ਚੰਡੀਗੜ੍ਹ- ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਸਕੂਲਾਂ ਅੰਦਰ ਗਰਮੀਆਂ ਦੀਆਂ ਛੁੱਟੀਆਂ ਪਿਛਲੇ ਸਾਲਾਂ ਵਾਂਗ ਹੀ ਕਰਨ ਦੀ ਕੀਤੀ ਪੁਰਜ਼ੋਰ ਮੰਗ ਦੇ ਚੱਲਦਿਆਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਆਪਣੇ ਫ਼ੈਸਲੇ ਉੱਤੇ ਪੁਨਰ ਵਿਚਾਰ ਕਰਦਿਆਂ 15 ਮਈ ਤੋਂ 31 ਮਈ 2022 ਤੱਕ ਸੂਬੇ ਦੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿੱਚ ਆਫਲਾਈਨ ਮੋਡ ਵਿੱਚ ਕਲਾਸਾਂ ਲੱਗਣਗੀਆਂ ਜਦੋਂਕਿ ਗਰਮੀਆਂ ਦਾ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ।
Also Read: ਦਿੱਲੀ 'ਚ 4 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, 27 ਲੋਕਾਂ ਦੀ ਮੌਤ
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਕੋਵਿਡ-19 ਮਹਾਂਮਾਰੀ ਕਾਰਨ 2 ਸਾਲ ਸਕੂਲਾਂ ਅੰਦਰ ਆਫਲਾਈਨ ਕਲਾਸਾਂ ਨਾ ਲੱਗਣ ਕਾਰਨ ਹੋਏ ਪੜ੍ਹਾਈ ਦੇ ਨੁਕਸਾਨ ਹੋਣ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਵਾਰ-ਵਾਰ ਮੰਗ ਕੀਤੀ ਜਾ ਰਹੀ ਸੀ ਕਿ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਵਾਂਗ ਹੀ ਕਰੇ ਅਤੇ ਆਨਲਾਈਨ ਕਲਾਸਾਂ ਤੋਂ ਗੁਰੇਜ਼ ਕਰੇ। 15 ਮਈ ਤੋਂ 31 ਮਈ 2022 ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ 7 ਵਜੇ ਤੋਂ 11 ਵਜੇ ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 7 ਵਜੇ ਤੋਂ 12.30 ਵਜੇ ਤੱਕ ਰਹੇਗਾ।
ਸ੍ਰੀ ਮੀਤ ਹੇਅਰ ਨੇ ਅੱਗੇ ਦੱਸਿਆ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਕੀਤੇ ਜਾ ਰਹੇ ਸਕੂਲੀ ਦੌਰਿਆਂ ਮੌਕੇ ਵੀ ਅਧਿਆਪਕਾਂ ਵੱਲੋਂ ਫੀਡਬੈਕ ਦਿੱਤੀ ਗਈ ਕਿ 31 ਮਈ ਤੱਕ ਸਕੂਲਾਂ ਵਿੱਚ ਇਸੇ ਤਰ੍ਹਾਂ ਪੜ੍ਹਾਈ ਚੱਲਦੀ ਰਹੇ। ਉਨ੍ਹਾਂ ਕਿਹਾ ਕਿ ਸਾਰਿਆਂ ਪਾਸਿਆਂ ਤੋਂ ਕੀਤੀ ਜਾ ਰਹੀ ਮੰਗ ਦੇ ਚੱਲਦਿਆਂ ਸਿੱਖਿਆ ਵਿਭਾਗ ਨੇ ਗਰਮੀਆਂ ਦੀਆਂ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹੋ ਕੋਸ਼ਿਸ਼ ਹੈ ਕਿ ਲੋਕਾਂ ਦੀ ਰਾਏ ਅਨੁਸਾਰ ਹੀ ਫ਼ੈਸਲੇ ਕੀਤੇ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Masala Tea in Winters: सर्दियों में रोजाना करें मसाला चाय का सेवन, सर्दी-जुकाम से मिलेगा छुटकारा
Dates Benefits: सर्दियों में इस तरीके से खाएं खजूर, मिलेंगे अनगिनत फायदे
Gold-Silver Price Today : सोने-चांदी की कीमतों में उछली! चेक करें 22 कैरेट और 24 कैरेट गोल्ड रेट