LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜੇਕਰ ਆਪਣੀ ਮਰਜ਼ੀ ਨਾਲ ਨਾਬਾਲਿਗਾ ਘਰੋਂ ਭੱਜੇ ਤਾਂ ਪ੍ਰੇਮੀ 'ਤੇ ਨਹੀਂ ਬਣਦਾ ਅਗਵਾ ਦਾ ਕੇਸ : ਹਾਈ ਕੋਰਟ

high court new news

Chandigarh News : 'ਜੇਕਰ ਸਮਝਦਾਰ ਨਾਬਾਲਗ ਲੜਕੀ ਆਪਣੀ ਮਰਜ਼ੀ ਨਾਲ ਘਰ ਛੱਡ ਦੇਵੇ ਤਾਂ ਉਸ ਲ਼ਈ ਕਿਸੇ ਵਿਅਕਤੀ ਨੂੰ ਅਗਵਾ ਕਰਨ ਲਈ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ।' ਇਹ ਪ੍ਰਗਟਾਵਾ ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਕ ਮਾਮਲੇ ਵਿਚ ਅਹਿਮ ਫੈਸਲਾ ਸੁਣਾਉਂਦਿਆ ਕੀਤਾ ਹੈ। ਹਾਈ ਕੋਰਟ ਨੇ ਇਹ ਹੁਕਮ 17 ਸਾਲਾ ਲੜਕੀ ਨੂੰ ਅਗਵਾ ਕਰਨ ਦੇ ਮੁਲਜ਼ਮ ਪ੍ਰੇਮੀ ਨੂੰ ਜ਼ਮਾਨਤ ਦਿੰਦੇ ਹੋਏ ਜਾਰੀ ਕੀਤਾ ਹੈ।
ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਸ਼ਿਕਾਇਤਕਰਤਾ ਦੀ ਸ਼ਿਕਾਇਤ 'ਤੇ ਨਾਬਾਲਿਗ ਲੜਕੀ ਨੂੰ ਅਗਵਾ ਕਰ ਕੇ ਉਸ ਨਾਲ ਵਿਆਹ ਕਰਵਾਉਣ ਲਈ ਮਜਬੂਰ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਸੀ | ਪਟੀਸ਼ਨਰ ਨੇ ਦੱਸਿਆ ਕਿ ਉਸ ਦੀ ਪ੍ਰੇਮਿਕਾ ਨੇ ਮੈਜਿਸਟਰੇਟ ਦੇ ਸਾਹਮਣੇ ਬਿਆਨ ਦਿੱਤਾ ਹੈ ਕਿ ਉਹ ਆਪਣੀ ਮਰਜ਼ੀ ਨਾਲ ਪਟੀਸ਼ਨਕਰਤਾ ਦੇ ਨਾਲ ਗਈ ਸੀ। ਅਜਿਹੇ 'ਚ ਉਸ 'ਤੇ ਅਗਵਾ ਦਾ ਮਾਮਲਾ ਨਹੀਂ ਚੱਲ ਸਕਦਾ।
ਇਸ ਪਟੀਸ਼ਨ 'ਤੇ ਫੈਸਲਾ ਸੁਣਾਉਂਦੇ ਹੋਏ ਹਾਈ ਕੋਰਟ ਨੇ ਕਿਹਾ ਕਿ ਕਾਨੂੰਨ ਮੁਤਾਬਕ ਇਹ ਸਪੱਸ਼ਟ ਹੈ ਕਿ ਆਈਪੀਸੀ ਦੀ ਧਾਰਾ 363 ਤਹਿਤ ਅਪਰਾਧ ਸਾਬਤ ਕਰਨ ਲਈ ਇਹ ਸਾਬਤ ਕਰਨਾ ਜ਼ਰੂਰੀ ਹੈ ਕਿ ਮੁਲਜ਼ਮ ਨੇ ਨਾਬਾਲਗਾ ਨੂੰ ਜ਼ਬਰਦਸਤੀ ਵੱਖ ਕਰਨ 'ਚ ਭੂਮਿਕਾ ਨਿਭਾਈ ਹੈ।
ਜਿੱਥੇ ਨਾਬਾਲਿਗਾ ਸਮਝਦਾਰ ਉਮਰ ਦੀ ਹੋਵੇ ਅਤੇ ਆਪਣੀ ਮਰਜ਼ੀ ਨਾਲ ਆਪਣੇ ਮਾਪਿਆਂ ਦਾ ਘਰ ਛੱਡ ਕੇ ਚਲੀ ਜਾਂਦੀ ਹੈ, ਉੱਥੇ ਮੁਲਜ਼ਮ ਖ਼ਿਲਾਫ਼ ਅਗਵਾ ਦਾ ਕੇਸ ਨਹੀਂ ਬਣਦਾ। ਇਸ ਮਾਮਲੇ ਵਿੱਚ ਪੀੜਤਾ ਦੀ ਉਮਰ 17 ਸਾਲ 4 ਮਹੀਨੇ ਹੈ ਅਤੇ ਉਹ ਸਮਝਦਾਰ ਉਮਰ ਦੀ ਸੀ। ਪੀੜਤਾ ਬਾਲਗ ਹੋਣ ਦੀ ਕਗਾਰ 'ਤੇ ਹੈ ਅਤੇ ਮੈਜਿਸਟ੍ਰੇਟ ਦੇ ਸਾਹਮਣੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਉਸ ਨੇ ਕਿਹਾ ਹੈ ਕਿ ਉਹ ਆਪਣੀ ਮਰਜ਼ੀ ਨਾਲ ਆਪਣੇ ਮਾਪਿਆਂ ਦਾ ਘਰ ਛੱਡ ਗਈ ਹੈ।
ਇਸ ਕੇਸ ਵਿਚ ਪੀੜਤਾ ਨੂੰ ਉਸ ਦੇ ਮਾਪਿਆਂ ਤੋਂ ਜ਼ਬਰਦਸਤੀ ਵੱਖ ਕਰਨ ਵਿਚ ਪਟੀਸ਼ਨਕਰਤਾ ਦੀ ਕੋਈ ਭੂਮਿਕਾ ਨਹੀਂ ਹੈ। ਇਹ ਅਜਿਹਾ ਮਾਮਲਾ ਨਹੀਂ ਹੈ ਜਿੱਥੇ ਪਟੀਸ਼ਨਰ ਦੀ ਹਿਰਾਸਤੀ ਪੁੱਛਗਿੱਛ ਦੀ ਲੋੜ ਹੈ ਅਤੇ ਇਸ ਤਰ੍ਹਾਂ ਇਹ ਸੀਆਰਪੀਸੀ ਦੀ ਧਾਰਾ 438 ਅਧੀਨ ਸ਼ਕਤੀਆਂ ਦੀ ਵਰਤੋਂ ਕਰਨ ਅਤੇ ਜ਼ਮਾਨਤ ਦਾ ਲਾਭ ਦੇਣ ਲਈ ਇੱਕ ਢੁਕਵਾਂ ਮਾਮਲਾ ਹੈ।

In The Market