LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬੈਰੀਕੇਡ ਤੋੜ ਚੰਡੀਗੜ੍ਹ ਦਾਖਲ ਹੋਏ ਕਿਸਾਨ, ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

mang patar

ਚੰਡੀਗੜ੍ਹ/ਮੁਹਾਲੀ (ਇੰਟ.)- ਪੰਜਾਬ ਦੇ ਕਿਸਾਨਾਂ (farmers) ਅਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਰਾਜ ਭਵਨ ਤੱਕ ਮੁਹਾਲੀ ਤੋਂ ਪੈਦਲ ਮਾਰਚ ਕਰਦੇ ਹੋਏ ਬੈਰੀਕੇਡ ਤੋੜਦੇ ਹੋਏ ਅੱਜ ਚੰਡੀਗੜ੍ਹ ਵਿੱਚ ਦਾਖਲ ਹੋ ਗਏ। ਉਨ੍ਹਾਂ ਨੂੰ ਰੋਕਣ ਲਈ ਪੁਲਿਸ ਜਲ ਤੋਪਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕਿਸਾਨਾਂ (kisan) ਨੇ ਮੁਹਾਲੀ ਦੇ ਵਾਈਪੀਐੱਸ ਚੌਕ ਤੋਂ ਅਗਲੇ ਲੱਗੇ ਪਹਿਲੇ ਪੁਲਿਸ ਬੈਰੀਕੇਡ ਨੂੰ ਤੋੜ ਕੇ ਚੰਡੀਗੜ੍ਹ ਨੂੰ ਵਧਣਾ ਸ਼ੁਰੂ ਕਰ ਦਿੱਤਾ ਤੇ ਇਸ ਤੋਂ ਬਾਅਦ ਚੰਡੀਗੜ੍ਹ ਪੁਲੀਸ ਦੀ ਬੈਰੀਕੇਡਿੰਗ ਵੀ ਤੋੜ ਦਿੱਤੀ।

ਕਿਸਾਨ ਪੁਲੀਸ ਬੈਰੀਕੇਡਿੰਗ ਤੋੜ ਕੇ ਚੰਡੀਗੜ੍ਹ ਵਿੱਚ ਦਾਖਲ ਹੋਏ, ਪੁਲੀਸ ਨੇ ਵਰਤੀਆਂ ਜਲ ਤੋਪਾਂ

Read this: ਗਵਰਨਰ ਹਾਊਸ ਦਾ ਘਿਰਾਓ ਕਰਨ ਲਈ ਕਿਸਾਨਾਂ ਦਾ ਵੱਡਾ ਕਾਫਲਾ ਚੰਡੀਗੜ੍ਹ ਲਈ ਹੋਇਆ ਰਵਾਨਾ

ਇਸ ਵਿਚਕਾਰ ਕਿਸਾਨਾਂ ਦੇ ਵੱਡੇ ਕਾਫਲੇ ਨੇ ਚੰਡੀਗੜ੍ਹ ਵਿੱਚ ਦਾਖਲ ਹੋ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਮ ਮੰਗ ਪੱਤਰ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੂੰ ਸੌਂਪਿਆ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਕਿਸਾਨ ਆਗੂਆਂ ਦਾ ਮੰਗ ਪੱਤਰ ਰਾਜਪਾਲ ਨੂੰ ਦੇਣ ਲਈ ਰਵਾਨਾ ਹੋ ਗਏ।

 

ਇਸ ਦੌਰਾਨ ਚੰਡੀਗੜ੍ਹ ਦੇ ਡੀਸੀ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਕਿਸਾਨ ਵੀ ਸ਼ਾਂਤਮਈ ਮੁੜਨੇ ਸ਼ੁਰੂ ਹੋ ਗਏ। ਪੰਜਾਬ ਦੇ ਕਿਸਾਨਾਂ ਨੇ ਰਾਜ ਭਵਨ ਦੇ ਨੇੇੜੇ ਜਾ ਕੇ ਮੰਗ ਪੱਤਰ ਸੌਂਪ ਦਿੱਤਾ ਹੈ। ਜਦਕਿ ਹਰਿਆਣਾ ਦੇ ਕਿਸਾਨਾਂ ਨੇ ਪਿੱਛੇ ਹੀ ਬਾਰਡਰ ਤੇ ਮੰਗ ਪੱਤਰ ਸੌਂਪਿਆ ਹੈ।

Read this- ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹੋਣਗੇ ਸਿਟ ਸਾਹਮਣੇ ਪੇਸ਼

ਅੱਜ ਖੇਤੀ ਬਚਾਓ ਲੋਕਤੰਤਰ ਬਚਾਓ ਦਿਵਸ ਦੌਰਾਨ ਕਿਸਾਨਾਂ ਨੇ ਮੁਹਾਲੀ ਦੇ ਰਸਤੇ ਚੰਡੀਗੜ੍ਹ ਵਿੱਚ ਜਬਰੀ ਐਂਟਰੀ ਮਾਰੀ ਅਤੇ ਪੁਲਿਸ ਦੇ ਤਮਾਮ ਬੈਰੀਕੇਡ ਤੋੜ ਦਿੱਤੇ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਵਾਟਰ ਕੈਨਨ ਦਾ ਵੀ ਇਸਤਮਾਲ ਕੀਤਾ। ਵਾਈਪੀਐੱਸ ਚੌਕ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਵਾਲਾ ਏਰੀਆ ਪੁਲੀਸ ਛਾਉਣੀ ਵਿੱਚ ਤਬਦੀਲ ਹੈ। ਕਿਸਾਨਾਂ ਵਲੋਂ ਰਾਜਭਵਨ ਵਿਖੇ ਗਵਰਨਰ ਨੂੰ ਮੰਗ ਪੱਤਰ ਸੌਂਪਣ ਲਈ ਗੁਰਦੁਆਰਾ ਅੰਬ ਸਾਹਿਬ ਤੋਂ ਕੂਚ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਕਿਸਾਨ ਉਥੇ ਜੁੜੇ ਅਤੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਬੈਠੇ ਕਿਸਾਨਾਂ ਨੂੰ 7 ਮਹੀਨੇ ਪੂਰੇ ਹੋ ਚੁੱਕੇ ਹਨ।

 

In The Market