LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਰਨਾਟਕ ਸਰਕਾਰ ਨੇ 10ਵੀਂ ਦੀ ਕਿਤਾਬ 'ਚੋਂ ਹਟਾਇਆ ਭਗਤ ਸਿੰਘ ਦਾ ਪਾਠ, ਹਰ ਪਾਸੇ ਹੋ ਰਿਹੈ ਵਿਰੋਧ

17may bhagat

ਚੰਡੀਗੜ੍ਹ- ਰਾਸ਼ਟਰੀ ਸਵੈ-ਸੇਵਕ ਸੰਘ (RSS) ਦੇ ਸੰਸਥਾਪਕ ਕੇਸ਼ਵ ਬਲਿਰਾਮ ਹੇਡਗੇਵਾਰ ਦੇ ਭਾਸ਼ਣ ਨੂੰ 2022-23 ਦੀਆਂ 10ਵੀਂ ਦੀਆਂ ਕੰਨੜ ਕਿਤਾਬਾਂ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਦੌਰਾਨ ਸ਼ਹੀਦ ਭਗਤ ਸਿੰਘ ਉੱਤੇ ਕੇਂਦਰਿਤ ਪਾਠ ਸਮੱਗਰੀ ਨੂੰ ਪੁਸਤਕ ਵਿਚੋਂ ਹਟਾ ਦਿੱਤਾ ਗਿਆ ਹੈ। ਇਸ ਕਾਰਵਾਈ ਦਾ ਵਿਦਿਆਰਥੀ ਸੰਘਾਂ ਸਣੇ ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀਆਂ ਨੇ ਵੀ ਵਿਰੋਧ ਕੀਤਾ ਹੈ।

Also Read: Good News! ਅੰਡੇਮਾਨ-ਨਿਕੋਬਾਰ ਟਾਪੂਆਂ 'ਤੇ ਪਹੁੰਚਿਆ ਮਾਨਸੂਨ, ਕਈ ਸੂਬਿਆਂ 'ਚ ਡਿੱਗਿਆ ਤਾਪਮਾਨ

ਸਟੂਡੈਂਟਰ ਆਰਗੇਨਾਈਜ਼ੇਸ਼ਨ ਨੇ ਕੀਤਾ ਵਿਰੋਧ
ਆਲ-ਇੰਡੀਆ ਡੈਮੋਕਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ (AIDSO) ਅਤੇ ਆਲ-ਇੰਡੀਆ ਸੇਵ ਐਜੂਕੇਸ਼ਨ ਕਮੇਟੀ (AISEC) ਦੋ ਵਿਦਿਆਰਥੀ ਸੰਸਥਾਵਾਂ ਹਨ, ਜਿਨ੍ਹਾਂ ਨੇ ਸੂਬਾ ਸਰਕਾਰ ਦੇ ਇਸ ਕਦਮ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਸਾਡੀ ਪੁਨਰਜਾਗਰਣ ਲਹਿਰ ਦੇ ਸੰਸਥਾਪਕਾਂ ਅਤੇ ਬਹੁਤ ਸਾਰੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਲੋਕਤੰਤਰੀ, ਵਿਗਿਆਨਕ ਅਤੇ ਧਰਮ ਨਿਰਪੱਖ ਸਿੱਖਿਆ ਦੀ ਉਮੀਦ ਕੀਤੀ ਸੀ। ਪਰ ਹੁਣ ਤੱਕ ਰਾਜ ਕਰਨ ਵਾਲੀਆਂ ਸਾਰੀਆਂ ਸਿਆਸੀ ਪਾਰਟੀਆਂ ਪਾਠ-ਪੁਸਤਕਾਂ ਵਿੱਚ ਆਪਣੇ-ਆਪਣੇ ਏਜੰਡੇ ਤਿਆਰ ਕਰ ਰਹੀਆਂ ਹਨ। AIDOS ਨੇ ਆਪਣੇ ਬਿਆਨ ਵਿੱਚ ਕਿਹਾ ਕਿ 23 ਸਾਲ ਦੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਮਹਾਨ ਕ੍ਰਾਂਤੀਕਾਰੀ ਭਗਤ ਸਿੰਘ ਬਾਰੇ ਇੱਕ ਸਬਕ ਕੰਨੜ ਪਾਠ ਪੁਸਤਕ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ, ਪਰ ਆਰਐੱਸਐੱਸ ਸੰਸਥਾਪਕ ਦੁਆਰਾ ਦਿੱਤਾ ਗਿਆ ਇੱਕ ਭਾਸ਼ਣ ਜੋੜਿਆ ਗਿਆ ਹੈ। ਜੋ ਕਿ ਲੋਕਾਂ ਨੂੰ ਇਕਜੁੱਟ ਨਹੀਂ ਕਰਦਾ ਬਲਕਿ ਫਿਰਕੂ ਨਫ਼ਰਤ ਨੂੰ ਉਤਸ਼ਾਹਿਤ ਕਰਦਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਤਾਇਆ ਵਿਰੋਧ


ਸੂਬਾ ਸਰਕਾਰ ਦੇ ਇਸ ਕਦਮ ਦਾ ਸਖਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਭਾਜਪਾ ਦੇ ਲੋਕ ਅਮਰ ਸ਼ਹੀਦ ਸਰਦਾਰ ਭਗਤ ਸਿੰਘ ਜੀ ਨਾਲ ਇੰਨੀ ਨਫਰਤ ਕਿਉਂ ਕਰਦੇ ਹਨ? ਸਕੂਲ ਦੀਆਂ ਕਿਤਾਬਾਂ ਤੋਂ ਸਰਦਾਰ ਭਗਤ ਸਿੰਘ ਜੀ ਦਾ ਨਾਂ ਹਟਾਉਣਆ ਅਮਰ ਸ਼ਹੀਦ ਦੀ ਕੁਰਬਾਨੀ ਦਾ ਅਪਮਾਨ ਹੈ। ਦੇਸ਼ ਆਪਣੇ ਸ਼ਹੀਦਾਂ ਦਾ ਇਹ ਅਪਮਾਨ ਬਿਲਕੁੱਲ ਬਰਦਾਸ਼ਤ ਨਹੀਂ ਕਰੇਗਾ। ਭਾਜਪਾ ਸਰਕਾ ਨੂੰ ਇਸ ਫੈਸਲੇ ਨੂੰ ਵਾਪਸ ਲੈਣਾ ਹੋਵੇਗਾ।

Also Read: ਬਿਰਿਆਨੀ ਕਾਰਨ ਪਈ ਅਜਿਹੀ ਦੁਸ਼ਮਣੀ ਕਿ ਗਾਹਕਾਂ ਨੂੰ ਭੁਗਤਣਾ ਪਿਆ ਹਰਜਾਨਾ

CM ਭਗਵੰਤ ਮਾਨ ਨੇ ਵੀ ਕੀਤਾ ਵਿਰੋਧ

 


ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਗਈ ਹੈ। ਛੋਟੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ  ਲੋਅ ਜਗਾਉਣ ਵਾਲੇ ਸਰਦਾਰ ਭਗਤ ਸਿੰਘ ਨੂੰ ਪੜ੍ਹ ਕੇ ਅੱਜ ਵੀ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਲਹਿਰ ਦੌੜ ਜਾਂਦੀ ਹੈ। ਦੇਸ਼ ਭਗਤੀ ਦੇ ਇਸੇ ਜਜ਼ਬੇ ਦੇ ਡਰ ਤੋਂ ਭਾਜਪਾ ਦੀ ਰੂਹ ਕੰਬਦੀ ਹੈ।

In The Market