LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਹਰੀਸ ਰਾਵਤ ਦਾ ਕੈਪਟਨ 'ਤੇ ਵੱਡਾ ਹਮਲਾ, ਕਿਹਾ- 'ਪੰਜਾਬ ਨਾਲ ਧ੍ਰੋਹ ਕਮਾ ਰਹੇ ਹਨ ਕੈਪਟਨ'

20o1

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਇੱਕ ਮਹੀਨੇ ਬਾਅਦ, ਕੈਪਟਨ ਅਮਰਿੰਦਰ ਸਿੰਘ ਕਾਂਗਰਸ ਤੋਂ ਵੱਖ ਹੋ ਗਏ ਹਨ। ਉਨ੍ਹਾਂ ਨੇ ਮੰਗਲਵਾਰ ਨੂੰ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਭੂਚਾਲ ਆ ਗਿਆ ਹੈ। ਇਸ ਸੰਬੰਧ ਵਿਚ ਹਰੀਸ਼ ਰਾਵਤ ਨੇ ਕਿਹਾ ਕਿ 'ਸਾਨੂੰ ਪਹਿਲਾਂ ਹੀ ਪਤਾ ਸੀ ਕਿ ਕੈਪਟਨ ਭਾਜਪਾ ਨਾਲ ਮਿਲੇ ਹੋਏ ਹਨ। ਉਹ ਨਵੀਂ ਪਾਰਟੀ ਬਣਾ ਸਕਦੇ ਹਨ, ਪਰ ਪੰਜਾਬ ਦਾ ਹਰ ਬੱਚਾ ਜਾਣਦਾ ਹੈ ਕਿ ਉਨ੍ਹਾਂ ਦਾ ਗਠਜੋੜ ਪਹਿਲਾਂ ਹੀ ਸੀ। ਭਾਜਪਾ ਕੈਪਟਨ ਦਾ ਮਖੌਟਾ ਸਾਹਮਣੇ ਰੱਖ ਕੇ ਕਿਸਾਨਾਂ ਨੂੰ ਗੁੰਮਰਾਹ ਨਹੀਂ ਕਰ ਸਕਦੀ। ਹਰੀਸ ਰਾਵਤ ਨੇ ਕਿਹਾ ਕਿ ਕੈਪਟਨ ਪੰਜਾਬ ਨਾਲ ਧ੍ਰੋਹ ਕਮਾ ਰਹੇ ਹਨ। ਇਸ ਦੇ ਨਾਲ ਹੀ ਕੈਪਟਨ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੇ ਸਵਾਲ 'ਤੇ ਰਾਵਤ ਨੇ ਕਿਹਾ ਕਿ ਦੇਖਦੇ ਹਾਂ ਕਿ ਇਹ ਸਿਰਫ ਇੱਕ ਐਲਾਨ ਹੈ ਜਾਂ ਕੋਈ ਹੋਰ ਕਦਮ ਚੁੱਕੇ ਜਾਣਗੇ। ਉਨ੍ਹਾਂ ਵੱਲੋਂ ਪਾਰਟੀ ਬਣਾਉਣ 'ਤੇ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ।

Also Read : ਲਖੀਮਪੁਰ ਹਿੰਸਾ ਮਾਮਲੇ 'ਚ SC ਦੀ ਯੂਪੀ ਸਰਕਾਰ ਨੂੰ ਫਟਕਾਰ, ਕਿਹਾ- 'ਦੇਰ ਰਾਤ ਤਕ ਕਰਦੇ ਰਹੇ ਸਟੇਟਸ ਰਿਪੋਰਟ ਦਾ ਇੰਤਜ਼ਾਰ'

