LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਘੁਟਾਲਿਆਂ ਦੀ ਸਰਕਾਰ ਨੂੰ ਹੁਣ ਜਵਾਬ ਦੇਣਾ ਪਵੇਗਾ : ਸੁਖਬੀਰ ਬਾਦਲ

sad bsp badal

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ (Bahujan Samaj Party) ਨਾਲ 25 ਸਾਲਾਂ ਬਾਅਦ ਮੁੜ ਗਠਜੋੜ ਕਰ ਕੇ ਪੰਜਾਬ (Punjab) ਦੀਆਂ ਸਿਆਸੀ ਪਾਰਟੀਆਂ 'ਚ ਹਲਚਲ ਪੈਦਾ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਮਹਾਂਗਠਜੋੜ ਬਣਾਉਣ ਦੀਆਂ ਕਨਸੋਆਂ ਦੇ ਚਲਦਿਆਂ ਪੰਜਾਬ 'ਚ ਮੁੜ ਮੁਕਾਬਲੇ ਹੋਣ ਦੀ ਸੰਭਾਵਨਾ ਬਣ ਗਈ ਹੈ। ਇਸ ਵਿਚਾਲੇ ਅੱਜ ਸ਼੍ਰੌਮਣੀ ਅਕਾਲੀ ਦਲ ਅਤੇ ਗੱਠਜੋੜ ਪਾਰਟੀ ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦੇ ਬਾਹਰ ਧਰਨਾ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਕੈਪਟਨ ਦੀ ਸਿਸਵਾਂ ਰਿਹਾਇਸ਼ ਬਾਹਰ ਇਹ ਧਰਨਾ ਪ੍ਰਦਰਸ਼ਨ ਲਗਾਇਆ ਗਿਆ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੋਲਦਿਆਂ ਕਿਹਾ ਕਿ ਥੋੜ੍ਹੇ ਹੀ ਦਿਨ ਪਹਿਲਾਂ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਮੋੜ ਆਇਆ ਜਿਸ ਮੋੜ ਨੇ ਅਗਲੇ 50 ਤੋਂ 100 ਸਾਲ ਪੰਜਾਬ ਦੀ ਸਿਆਸਤ ਨੂੰ ਇਕ ਨਵੀਂ ਦਿਸ਼ਾ ਦਿਖਾਉਣੀ ਹੈ।

ਇਹ ਵੀ ਪੜ੍ਹੋ- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਪੰਜਾਬ ਦੇ ਮੁੱਖ ਮੰਤਰੀ ਦੀ ਕੋਠੀ ਬਾਹਰ ਧਰਨਾ ਪ੍ਰਦਰਸ਼ਨ ਸ਼ੁਰੂ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਅਸੂਲਾਂ ਦੀ ਪਾਰਟੀ ਹੈ, ਜਿਸ ਦੀ ਬਾਂਹ ਫੜ ਲਏ ਫਿਰ ਛੱਡਦੀ ਨਹੀਂ ਪਰ ਭਾਰਤੀ ਜਨਤਾ ਪਾਰਟੀ ਨੇ ਜਦੋਂ ਪੰਜਾਬੀ ਕਿਸਾਨਾਂ ਅਤੇ ਦੇਸ਼ ਦੇ ਕਿਸਾਨਾਂ 'ਤੇ ਵਾਰ ਕੀਤਾ ਤੇ ਗਠਜੋੜ ਦੀ ਪਿੱਠ 'ਤੇ ਛੁਰਾ ਮਾਰਿਆ ਇਸ ਤੋਂ ਬਾਅਦ ਅਸੀਂ ਉਨ੍ਹਾਂ ਨੂੰ ਛੱਡ ਦਿੱਤਾ। ਉਨ੍ਹਾਂ ਕਿਹਾ ਕਿ ਸ਼ੋਅਦ ਤੇ ਬਸਪਾ ਦਾ ਗਠਜੋੜ ਸਦਾ ਲਈ ਚਲਦਾ ਰਹੂਗਾ। ਦੋਹਾਂ ਪਾਰਟੀਆਂ ਦੀ ਸੋਚ ਇਕ ਹੈ ਅਤੇ ਦੋਵੇਂ ਪਾਰਟੀਆਂ ਗਰੀਬਾਂ ਦੀ ਗੱਲ ਕਰਦੀਆਂ ਹਨ ਅਤੇ ਹੁਣ ਦੋਵੇਂ ਇਕੱਠੀਆਂ ਹੋ ਚੁੱਕੀਆਂ ਹਨ।  ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਸ਼੍ਰੀ ਕਾਂਸ਼ੀ ਰਾਮ ਜੀ ਦੀ ਅਗਵਾਈ ਵਿਚ ਸ਼ੁਰੂ ਹੋਈ ਅਤੇ ਪੂਰੇ ਭਾਰਤ ਵਿਚ ਆਪਣਾ ਸੰਦੇਸ਼ ਪਹੁੰਚਾਇਆ। ਉਨ੍ਹਾਂ ਕਿਹਾ ਕਿ ਇਸ ਗਠਜੋੜ ਲਈ ਮੈਂ ਭੈਣ ਮਾਇਆਵਤੀ ਜੀ ਦਾ ਧੰਨਵਾਦ ਕਰਦਾ ਹਾਂ।

 

ਸਕਾਲਰਸ਼ਿਪ ਘੋਟਾਲਾ : ਕੈਬਨਿਟ ਮੰਤਰੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ 'ਆਪ' ਵਰਕਰ

ਉਨ੍ਹਾਂ ਕਿਹਾ ਕਿ 26 ਸਾਲ ਪਹਿਲਾਂ ਜਦੋਂ ਬਸਪਾ ਨਾਲ ਅਕਾਲੀ ਦਲ ਦਾ ਗਠਜੋੜ ਹੋਇਆ ਸੀ ਤਾਂ ਉਸ ਵੇਲੇ ਅਸੀਂ ਪੰਜਾਬ ਵਿਚ 11 ਸੀਟਾਂ ਜਿੱਤੀਆਂ ਸਨ ਅਤੇ ਹੁਣ 117 ਵਿਚੋਂ ਕਾਂਗਰਸ ਲਈ ਸਿਰਫ 1 ਹੀ ਸੀਟ ਛੱਡਾਂਗੇ। ਕਾਂਗਰਸ 'ਤੇ ਹੱਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਸਾਬ੍ਹ ਨੇ ਝੂਠੀਆਂ ਸਹੁੰ ਖਾਦੀ ਅਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਨਾਕਾਮ ਰਹੇ। ਕਾਂਗਰਸ ਰਾਜ ਵਿਚ ਇੰਜੈਕਸ਼ਨ ਵਿਚ ਘੁਟਾਲਾ, ਵਜੀਫਿਆਂ ਵਿਚ ਘੁਟਾਲਾ ਅਤੇ ਇਸ ਤੋਂ ਇਲਾਵਾ ਫਤਿਹ ਕਿੱਟ 'ਚ ਘੁਟਾਲਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਘਰੋਂ ਪੈਸੇ ਕਢਾਵਾਂਗੇ। ਜਿੰਨੇ ਵੀ ਮੰਤਰੀਆਂ ਨੇ ਘੁਟਾਲੇ ਕੀਤੇ ਹਨ ਉਨ੍ਹਾਂ ਸਭ ਤੋਂ ਹਿਸਾਬ ਲਿਆ ਜਾਵੇਗਾ।

In The Market