LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਾਂਗਰਸ ਦੇ ਕਲੇਸ਼ ਬਾਰੇ ਵੱਡੀ ਖਬਰ! ਜਾਖੜ ਨੇ ਸੱਦੀ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ

jhkars

ਚੰਡੀਗੜ੍ਹ:  ਪੰਜਾਬ ਕਾਂਗਰਸ (Punjab Congress) ਵਿਚ ਕਾਟੋ ਕਲੇਸ਼ ਲਗਤਾਰ ਜਾਰੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਸਿਆਸੀ ਹੱਲ ਚੱਲ ਵੀ ਵੱਧਦੀ ਜਾ ਰਹੀ ਹੈ। ਇਸ ਵਿਚਕਾਰ (Punjab Congress)ਪੰਜਾਬ ਕਾਂਗਰਸ ਦੇ ਕਲੇਸ਼ ਵਿੱਚ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar)ਨੇ 19 ਜੁਲਾਈ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਾਰਟੀ ਦੇ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਜ਼ਰੂਰੀ ਮੀਟਿੰਗ ਬੁਲਾਈ ਹੈ।

ਪੜ੍ਹੋ ਇਹ ਵੀ ਖ਼ਬਰਮੁੰਬਈ ਵਿੱਚ ਬਾਰਸ਼ ਨੇ ਮਚਾਇਆ ਕਹਿਰ, ਕੰਧਾਂ ਢਹਿਣ ਨਾਲ 15 ਦੀ ਹੋਈ ਮੌਤ

ਜਾਖੜ ਨੇ ਇਹ ਮੀਟਿੰਗ ਉਸ ਵੇਲੇ ਬੁਲਾਈ ਹੈ ਜਦੋਂ ਉਨ੍ਹਾਂ ਦੀ ਤਾਂ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੀ ਚਰਚ ਚੱਲ ਰਹੀ ਹੈ। ਸਿੱਧੂ ਇਸ ਵੇਲੇ ਵਿਧਾਇਕਾਂ ਤੇ ਹੋਰ ਸੀਨੀਅਰ ਲੀਡਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਦੱਸ ਦੇਈਏ ਕਿ ਬੀਤੇ ਦਿਨੀ ਸ਼ਨੀਵਾਰ  ਨਵਜੋਤ ਸਿੱਧੂ ਨੂੰ ਸੁਨੀਲ ਜਾਖੜ ਨੂੰ ਵੀ ਮਿਲੇ ਸੀ।

ਸੁਨੀਲ ਜਾਖੜ ਨੇ ਆਖਿਆ ਕਿ ਇਸ ਬੈਠਕ ਵਿੱਚ ਸਮੂਹ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਮਤਾ ਪਾ ਕੇ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ  ਭੇਜਿਆ ਜਾਵੇਗਾ ਕਿ ਪਾਰਟੀ ਹਾਈ ਕਮਾਂਡ ਪੰਜਾਬ ਸਬੰਧੀ ਜੋ ਵੀ ਫੈਸਲਾ ਲਵੇਗੀ, ਪੰਜਾਬ ਦੀ ਸਮੁੱਚੀ ਜਥੇਬੰਦੀ ਨੂੰ ਉਹ ਪ੍ਰਵਾਨ ਹੋਵੇਗਾ। ਇਸ ਦੇ ਨਾਲ ਇਹ ਵੀ ਅਪੀਲ ਕੀਤੀ ਜਾਵੇਗੀ ਕਿ ਉਹ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲੈਣਾ ਚਾਹੁੰਦੇ ਹਨ, ਉਸ ਦਾ ਨਿਰਣਾ ਛੇਤੀ ਲਿਆ ਜਾਵੇ ਤਾਂ  ਜੋ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਨੂੰ ਜਲਦ ਹੱਲ ਕਰ ਸਕੇ।

congres a

ਦੂਜੇ ਪਾਸੇ  ਕੱਲ੍ਹ ਪੰਜਾਬ ਵਿਚ ਕਾਂਗਰਸ ਨੂੰ ਲੈ ਕੇ ਚੱਲ ਰਹੇ ਸੰਕਟ ਦੌਰਾਨ ਕਾਂਗਰਸ ਦੀ ਕੌਮੀ ਪ੍ਰਧਾਨ (Sonia Gandhi) ਸੋਨੀਆ ਗਾਂਧੀ ਨੇ 19 ਜੁਲਾਈ ਨੂੰ (Congress) ਕਾਂਗਰਸ ਦੇ ਪੰਜਾਬ ਨਾਲ ਸਬੰਧਤ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨਾਲ ਵਰਚੂਅਲ ਬੈਠਕ ਕਰਨ ਦਾ ਫ਼ੈਸਲਾ ਕੀਤਾ ਹੈ।ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਪੰਜਾਬ ਕਾਂਗਰਸ ਵਿਚ ਚੱਲ ਰਹੇ ਇਸ ਸੰਕਟ ਦਾ ਨਿਪਟਾਰਾ ਕਰਨ ਸਬੰਧੀ ਕਾਂਗਰਸੀ ਸੰਸਦ ਮੈਂਬਰਾਂ ਦੀ ਰਾਏ ਲਈ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ:  ਅੰਮ੍ਰਿਤਸਰ 'ਚ ਸ਼ਰੇਆਮ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

In The Market