LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦਿੱਲੀ ਲਈ ਰਵਾਨਾ ਹੋਏ ਕੈਪਟਨ ਅਮਰਿੰਦਰ ਸਿੰਘ, ਹੋ ਸਕਦਾ ਵੱਡਾ ਸਿਆਸੀ ਧਮਾਕਾ

28 sep captain

ਚੰਡੀਗੜ੍ਹ :  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਹਿਲੀ ਵਾਰ ਹਾਈ ਕਮਾਨ ਨੂੰ ਮਿਲਣ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ।ਪੰਜਾਬ ਕਾਂਗਰਸ ਅੰਦਰ ਚੱਲ ਰਹੇ ਇਸ ਘਮਾਸਾਨ ਵਿਚਾਲੇ ਭਾਰਤੀ ਜਨਤਾ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੀ ਨਾਰਾਜ਼ਗੀ ਦਾ ਫ਼ਾਇਦਾ ਚੁੱਕਣ ਦੀ ਫ਼ਿਰਾਕ 'ਚ ਦਿਖਾਈ ਦੇ ਰਹੀ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ 'ਚ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੇ ਲਈ ਕੈਪਟਨ ਅਮਰਿੰਦਰ ਸਿੰਘ ਅੱਜ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋ ਸਕਦੇ ਹੈ।

Also Read : 3 ਲੋਕਸਭਾ ਅਤੇ 30 ਵਿਧਾਨਸਭਾ ਸੀਟਾਂ ਲਈ 30 ਅਕਤੂਬਰ ਨੂੰ ਹੋਣਗੀਆਂ ਚੋਣਾਂ ਉਪ ਚੋਣਾਂ

ਇਸ ਗੱਲ ਦੀ ਵੀ ਚਰਚਾ ਹੈ ਕਿ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਬਾਅਦ ਵੱਡਾ ਸਿਆਸੀ ਧਮਾਕਾ ਹੋਣ ਦੇ ਕਿਆਸ ਲਾਏ ਜਾ ਰਹੇ ਹਨ।ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਤਖ਼ਤਾ ਪਲਟ ਕਾਰਨ ਕੈਪਟਨ ਲਗਾਤਾਰ ਕਾਂਗਰਸ ਨਾਲ ਨਾਰਾਜ਼ ਚੱਲ ਰਹੇ ਹਨ। ਉਨ੍ਹਾਂ ਵੱਲੋਂ ਤਾਂ ਇੱਥੋਂ ਤੱਕ ਵੀ ਕਿਹਾ ਗਿਆ ਸੀ ਕਿ ਜੇਕਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਲਾਇਆ ਗਿਆ ਤਾਂ ਉਹ ਖੁੱਲ੍ਹੇ ਤੌਰ 'ਤੇ ਇਸ ਦਾ ਵਿਰੋਧ ਕਰਨਗੇ। ਕੈਪਟਨ ਨੇ ਅਸਤੀਫ਼ਾ ਦੇਣ ਮਗਰੋਂ ਇਹ ਗੱਲ ਵੀ ਕਹੀ ਸੀ ਕਿ ਉਨ੍ਹਾਂ ਲਈ ਸਿਆਸੀ ਬਦਲ ਖੁੱਲ੍ਹੇ ਹਨ।

In The Market