LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਤਿੰਨ ਦਿਨਾਂ ਦੀ ਹੜਤਾਲ 'ਤੇ ਸਰਕਾਰੀ ਡਾਕਟਰ, ਸਿਹਤ ਤੇ ਵੈਟਰਨਰੀ ਸੇਵਾਵਾਂ ਠੱਪ

doctoe

ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਤੋਂ ਖਫਾ ਡਾਕਟਰ ਅੱਜ ਤੋਂ ਹੜਤਾਲ 'ਤੇ ਚਲੇ ਗਏ ਹਨ।  ਦੱਸ ਦੇਈਏ ਕਿ ਪਹਿਲਾਂ ਵੀ ਕੁਝ ਦਿਨਾਂ ਤੋਂ (doctor strike) ਡਾਕਟਰ ਹੜਤਾਲ 'ਤੇ ਸਨ। ਇਸ ਵਿਚਾਲੇ ਸਰਕਾਰੀ ਡਾਕਟਰਾਂ ਦੀ ਸਾਂਝੀ ਤਾਲਮੇਲ ਕਮੇਟੀ (ਜੇਜੀਡੀਸੀਸੀ) ਨੇ ਅੱਜ ਤੋਂ ਬੁੱਧਵਾਰ ਤੱਕ ਸਿਹਤ ਤੇ ਵੈਟਰਨਰੀ ਸੇਵਾਵਾਂ ਠੱਪ ਕਰ ਕੇ ਹੜਤਾਲ ਕਰਨ ਦਾ ਐਲਾਨ ਕੀਤਾ ਹੈ।

Read this- ਪੰਜਾਬ ਵਿਚ ਵੱਡਾ ਬਿਜਲੀ ਸੰਕਟ, 15 ਜੁਲਾਈ ਤੱਕ ਬੰਦ ਰਹੇਗੀ ਇੰਡਸਟਰੀ 

ਦ ਦੀ ਕਾਲ ਨੂੰ ਲੈ ਕੇ ਜਲੰਧਰ ਦੇ ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਹੜਤਾਲ ਕੀਤੀ ਗਈ। ਦੱਸ ਦਈਏ ਕਿ ਡਾਕਟਰਾਂ ਵੱਲੋਂ ਅੱਜ ਐਮਰਜੈਂਸੀ ਸੇਵਾਵਾਂ ਨੂੰ ਛੱਡ ਸਾਰੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਵਿਚਾਲੇ ਕਮੇਟੀ ਦੇ ਕਨਵੀਨਰ ਡਾ. ਇੰਦਰਵੀਰ ਗਿੱਲ ਨੇ ਕਿਹਾ ਕਿ ਇਹ ਫ਼ੈਸਲਾ ਸਰਕਾਰ ਵੱਲੋਂ ਐਨਪੀਏ ਦੇ ਮੁੱਦੇ ’ਤੇ ਕੋਈ ਜਵਾਬ ਨਾ ਦੇਣ ਉੱਤੇ ਲਿਆ ਹੈ। ਇਸ ਦੌਰਾਨ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ ਹਾਲਾਂਕਿ ਲੋਕ ਹਿੱਤ ਵਿਚ ਐਮਰਜੈਂਸੀ, ਕੋਵਿਡ, ਪੋਸਟਮਾਰਟਮ ਤੇ ਮੈਡੀਕੋ/ਵੈਟਰੋ-ਲੀਗਲ ਸੇਵਾਵਾਂ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।

ਡਾਕਟਰਾਂ ਦੇ ਨਾਲ ਗੱਲਬਾਤ ਦੌਰਾਨ ਉਹਨਾਂ ਨੇ ਕਿਹਾ ਕਿ ਲਗਾਤਾਰ ਧਰਨੇ ਪ੍ਰਦਰਸ਼ਨ ਅਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ ਪਰ ਸਰਕਾਰਾਂ ਵੱਲੋਂ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਜਾ ਰਹੀ।  ਡਾਕਟਰਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਮਜਬੂਰ ਕਰ ਰਹੀ ਹੈ ਉਨ੍ਹਾਂ ਨੂੰ ਅਮਰਜੈਂਸੀ ਸੇਵਾਵਾਂ ਵੀ ਬੰਦ ਕਰਨ ਦੇ ਲਈ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਐਮਰਜੈਂਸੀ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਜਾਣਗੀਆਂ।   

Read this-ਅਸਮਾਨੀ ਬਿਜਲੀ ਦਾ ਕਹਿਰ: ਰਾਜਸਥਾਨ 'ਚ ਵੱਖ-ਵੱਖ ਥਾਵਾਂ 'ਤੇ 20 ਲੋਕਾਂ ਦੀ ਗਈ ਜਾਨ

ਸੂਬੇ ਦੇ ਸਿਹਤ ਮੰਤਰੀ ਨੇ ਹਾਲ ਹੀ ਵਿਚ ਸਾਂਝੀ ਕਮੇਟੀ ਨੂੰ ਭਰੋਸਾ ਦਿਵਾਇਆ ਸੀ ਕਿ ਐਨਪੀਏ ਦਾ ਮਸਲਾ ਹਫ਼ਤੇ ਵਿੱਚ ਸੁਲਝਾ ਲਿਆ ਜਾਵੇਗਾ ਪਰ ਇਸ ਬਾਰੇ ਕੋਈ ਫ਼ੈਸਲਾ ਹਾਲੇ ਤੱਕ ਨਹੀਂ ਲਿਆ ਗਿਆ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੰਤਰੀਆਂ ਦੇ ਗਰੁੱਪ ਨੂੰ ਅਧਿਕਾਰੀਆਂ ਦੀ ਕਮੇਟੀ ਤੋਂ ਰਿਪੋਰਟ ਮਿਲ ਗਈ ਹੈ ਤੇ ਇਹ ਅਗਲੇ ਹਫ਼ਤੇ ਬੈਠਕ ਕਰੇਗੀ।

 

In The Market