LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਚੰਡੀਗੜ੍ਹ ‘ਚ ਰੋਜ਼ਾਨਾ ਚਾਰ ਔਰਤਾਂ ਹੋ ਰਹੀਆਂ ਹਨ ਲਾਪਤਾ, ਰਾਜ ਸਭਾ ‘ਚ ਗੂੰਜਿਆ ਮੁੱਦਾ

k5696241

Chandigarh Crime against women News : ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ ਅਤੇ ਕਈ ਵਾਰ ਉਨ੍ਹਾਂ ਦੀ ਸੁਰੱਖਿਆ ਸਬੰਧੀ ਕਈ ਤਰ੍ਹਾਂ ਦੇ ਦਾਅਵੇ ਵੀ ਕੀਤੇ ਜਾਂਦੇ ਹਨ। ਕਈ ਵਾਰ ਅਜਿਹੇ ਦਾਅਵੇ ਵੀ ਕੀਤੇ ਜਾਂਦੇ ਹਨ ਕਿ ਬੱਚੀਆਂ ਜਾਂ ਔਰਤਾਂ ਵਿਰੁੱਧ ਅਪਰਾਧ ਘੱਟ ਹੋਣਗੇ। ਸ਼ਾਇਦ ਇਹ ਦਾਅਵੇ ਕਿਤੇ ਨਾ ਕਿਤੇ ਕੁਝ ਬਦਲਾਅ ਲਿਆ ਰਹੇ ਹਨ, ਪਰ ਹੁਣੇ-ਹੁਣੇ ਸਾਹਮਣੇ ਆਈਆਂ ਰਿਪੋਰਟਾਂ ਮੁਤਾਬਕ ਹਰ ਰੋਜ਼ ਕਈ ਕੁੜੀਆਂ ਤੇ ਔਰਤਾਂ ਲਾਪਤਾ ਹੋ ਰਹੀਆਂ ਹਨ।

ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦੀ ਰਿਪੋਰਟ ਨੇ ਕੀਤੇ ਖੁਲਾਸੇ 

ਜੇਕਰ ਇਨ੍ਹਾਂ ਵਿੱਚੋਂ ਕੁਝ ਕੁੜੀਆਂ ਜਾਂ ਔਰਤਾਂ ਕਦੇ ਵੀ ਮਿਲ ਜਾਂਦੀਆਂ ਹਨ ਤਾਂ ਉਹ ਗੁੰਮਸ਼ੁਦਗੀ ਦੀ ਰਿਪੋਰਟ ਵਿੱਚ ਮਹਿਜ਼ ਇੱਕ ਅੰਕੜਾ ਬਣ ਜਾਂਦੀਆਂ ਹਨ। ਭਾਰਤ ਵਿੱਚ ਲਾਪਤਾ ਲੜਕੀਆਂ ਅਤੇ ਔਰਤਾਂ ਦੀ ਰਿਪੋਰਟ ਬੀਤੇ ਦਿਨ ਰਾਜ ਸਭਾ ਵਿੱਚ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਵੱਲੋਂ ਪੇਸ਼ ਕੀਤੀ ਗਈ ਸੀ।

ਚੰਡੀਗੜ੍ਹ ਵਿਚੋਂ ਕੁੜੀਆ ਲਾਪਤਾ 

ਇਸ ਰਿਪੋਰਟ ਵਿੱਚ 18 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ ਹਿਸਾਬ ਨਾਲ ਰਿਪੋਰਟ ਤਿਆਰ ਕੀਤੀ ਗਈ ਹੈ। ਇਸ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇਸ ਰਿਪੋਰਟ ਵਿੱਚ 2019 ਤੋਂ 2021 ਤੱਕ ਚੰਡੀਗੜ੍ਹ ਵਿੱਚ 18 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਲਾਪਤਾ ਹੋਣ ਦੇ ਮਾਮਲੇ ਵੀ ਦਰਜ ਕੀਤੇ ਗਏ ਹਨ।

