LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

15 ਅਗਸਤ ਨੂੰ ਲੈ ਕੇ ਖਾਲਿਸਤਾਨ ਸਮਰਥਕਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਦਿੱਤੀ ਧਮਕੀ

khattar2

ਚੰਡੀਗੜ੍ਹ(ਇੰਟ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਨੂੰ ਖਾਲਿਸਤਾਨ ਸਮਰਥਕਾਂ ਵੱਲੋਂ ਧਮਕੀ ਦਿੱਤੀ ਗਈ ਹੈ। ਫ਼ੋਨ ਕਾਲਾਂ ਰਾਹੀਂ ਧਮਕੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ 15 ਅਗਸਤ ਨੂੰ ਤਿਰੰਗਾ ਲਹਿਰਾਉਣ ਨਹੀਂ ਦਿੱਤੀ ਜਾਵੇਗਾ। ਇਹ ਕਾਲਾਂ ਵਿਦੇਸ਼ੋਂ ਕੀਤੀਆਂ ਜਾ ਰਹੀਆਂ ਹਨ। ਇਹ ਕਾਲਾਂ ਗੁਰਪਤਵੰਤ ਸਿੰਘ ਪੰਨੂ ਦੇ ਨਾਂ 'ਤੇ ਆ ਰਹੀਆਂ ਹਨ। ਫੋਨ ਕਾਲ ਵਿੱਚ ਕਿਹਾ ਜਾ ਰਿਹਾ ਹੈ ਕਿ ਹਰਿਆਣਾ ਵਿਚ ਖਾਲਿਸਤਾਨ ਬਣ ਜਾਵੇਗਾ।

ਪੜੋ ਹੋਰ ਖਬਰਾਂ: 'ਅਗਲਾ ਸੀ.ਐੱਮ. ਹੋਵੇ ਬਲਬੀਰ ਸਿੰਘ ਰਾਜੇਵਾਲ', ਲੱਗੇ ਪੋਸਟਰ

ਸੂਤਰਾਂ ਨੇ ਦੱਸਿਆ ਕਿ ਸਰਕਾਰ ਨੇ ਮੁੱਖ ਮੰਤਰੀ ਨੂੰ ਆਉਣ ਵਾਲੀਆਂ ਫੋਨ ਕਾਲਾਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਜਾਂਚ ਦੀ ਜ਼ਿੰਮੇਵਾਰੀ ਸਾਈਬਰ ਥਾਣੇ ਨੂੰ ਸੌਂਪੀ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਰਿਆਣਾ ਪੁਲਿਸ ਨੇ ਇਸ ਧਮਕੀ ਭਰੀ ਕਾਲ ਨੂੰ ਗੰਭੀਰਤਾ ਨਾਲ ਲਿਆ ਹੈ। ਪੁਲਿਸ ਨੇ ਕਿਹਾ ਕਿ ਖਾਲਿਸਤਾਨੀ ਸਮਰਥਕਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।

ਇਸ ਤੋਂ ਪਹਿਲਾਂ ਹਿਮਾਚਲ ਪੁਲਿਸ ਵੱਲੋਂ ਖਾਲਿਸਤਾਨੀ ਸਮਰਥਕਾਂ (Khalistani supporters) ਦੀ ਧਮਕੀ ਤੋਂ ਬਾਅਦ ਸੂਬੇ ਦੇ 4 ਵੱਡੇ ਨੇਤਾਵਾਂ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਰਾਜ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ (Jai Ram Thakur) ਨੂੰ ਜ਼ੈੱਡ ਪਲੱਸ ਸੁਰੱਖਿਆ (Z Plus Security) ਮਿਲੇਗੀ। ਇਸ ਦੇ ਨਾਲ ਹੀ ਰਾਜਪਾਲ ਰਾਜੇਂਦਰ ਵਿਸ਼ਵਨਾਥ ਆਰਲੇਕਰ, ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੂੰ ਵੀ ਜ਼ੈੱਡ ਪਲੱਸ ਸੁਰੱਖਿਆ ਮਿਲੇਗੀ। ਹੁਣ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੂੰ ਵਾਈ ਸੁਰੱਖਿਆ ਦੀ ਬਜਾਏ ਜ਼ੈੱਡ ਪਲੱਸ ਸੁਰੱਖਿਆ ਮਿਲੇਗੀ।

ਪੜੋ ਹੋਰ ਖਬਰਾਂ: ਪੰਜਾਬ ਮੁੱਖ ਮੰਤਰੀ ਵੱਲੋਂ ਵੈੱਬ ਚੈਨਲ 'ਰੰਗਲਾ ਪੰਜਾਬ' ਦੀ ਸ਼ੁਰੂਆਤ

ਤੁਹਾਨੂੰ ਦੱਸ ਦੇਈਏ ਕਿ ਆਸਟ੍ਰੇਲੀਆ ਦੇ ਨਿਊਕੈਸਲ ਦੇ ਇੱਕ ਨੰਬਰ ਤੋਂ ਪ੍ਰਾਂਤ ਦੇ ਪੱਤਰਕਾਰਾਂ ਨੂੰ ਇੱਕ ਆਡੀਓ ਸੰਦੇਸ਼ ਭੇਜਿਆ ਗਿਆ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਹਿਮਾਚਲ ਪੰਜਾਬ ਦਾ ਇੱਕ ਹਿੱਸਾ ਸੀ। ਅਜਿਹੀ ਸਥਿਤੀ ਵਿੱਚ ਸੀਐਮ ਜੈ ਰਾਮ ਠਾਕੁਰ ਨੂੰ 15 ਅਗਸਤ ਨੂੰ ਤਿਰੰਗਾ ਲਹਿਰਾਉਣ ਦੀ ਆਗਿਆ ਨਹੀਂ ਹੋਵੇਗੀ। ਹੁਣ ਮਾਮਲੇ ਦੀ ਜਾਂਚ ਸੀਆਈਡੀ ਨੂੰ ਸੌਂਪੀ ਗਈ ਹੈ। ਹਿਮਾਚਲ ਪੁਲਿਸ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਸੀਆਈਡੀ ਦੇ ਸਾਈਬਰ ਸੈੱਲ ਨੂੰ ਸੌਂਪੀ ਗਈ ਹੈ।

In The Market