ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਦੀ ਅਗੁਵਾਈ ਸੀਐਮ ਚੰਨੀ ਕਰਨਗੇ।ਜਿਸ ਵਿਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਸਰਕਾਰ ਵੱਲੋਂ ਬੀਐਸਐਫ ਦੇ ਅਧਿਕਾਰਕ ਖੇਤਰ ਵਧਾਉਣ ਅਤੇ ਪੰਜਾਬ ਦੇ ਏਜੀ ਨੂੰ ਲੈਕੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ।
Also Read : ਕਰਤਾਰਪੁਰ ਲਾਂਘਾ ਖੋਲ੍ਹਣ ‘ਤੇ ਕੈਪਟਨ ਅਮਰਿੰਦਰ ਨੇ PM ਮੋਦੀ ਅਤੇ ਅਮਿਤ ਸ਼ਾਹ ਦਾ ਟਵੀਟ ਕਰ ਕੀਤਾ ਧੰਨਵਾਦ
ਦੱਸ ਦਈਏ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦਫ਼ਤਰ ਵਿਚ ਫਿਰ ਚਾਰਜ ਸੰਭਾਲ ਲਿਆ ਹੈ। ਨਵਜੋਤ ਸਿੰਘ ਸਿੱਧੂ ਨੇ ਫਿਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਮੁੜ ਪੰਜਾਬ ਕਾਂਗਰਸ ਭਵਨ ਪਹੁੰਚਣ ਤੋਂ ਬਾਅਦ ਉਨ੍ਹਾਂ ਦੇ ਕਰੀਬੀ ਗੁਲਜ਼ਾਰ ਇੰਦਰ ਚਾਹਲ ਨੇ ਪੰਜਾਬ ਕਾਂਗਰਸ ਦੇ ਖਜ਼ਾਨਚੀ ਵੱਜੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਚਾਹਲ ਨੇ ਨਵਜੋਤ ਸਿੰਘ ਸਿੱਧੂ ਦੇ ਨਾਲ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਜਦੋਂ ਸਿੱਧੂ ਸਹਿਮਤ ਹੋ ਕੇ ਮੁੜ ਪੰਜਾਬ ਕਾਂਗਰਸ ਪ੍ਰਧਾਨ ਦਾ ਕੰਮ ਸ਼ੁਰੂ ਕਰਨ ਜਾ ਰਹੇ ਹਨ ਤਾਂ ਚਾਹਲ ਨੇ ਵੀ ਆਪਣਾ ਅਸਤੀਫਾ ਵਾਪਸ ਲੈ ਕੇ ਕੰਮ ਕਰਨ ਦਾ ਫੈਸਲਾ ਕੀਤਾ ਹੈ।



