾਮਲੇ ਵਿਚ ਰੋਹਤਕ ਸਥਿਤ ਸੁਨਾਰੀਆ ਜੇਲ੍ਹ 'ਚ ਬੰਦ (Ram Rahim) ਰਾਮ ਰਹੀਮ ਨੂੰ ਅੱਜ ਫਿਰ ਤੋਂ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਮਿਲੀ ਜਾਣਕਾਰੀ ਦੇ ਮੁਤਾਬਿਕ ਉਸ ਨੂੰ ਢਿੱਡ ਵਿੱਚ ਦਰਦ ਹੋਣ ਕਾਰਨ ਮੇਦਾਂਤਾ ਹਸਪਤਾਲ ਲਿਜਾਇਆ ਗਿਆ। 3 ਦਿਨ ਪਹਿਲਾਂ ਵੀ ਡੇਰਾ ਮੁਖੀ ਨੂੰ ਢਿੱਡ ਵਿੱਚ ਦਰਦ ਕਾਰਨ ਪੀਜੀਆਈ ਰੋਹਤਕ ਲਿਆਂਦਾ ਗਿਆ ਸੀ ਅਤੇ ਜਾਂਚ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਸੀ।
ਗੌਰਤਲਬ ਹੈ ਕੀ ਬੀਤੇ ਦਿਨੀ (Gurmeet Ram Rahim Singh) ਰਾਮ ਰਹੀਮ ਦੀ ਸਿਹਤ ਖਰਾਬ ਹੋਣ ਮਗਰੋਂ ਸਖ਼ਤ ਸੁਰੱਖਿਆ ਦਰਮਿਆਨ (PGI) ਪੀ. ਜੀ. ਆਈ. ਲਿਆਂਦਾ ਗਿਆ। ਹਾਲਾਂਕਿ ਦੋ ਘੰਟੇ ਦੀ ਜਾਂਚ ਅਤੇ ਦਵਾਈ ਦੇ ਕੇ ਫਿਰ ਵਾਪਸ ਜੇਲ੍ਹ ਭੇਜ ਦਿੱਤਾ ਗਿਆ। ਡਾਕਟਰ ਦਾ ਕਹਿਣਾ ਹੈ ਕਿ ਢਿੱਡ ਵਿਚ ਦਰਦ ਦੀ ਸ਼ਿਕਾਇਤ ਦੇ ਕਰਕੇ ਉਸਨੂੰ (PGI) ਪੀ. ਜੀ. ਆਈ 'ਚ ਦਾਖ਼ਲ ਕਰਵਾਇਆ ਗਿਆ ਹੈ।
ਦੱਸ ਦੇਈਏ ਕਿ ਇਹ ਦੂਜੀ ਵਾਰ ਸੀ, ਜਦੋਂ ਰਾਮ ਰਹੀਮ ਨੂੰ ਪੀ. ਜੀ. ਆਈ. ਲਿਆਂਦਾ ਗਿਆ ਹੈ। ਇਸ ਤੋਂ ਪਹਿਲਾਂ 12 ਮਈ ਨੂੰ ਰਾਮ ਰਹੀਮ ਨੂੰ ਬਲੱਡ ਪ੍ਰੈੱਸ਼ਰ ਕਾਰਨ ਇੱਥੇ ਲਿਆਂਦਾ ਗਿਆ ਸੀ। ਉਦੋਂ ਜੇਲ੍ਹ ’ਚ ਕਈ ਮਰੀਜ਼ ਕੋਰੋਨਾ ਪਾਜ਼ੇਟਿਵ ਮਿਲੇ ਸਨ ਅਤੇ ਰਾਮ ਰਹੀਮ ਨੂੰ ਕੋਰੋਨਾ ਦੇ ਖ਼ਦਸ਼ੇ ਦੇ ਚੱਲਦੇ ਇੱਥੇ ਲਿਆਂਦਾ ਗਿਆ ਸੀ। ਹਾਲਾਂਕਿ ਸਾਰੀਆਂ ਰਿਪੋਰਟ ਸਹੀ ਆਉਣ ਮਗਰੋਂ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट