LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅੰਦਰ ਕਾਂਗਰਸੀ ਬੋਲਦੇ ਨੀ ਤੇ ਬਾਹਰ ਕਿਸਾਨ ਹਮਾਇਤੀ ਹੋਣ ਦਾ ਕਰਦੇ ਨੇ ਡਰਾਮਾ: ਹਰਸਿਮਰਤ ਕੌਰ ਬਾਦਲ

sad

ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat kaur Badal) ਨੇ ਅੱਜ ਕਾਂਗਰਸ (Congress) ਪਾਰਟੀ ਨੂੰ ਕਿਹਾ ਕਿ ਉਹ ਕਿਸਾਨਾਂ (Farmers) ਨੂੰ ਦੱਸੇ ਕਿ ਉਹ ਸੰਸਦ ਦੇ ਬਾਹਰ ਕਿਸਾਨ ਹਮਾਇਤ ਹੋਣ ਦਾ ਡਰਾਮਾ ਕਿਉਂ ਕਰ ਰਹੀ ਹੈ ਜਦੋਂ ਇਹ ਸਦਨ ਦੇ ਅੰਦਰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਚਰਚਾ ਕਰਨ ਦਾ ਮੁੱਦਾ ਚੁੱਕਣ ਤੋਂ ਇਨਕਾਰੀ ਹੈ।

ਪੜੋ ਹੋਰ ਖਬਰਾਂ: ਸਾਬਕਾ DGP ਸੁਮੇਧ ਸੈਣੀ ਨੂੰ ਝਟਕਾ, ਅਦਾਲਤ ਵਲੋਂ ਅਗਾਊਂ ਜ਼ਮਾਨਤ ਪਟੀਸ਼ਨ ਖਾਰਿਜ

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਢਾਈ ਹਫਤਿਆਂ ਤੋਂ ਸੰਸਦ (parliament) ਦਾ ਸੈਸ਼ਨ ਚਲ ਰਿਹਾ ਹੈ ਤੇ ਰੋਜ਼ਾਨਾ ਕਾਂਗਰਸ ਪਾਰਟੀ ਪੈਗਾਸਸ ਨਿਗਰਾਨੀ ਮਾਮਲੇ ’ਤੇ ਚਰਚਾ ਕਰਨ ਦੀ ਮੰਗ ਕਰ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਅਤੇ ਦੇਸ਼ ਦੇ ਕਿਸਾਨਾਂ ਨੁੰ ਦੱਸੇ ਕਿ ਉਹ ਸੰਸਦ ਵਿਚ ਉਹਨਾਂ ਦੀ ਆਵਾਜ਼ ਚੁੱਕਣ ਤੋਂ ਕਿਉਂ ਇਨਕਾਰੀ ਹੈ ਤੇ ਸਿਰਫ ਪੈਗਾਸਸ ਨਿਗਰਾਨੀ ਮਾਮਲੇ ਨੂੰ ਚੁੱਕਣ ’ਤੇ ਜ਼ੋਰ ਕਿਉਂ ਦੇ ਰਹੀ ਹੈ।

ਹਰਸਿਮਰਤ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੀ ਆਵਾਜ਼ ਕੁਚਲਣ ਲਈ ਕੇਂਦਰ ਸਰਕਾਰ ਨਾਲ ਰਲ ਗਈ ਹੈ। ਉਹਨਾਂ ਕਿਹਾ ਕਿ ਕਾਂਗਰਸ ਦੀ ਸਦਨ ਵਿਚ ਰਣਨੀਤੀ ਦਾ ਹੋਰ ਕੋਈ ਜਵਾਬ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਸੱਤ ਪਾਰਟੀਆਂ ਨੇ ਰਲ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਚੁੱਕੀ ਪਰ ਕਾਂਗਰਸ ਪਾਰਟੀ ਨੇ ਇਸ ਪਹਿਲਕਦਮੀ ਦੀ ਹਮਾਇਤ ਕਰਨ ਤੋਂ ਇਨਕਾਰ ਕਰ ਦਿੱਤਾ, ਹਾਲਾਂਕਿ ਉਹ ਸੰਸਦ ਵਿਚ ਵਿਰੋਧੀ ਧਿਰ ਹੈ।

ਪੜੋ ਹੋਰ ਖਬਰਾਂ: ਸ੍ਰੀ ਕਰਤਾਰਪੁਰ ਸਾਹਿਬ ਦੇ ਨਾਲ ਸ੍ਰੀ ਨਨਕਾਣਾ ਸਾਹਿਬ ਦਾ ਲਾਂਘਾ ਵੀ ਖੋਲ੍ਹਿਆ ਜਾਵੇ - ਬੀਬੀ ਜਗੀਰ ਕੌਰ

ਉਹਨਾਂ ਕਿਹਾ ਕਿ ਅਕਾਲੀ ਦਲ ਸਾਰੀਆਂ ਸਿਆਸੀ ਪਾਰਟੀਆਂ ਨੁੰ ਅਪੀਲ ਕੀਤੀ ਸੀ ਕਿ ਕਿਸਾਨਾਂ ਦੇ ਮੁੱਦੇ ਰਲ ਕੇ ਚੁੱਕੇ ਜਾਣ ਪਰ ਕਾਂਗਰਸ ਪਾਰਟੀ ਨੇ ਇਸ ਅਪੀਲ ’ਤੇ ਕੋਈ ਹੁੰਗਾਰਾ ਭਰਨ ਤੋਂ ਇਨਕਾਰ ਕਰ ਦਿੱਤਾ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਕਾਂਗਰਸ ਪਾਰਟੀ ਨੁੰ ਕੇਂਦਰ ਸਰਕਾਰ ਤੋਂ ਡਰ ਲੱਗਦਾ ਹੈ ਤੇ ਇਸੇ ਲਈ ਉਹ ਇਸਦੇ ਹੱਥਾਂ ਵਿਚ ਖੇਡ ਰਹੀ ਹੈ ਤੇ ਸੰਸਦ ਵਿਚ ਕਿਸਾਨਾਂ ਦੀ ਆਵਾਜ਼ ਚੁੱਕਣ ਤੋਂ ਇਨਕਾਰੀ ਹੈ।

ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੇ ਸਾਰੇ ਐਮ ਪੀ ਸਾਰੇ ਸੈਸ਼ਨ ਤੱਕ ਜਾਂ ਜਦੋਂ ਤੱਕ ਸੰਸਦ ਵਿਚ ਅੰਨਦਾਤਾ ਦੀ ਆਵਾਜ਼ ਨਹੀਂ ਚੁੱਕੀ ਜਾਂਦੀ, ਉਦੋਂ ਤੱਕ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ। ਸੰਸਦ ਦੇ ਬਾਹਰ ਅਕਾਲੀ ਦਲ ਤੇ ਬਸਪਾ ਸੰਸਦ ਮੈਂਬਰਾਂ ਨਾਲ ਰਲ ਕੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਸਿਰਫ ਇਹੀ ਸਾਡਾ ਏਜੰਡਾ ਹੈ। ਉਹਨਾਂ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਨਰੇਂਦਰ ਮੋਦੀ ਸਰਕਾਰ ਨੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ ਤੇ ਅਸੀਂ ਉਹਨਾਂ ਲਈ ਨਿਆਂ ਮੰਗਦੇ ਰਹਾਂਗੇ।

In The Market