ਹਰ ਰੋਜ਼ 4 ਔਰਤਾਂ ਲਾਪਤਾ

ਜੇਕਰ ਸਾਲ 2019 ਤੋਂ 2021 ਤੱਕ ਦੀ ਇਸ ਰਿਪੋਰਟ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਚੰਡੀਗੜ੍ਹ 'ਚ ਵੀ ਇਨ੍ਹਾਂ ਤਿੰਨ ਸਾਲਾਂ 'ਚ 18 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਲਾਪਤਾ ਹੋਣ ਦੇ 921 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਤਿੰਨ ਸਾਲਾਂ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ 3669 ਔਰਤਾਂ ਲਾਪਤਾ ਹੋਈਆਂ ਹਨ। ਯਾਨੀ ਜੇਕਰ ਇਨ੍ਹਾਂ ਤਿੰਨ ਸਾਲਾਂ ਦੀ ਔਸਤ ਦੇਖੀਏ ਤਾਂ ਹਰ ਰੋਜ਼ 4 ਔਰਤਾਂ ਲਾਪਤਾ ਹੋ ਰਹੀਆਂ ਹਨ।

ਯੂਟੀ ਵਿੱਚ ਦਿੱਲੀ-ਜੰਮੂ ਤੋਂ ਬਾਅਦ ਲਾਪਤਾ ਔਰਤਾਂ ਦੀ ਸਭ ਤੋਂ ਵੱਧ ਗਿਣਤੀ ਚੰਡੀਗੜ੍ਹ ਵਿੱਚ 
ਚੰਡੀਗੜ੍ਹ ਯੂਟੀ ਸ਼੍ਰੇਣੀ ਵਿੱਚ ਦਿੱਲੀ, ਜੰਮੂ ਅਤੇ ਕਸ਼ਮੀਰ ਤੋਂ ਬਾਅਦ ਤੀਜਾ ਕੇਂਦਰ ਸ਼ਾਸਿਤ ਪ੍ਰਦੇਸ਼ ਹੈ ਜਿੱਥੇ ਸਭ ਤੋਂ ਵੱਧ ਔਰਤਾਂ ਲਾਪਤਾ ਹਨ। 2019 ਤੋਂ 2021 ਤੱਕ ਦੇ ਤਿੰਨ ਸਾਲਾਂ ਵਿੱਚ, ਦਿੱਲੀ ਵਿੱਚ 18 ਸਾਲ ਤੋਂ ਘੱਟ ਉਮਰ ਦੀਆਂ 22,919 ਲੜਕੀਆਂ ਅਤੇ 18 ਸਾਲ ਤੋਂ ਵੱਧ ਉਮਰ ਦੀਆਂ 61,050 ਔਰਤਾਂ ਲਾਪਤਾ ਹੋਈਆਂ। ਦੂਜੇ ਪਾਸੇ ਜੰਮੂ-ਕਸ਼ਮੀਰ 'ਚ ਇਨ੍ਹਾਂ ਤਿੰਨ ਸਾਲਾਂ 'ਚ 18 ਸਾਲ ਤੋਂ ਘੱਟ ਉਮਰ ਦੀਆਂ 1148 ਲੜਕੀਆਂ ਜਦਕਿ 18 ਸਾਲ ਤੋਂ ਵੱਧ ਉਮਰ ਦੀਆਂ 8617 ਔਰਤਾਂ ਲਾਪਤਾ ਹੋਈਆਂ ਹਨ। ਇਸ ਰਿਪੋਰਟ ਅਨੁਸਾਰ ਪੰਜਾਬ ਨਾਲੋਂ ਹਰਿਆਣਾ ਵਿੱਚ ਔਰਤਾਂ ਦੇ ਲਾਪਤਾ ਹੋਣ ਦੇ ਮਾਮਲੇ ਵੱਧ ਹਨ। ਪੰਜਾਬ-ਹਰਿਆਣਾ ਦੇ ਮੁਕਾਬਲੇ ਹਿਮਾਚਲ ਪ੍ਰਦੇਸ਼ ਵਿੱਚ ਲਾਪਤਾ ਹੋਣ ਦੇ ਮਾਮਲੇ ਬਹੁਤ ਘੱਟ ਹਨ।

In The Market