LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

AAP ਆਗੂ ਹਰਪਾਲ ਚੀਮਾ ਦਾ SIT ਨੂੰ ਲੈ ਕੇ ਵੱਡਾ ਬਿਆਨ

cjerms

ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ (Kotkapura golikand case) ਲਈ ਨਵੀਂ ਵਿਸ਼ੇਸ਼ ਜਾਂਚ ਕਮੇਟੀ (SIT) ਐਸਆਈਟੀ ਵੱਲੋਂ ਅੱਜ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛ ਪੜਤਾਲ ਲਈ ਸੱਦਿਆਂ  ਗਿਆ ਸੀ। ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਪੁੱਛ ਪੜਤਾਲ ਲਈ ਸੱਦਣ ਦੇ ਮਾਮਲੇ 'ਤੇ ਆਮ ਅਦਾਮੀ ਪਾਰਟੀ ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਹਰਪਾਲ ਸਿੰਘ ਚੀਮਾ ਨੇ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ।

Read this: ਗਵਰਨਰ ਹਾਊਸ ਦਾ ਘਿਰਾਓ ਕਰਨ ਲਈ ਕਿਸਾਨਾਂ ਦਾ ਵੱਡਾ ਕਾਫਲਾ ਚੰਡੀਗੜ੍ਹ ਲਈ ਹੋਇਆ ਰਵਾਨਾ

ਉਨਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅਕਾਲੀ ਦਲ ਬਾਦਲ ਦੇ ਦਬਾਅ ਵਿੱਚ ਕੰਮ ਕਰ ਰਹੇ ਹਨ, ਇਸੇ ਲਈ ਬਾਦਲਾਂ ਦੇ ਕਹਿਣ 'ਤੇ ਆਪਣੀ ਹੀ ਜਾਂਚ ਕਮੇਟੀ ਦੇ ਮੈਂਬਰਾਂ ਨੂੰ ਬਾਰ ਬਾਰ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ, "ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇੱਕ ਫ਼ੇਲ ਸਰਕਾਰ ਹੈ, ਜਿਹੜੀ ਆਪਣੇ ਹੀ ਅਧਿਕਾਰੀਆਂ ਦੀ ਸੁਰੱਖਿਆ ਕਰਨ ਵਿੱਚ ਅਸਫ਼ਲ ਰਹੀ ਹੈ।"

ਹਰਪਾਲ ਸਿੰਘ ਚੀਮਾ (Harpal Singh Cheema)ਨੇ ਦੋਸ਼ ਲਾਇਆ ਕਿ "ਅਕਾਲੀ ਦਲ ਬਾਦਲ ਦਾ ਪੁਰਾਣਾ ਰਿਕਾਰਡ ਰਿਹਾ ਹੈ ਕਿ ਉਹ ਹਰ ਕੇਸ ਵਿੱਚ ਆਪਣੇ ਖ਼ਿਲਾਫ਼ ਆਏ ਗਵਾਹਾਂ ਨੂੰ ਡਰਾ ਧਮਕਾ ਕੇ ਕੇਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਦਾ ਹੈ। ਇਹੋ ਕੁੱਝ ਹੁਣ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮਾਮਲੇ ਵਿੱਚ ਹੋ ਰਿਹਾ ਹੈ।"

Read this- ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹੋਣਗੇ ਸਿਟ ਸਾਹਮਣੇ ਪੇਸ਼

 

In The Market