ਤੁਹਾਨੁੰ ਦੱਸ ਦਈਏ ਕਿ ਹਰੀਸ਼ ਰਾਵਤ ਤੋਂ ਪਹਿਲਾਂ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਅਤੇ ਪਰਗਟ ਸਿੰਘ ਵੱਲੋਂ ਕੈਪਟਨ 'ਤੇ ਨਿਸ਼ਾਨੇ ਵਿੰਨ੍ਹੇ ਗਏ ਹਨ। ਸੁਖਜਿੰਦਰ ਰੰਧਾਵਾ ਵਲੋਂ ਕੈਪਟਨ ਅਮਰਿੰਦਰ ਸਿੰਘ ਉੱਤੇ ਵੱਡਾ ਸ਼ਬਦੀ ਹਮਲਾ ਬੋਲਿਆ ਗਿਆ ਹੈ। ਡਿਪਟੀ ਸੀਐੱਮ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਬਾਹਰੀ ਤਾਕਤ ਤੋਂ ਨਹੀਂ ਬਲਕਿ ਆਪਣਿਆਂ ਤੋਂ ਹੀ ਖਤਰਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਚੀਨ ਜਾਂ ਪਾਕਿਸਤਾਨ ਤੋਂ ਨਹੀਂ ਬਲਕਿ ਕੈਪਟਨ ਅਮਰਿੰਦਰ ਸਿੰਘ ਦੀ ਗੱਦਾਰੀ ਤੋਂ ਖਤਰਾ ਹੈ। ਇਸ ਦੌਰਾਨ ਰੰਧਾਵਾ ਨੇ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਬਣਾਉਣ ਦਾ ਫੈਸਲਾ ਕਰ ਕੇ ਕਾਂਗਰਸ ਪਾਰਟੀ ਦੀ ਪਿੱਠ ਉੱਤੇ ਛੁਰਾ ਮਾਰਿਆ ਹੈ।

Also Read : ਸੁਪਰੀਮ ਕੋਰਟ 'ਚ ਅੱਜ ਲਖੀਮਪੁਰ ਖੀਰੀ ਮਾਮਲੇ ਦੀ ਹੋਵੇਗੀ ਸੁਣਵਾਈ, ਯੂਪੀ ਸਰਕਾਰ ਪੇਸ਼ ਕਰੇਗੀ ਰਿਪੋਰਟ

ਇਸਦੇ ਨਾਲ ਹੀ ਪਰਗਟ ਸਿੰਘ ਨੇ ਵੀ ਆਪਣੀ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਨਾਲ ਸਾਂਝ ਕਿਸਾਨਾਂ ਨਾਲ ਸਭ ਤੋਂ ਵੱਡਾ ਧੋਖਾ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੈਪਟਨ ਤੇ ਭਾਜਪਾ ਨੇ ਇਹੀ ਮਿਲ ਕੇ ਕਰਨਾ ਸੀ ਤਾਂ ਅੰਦੋਲਨ ਵਿਚ ਮਾਰੇ ਗਏ ਕਿਸਾਨਾਂ ਦਾ ਜ਼ਿੰਮੇਦਾਰ ਕੌਣ ਹੈ। ਇਸ ਦਾ ਮਤਲਬ ਅਜਿਹੀਆਂ ਖੇਡਾਂ ਖੇਡ ਕੇ ਪੰਜਾਬ ਹੀ ਨਹੀਂ ਦੇਸ਼ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਢਾਈ ਸਾਲ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਬਾਰੇ ਜੋ ਗੱਲਾਂ ਕਹੀਆਂ ਉਹ ਸਹੀ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਂ ਢਾਈ ਸਾਲ ਪਹਿਲਾਂ ਕਿਹਾ ਸੀ ਕਿ ਇਹ ਕਾਂਗਰਸ ਦੇ ਕੁੜਤੇ ਵਿਚ ਭਾਜਪਾ ਦਾ ਸੀਐੱਮ ਹੈ। ਉਦੋਂ ਮੇਰੀ ਗੱਲ ਕਿਸੇ ਨਹੀਂ ਸੁਣੀ।'

 

In The Market