LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਕਾਲਰਸ਼ਿਪ ਘੁਟਾਲਾ ਮਾਮਲੇ ਵਿਚ ਹਰਪਾਲ ਚੀਮਾ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸਨ ਨੂੰ ਲਿਖੀ ਚਿੱਠੀ

harpal cheema

ਚੰਡੀਗੜ੍ਹ (ਬਿਊਰੋ)- ਆਮ ਆਦਮੀ ਪਾਰਟੀ (Aam Admi party) (ਆਪ) ਪੰਜਾਬ (Punjab) ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ (Punjab Vidhan Sabha) 'ਚ ਵਿਰੋਧੀ ਧਿਰ (Opposition party) ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh cheema) ਨੇ ਰਾਸਟਰੀ ਅਨੁਸੂਚਿਤ ਜਾਤੀ ਕਮਿਸਨ (National Commission for Scheduled Castes) ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ 'ਚ ਅਨੁਸੂਚਿਤ ਜਾਤੀਆਂ ਦੇ ਦੋ ਲੱਖ ਵਿਦਿਆਰਥੀਆਂ (Students) ਦੇ ਵਜੀਫੇ (Scolarship) ਦੀ ਰਕਮ ਹੜੱਪਣ ਦੇ ਦੋਸ਼ ਤਹਿਤ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Finance Minister Manpreet Singh Badal) ਅਤੇ ਸਮਾਜਿਕ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ (Social Welfare Minister Sadhu Singh Dharamsot) ਨੂੰ ਕਮਿਸ਼ਨ ਦੇ ਸਾਹਮਣੇ ਤਲਬ ਕੀਤਾ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ।
ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸਨ ਦੇ ਚੇਅਰਮੈਨ ਵਿਜੈ ਸਾਂਪਲਾ (Chairman Vijay Sampla) ਨੂੰ ਲਿਖੇ ਪੱਤਰ 'ਚ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ (Captain Amrinder Singh) ਅਤੇ ਕਾਂਗਰਸ ਪਾਰਟੀ (Congress party) ਦੀ ਸਰਕਾਰ ਨੇ ਐਸ.ਸੀ (SC) ਵਰਗ ਦੇ ਵਿਦਿਆਰਥੀਆਂ ਦੇ ਵਜੀਫੇ ਦੀ ਰਕਮ ਵਿੱਚ ਵੱਡਾ ਘੁਟਾਲਾ ਕੀਤਾ ਹੈ, ਜਿਸ ਕਾਰਨ ਅੱਜ ਪੰਜਾਬ 'ਦੇ ਐਸ.ਸੀ ਵਿਦਿਆਰਥੀਆਂ ਦਾ ਜੀਵਨ ਬਰਬਾਦ ਹੋ ਰਿਹਾ ਹੈ।

Aam Aadmi Party will live up to people's expectations: Harpal Singh Cheema

ਪੁਲਿਸ ਤੇ CRPF ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ,2 ਜਵਾਨ ਸ਼ਹੀਦ ਤੇ 2 ਨਾਗਰਿਕਾਂ ਦੀ ਮੌਤ

