BKU ਉਗਰਾਹਾਂ ਦੀ ਅਗਵਾਈ ‘ਚ ਮੁਜ਼ੱਫਰਨਗਰ ਮਹਾਪੰਚਾਇਤ ਲਈ ਮਾਨਸਾ ਤੋਂ ਜਥਾ ਰਵਾਨਾ

ਚੰਡੀਗੜ੍ਹ- ਕਿਸਾਨਾਂ ਵਲੋਂ 5 ਸਤੰਬਰ ਨੂੰ ਮੁਜ਼ੱਫਰਨਗਰ ਵਿਚ ਮਹਾਪੰਚਾਇਤ ਕੀਤੀ ਜਾਣੀ ਹੈ। ਇਸ ਨੂੰ ਦੇਖਦੇ ਹੋਏ ਦੇਸ਼ ਭਰ ਵਿਚੋਂ ਕਿਸਾਨ ਮੁਜ਼ੱਫਰਨਗਰ ਵੱਲ ਰਵਾਨਾ ਹੋਣੇ ਸ਼ੁਰੂ…

ਚੰਡੀਗੜ੍ਹ- ਕਿਸਾਨਾਂ ਵਲੋਂ 5 ਸਤੰਬਰ ਨੂੰ ਮੁਜ਼ੱਫਰਨਗਰ ਵਿਚ ਮਹਾਪੰਚਾਇਤ ਕੀਤੀ ਜਾਣੀ ਹੈ। ਇਸ ਨੂੰ ਦੇਖਦੇ ਹੋਏ ਦੇਸ਼ ਭਰ ਵਿਚੋਂ ਕਿਸਾਨ ਮੁਜ਼ੱਫਰਨਗਰ ਵੱਲ ਰਵਾਨਾ ਹੋਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਮਾਨਸਾ ਤੋਂ ਬੀਕੇਯੂ ਉਗਰਾਹਾਂ ਦੀ ਅਗਵਾਈ ਵਿਚ ਕਿਸਾਨਾਂ ਦਾ ਜਥਾ ਮੁਜ਼ੱਫਰਨਗਰ ਲਈ ਰਵਾਨਾ ਹੋਇਆ ਹੈ।

ਪੜੋ ਹੋਰ ਖਬਰਾਂ: ਯੂਪੀ ‘ਚ ਵਾਪਰਿਆ ਭਿਆਨਕ ਸੜਕੀ ਹਾਦਸਾ, 4 ਔਰਤਾਂ ਸਣੇ 5 ਹਲਾਕ

ਦੱਸ ਦਈਏ ਕਿ ਕਿਸਾਨ ਨੇਤਾ ਰਾਕੇਸ਼ ਟਿਕੈਤ ਵਲੋਂ ਇਸ ਮਹਾਪੰਚਾਇਤ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਮੁਜ਼ੱਫਰਨਗਰ ਵਿਚ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਕਈ ਜ਼ਿਲਿਆਂ ਦੀ ਪੁਲਿਸ ਨੂੰ ਵੀ ਮੁਜ਼ੱਫਰਨਗਰ ਬੁਲਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨ ਨੇਤਾ ਨੇ ਐਲਾਨ ਕੀਤਾ ਹੈ ਕਿ ਕਿਸਾਨ ਹਰ ਹਾਲ ਵਿਚ ਮੁਜ਼ੱਫਰਨਗਰ ਮਹਾਪੰਚਾਇਤ ਲਈ ਪਹੁੰਚਣਗੇ। ਜੇਕਰ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਉਹ ਤੋੜ ਦੇ ਅੱਗੇ ਨਿਕਲਣਗੇ। ਕਿਸਾਨਾਂ ਵਲੋਂ ਮੁਜ਼ੱਫਰਨਗਰ ਵਿਚ 18 ਮਹਾਪੰਚਾਇਤਾਂ ਕੀਤੀਆਂ ਜਾਣਗੀਆਂ।

ਪੜੋ ਹੋਰ ਖਬਰਾਂ: ਭਾਰਤ ‘ਚ ਕੋਰੋਨਾ ਦੀ ਤੀਜੀ ਲਹਿਰ ਦੀ ਦਸਤਕ, ਬੀਤੇ 24 ਘੰਟਿਆਂ ‘ਚ ਸਾਹਮਣੇ ਆਏ 42 ਹਜ਼ਾਰ ਤੋਂ ਵਧੇਰੇ ਮਾਮਲੇ

Leave a Reply

Your email address will not be published. Required fields are marked *