LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੰਗਰੂਰ, ਬਰਨਾਲਾ ਤੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ 'ਚ 23 ਜੂਨ ਨੂੰ ਸਥਾਨਕ ਛੁੱਟੀ ਦਾ ਐਲਾਨ

17j holiday

ਚੰਡੀਗੜ੍ਹ: ਪੰਜਾਬ ਸਰਕਾਰ (Punjab Govt.) ਨੇ ਸੰਗਰੂਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਸੰਗਰੂਰ (Sangroor), ਬਰਨਾਲਾ (Barnala) ਅਤੇ ਜ਼ਿਲ੍ਹਾ ਮਾਲੇਰਕੋਟਲਾ (Malerkotla) ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 23 ਜੂਨ ਨੂੰ ਸਥਾਨਕ ਛੁੱਟੀ (Local Holiday) ਘੋਸ਼ਿਤ ਕੀਤੀ ਹੈ।

Also Read: ਹੁਣ ਕਰਜ਼ ਵਸੂਲੀ ਲਈ ਪਰੇਸ਼ਾਨ ਨਹੀਂ ਕਰਨਗੇ ਬੈਂਕ ਏਜੰਟ! RBI ਦਾ ਸਖਤ ਹੁਕਮ ਜਾਰੀ

ਪੰਜਾਬ ਸਰਾਕਰ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਦੇ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 23 ਜੂਨ, 2022 (ਵੀਰਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

Also Read: Elon Musk ਨੂੰ ਟਵੀਟ ਕਰਨਾ ਪਿਆ ਮਹਿੰਗਾ, ਠੁਕਿਆ 258 ਬਿਲੀਅਨ ਡਾਲਰ ਦਾ ਕੇਸ

ਇਸ ਦੇ ਨਾਲ ਹੀ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ ਮਿਤੀ 23 ਜੂਨ, 2022 (ਵੀਰਵਾਰ) ਦੀ ਅਦਾਇਗੀ ਛੁੱਟੀ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਘੋਸ਼ਿਤ ਕੀਤੀ ਗਈ ਹੈ।

In The Market