ਹਰਪਾਲ ਸਿੰਘ ਚੀਮਾ ਨੇ ਕਮਿਸਨ ਨੂੰ ਲਿਖੀ ਚਿੱਠੀ ਰਾਹੀਂ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਨਿਆਂ ਤੇ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿਚ ਘੁਟਾਲਾ ਕਰਕੇ ਵਜੀਫੇ ਦੇ ਪੈਸਿਆਂ ਦੀ ਦੁਰਵਰਤੋਂ ਕੀਤੀ ਗਈ ਹੈ, ਜਿਸ ਕਾਰਨ ਪੰਜਾਬ ਦੇ ਪ੍ਰਾਈਵੇਟ ਕਾਲਜਾਂ ਵੱਲੋਂ ਲਗਭਗ ਦੋ ਲੱਖ ਤੋਂ ਵੱਧ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕ ਲਏ ਗਏ ਹਨ। ਚੀਮਾ ਨੇ ਕਿਹਾ ਵਜੀਫਾ ਰਕਮ ਨਾ ਮਿਲਣ ਕਾਰਨ ਇਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਉੱਤੇ ਸਵਾਲੀਆ ਨਿਸ਼ਾਨ ਲੱਗ ਚੁੱਕਾ ਹੈ। ਇਹ ਵਿਦਿਆਰਥੀ ਆਪਣੀ ਡਿਗਰੀ ਪ੍ਰਾਪਤ ਕਰਨ ਤੋਂ ਇਸੇ ਲਈ ਵਾਂਝੇ ਰਹਿ ਗਏ ਕਿ ਉਹ ਦਲਿਤ ਵਰਗ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਕਿਹਾ ਕਿ ਐਸ.ਸੀ ਵਰਗ ਦੇ ਵਿਦਿਆਰਥੀਆਂ ਤੋਂ ਸਿੱਖਿਆ ਪ੍ਰਾਪਤੀ ਦਾ ਹੱਕ ਖੋਹਣ ਵਾਲੇ ਅਤੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਤੋਂ ਭੱਜਣ ਵਾਲੇ ਮੰਤਰੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਅਤਿ ਜ਼ਰੂਰੀ ਹੈ। ਦਲਿਤ ਬੱਚੇ ਪਹਿਲਾਂ ਹੀ ਅਨੇਕਾਂ ਮੁਸੀਬਤਾਂ ਸਹਿ ਕੇ ਉਚੇਰੀ ਸਿੱਖਿਆ ਤੱਕ ਪਹੁੰਚਦੇ ਹਨ, ਪ੍ਰੰਤੂ ਅਜਿਹੇ ਹਾਲਾਤਾਂ ਵਿੱਚ ਮੰਤਰੀਆਂ ਦੇ ਘੁਟਾਲਿਆਂ ਕਾਰਨ ਉਨ੍ਹਾਂ ਦਾ ਭਵਿੱਖ ਧੁੰਦਲਾ ਹੋ ਜਾਣਾ ਅਤਿ ਚਿੰਤਾਜਨਕ ਅਤੇ ਨਿੰਦਣਯੋਗ ਹੈ।

Post-matric scholarship scam: AAP seeks dismissal of Sadhu Singh Dharamsot,  minister denies charges - justicenews

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨਾਲ ਫੋਨ 'ਤੇ ਕੀਤੀ ਗੱਲਬਾਤ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੰਬੇ ਸਮੇਂ ਤੋਂ ਇਸ ਮੁੱਦੇ ਸਬੰਧੀ ਵਾਰ-ਵਾਰ ਆਵਾਜ਼ ਚੁੱਕੀ ਗਈ ਹੈ, ਪ੍ਰੰਤੂ ਦਲਿਤ ਵਿਦਿਆਰਥੀਆਂ ਨੂੰ ਲੁੱਟਣ ਵਾਲੇ ਮੰਤਰੀਆਂ ਖਿਲਾਫ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਕਾਰਜਾਂ ਵਿੱਚ ਕੋਈ ਦਿਲਚਸਪੀ ਨਹੀਂ ਲੈ ਰਹੇ ਅਤੇ ਉਨ੍ਹਾਂ ਨੂੰ ਦਲਿਤ ਵਿਦਿਆਰਥੀਆਂ ਦੀ ਕੋਈ ਪ੍ਰਵਾਹ ਨਹੀਂ ਹੈ। ਚੀਮਾ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੁਖੀ ਤੋਂ ਮੰਗ ਕੀਤੀ ਹੈ ਕਿ ਇਸ ਘੁਟਾਲੇ ਵਿੱਚ ਸ਼ਾਮਲ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਦਲਿਤ ਬੱਚਿਆਂ ਦੇ ਹੱਕ ਮਾਰਨ ਅਤੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਨ ਦੇ ਦੋਸ਼ ਤਹਿਤ ਕਮਿਸ਼ਨ ਦੇ ਨਿਯਮਾਂ ਅਨੁਸਾਰ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਚੀਮਾ ਨੇ ਕਿਹਾ ਕਿ ਅਜਿਹਾ ਕੀਤਾ ਜਾਣਾ ਅਤਿ ਜ਼ਰੂਰੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਦਲਿਤ ਬੱਚਿਆਂ ਦੇ ਭਵਿੱਖ ਨਾਲ ਇਸ ਪ੍ਰਕਾਰ ਖਿਲਵਾੜ ਕਰਨ ਦੀ ਜ਼ੁਅਰਤ ਨਾ ਕਰ ਸਕੇ।

In The Market