ਏਲਨਾਬਾਦ ਤੋਂ ਵਿਧਾਇਕ ਬਣਨ ਤੋਂ ਬਾਅਦ ਅਭੈ ਚੌਟਾਲਾ ਦਾ ਸਰਕਾਰ ਉੱਤੇ ਵੱਡਾ ਹਮਲਾ

ਚੰਡੀਗੜ੍ਹ- ਹਾਲ ਹੀ ਵਿਚ ਏਲਨਾਬਾਦ ਉਪ-ਚੋਣਾਂ ਵਿਚ ਵਿਰੋਧੀਆਂ ਨੂੰ ਪਛਾੜਦੇ ਹੋਏ ਇਨੈਲੋ ਨੇਤਾ ਅਭੈ ਚੌਟਾਲਾ ਨੇ ਬਾਜ਼ੀ ਮਾਰ ਲਈ ਸੀ। 2 ਨਵੰਬਰ ਨੂੰ ਆਏ ਨਤੀਜਿਆਂ…

ਚੰਡੀਗੜ੍ਹ- ਹਾਲ ਹੀ ਵਿਚ ਏਲਨਾਬਾਦ ਉਪ-ਚੋਣਾਂ ਵਿਚ ਵਿਰੋਧੀਆਂ ਨੂੰ ਪਛਾੜਦੇ ਹੋਏ ਇਨੈਲੋ ਨੇਤਾ ਅਭੈ ਚੌਟਾਲਾ ਨੇ ਬਾਜ਼ੀ ਮਾਰ ਲਈ ਸੀ। 2 ਨਵੰਬਰ ਨੂੰ ਆਏ ਨਤੀਜਿਆਂ ਤੋਂ ਬਾਅਦ ਅਭੈ ਚੌਟਾਲਾ ਨੇ ਸੋਮਵਾਰ ਨੂੰ ਹਰਿਆਣਾ ਵਿਦਾਨਸਭਾ ਪਹੁੰਚ ਕੇ ਸਹੁੰ ਚੁੱਕੀ।

Also Read: ਪਤੀ ਦੇ ਗਲੇ ਪੱਟਾ ਪਾ ਕੇ ਘੁੰਮਾਉਂਦੀ ਹੈ ਇਹ ਔਰਤ, ਟ੍ਰੋਲ ਹੋਣ ‘ਤੇ ਦਿੱਤੀ ਇਹ ਦਲੀਲ

ਸਹੁੰ ਚੁੱਕਣ ਤੋਂ ਬਾਅਦ ਵਿਧਾਇਕ ਅਭੈ ਚੌਟਾਲਾ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਗਠਬੰਧਨ ਸਰਕਾਰ ਉੱਤੇ ਤਿੱਖੇ ਹਮਲੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਅਸਤੀਫੇ ਤੱਕ ਦੀ ਮੰਗ ਕਰ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਨੇਤਾ ਭੁਪੇਂਦਰ ਹੁੱਡਾ ਉੱਤੇ ਵੀ ਦੋਸ਼ ਲਾਉਂਦੇ ਹੋਏ ਕਿਹਾ ਕਿ ਹੁੱਡਾ ਨੇ ਭਾਜਪਾ ਉਮੀਦਵਾਰ ਗੋਵਿੰਦ ਕਾਂਡਾ ਦੀ ਮਦਦ ਕਰਦੇ ਹੋਏ ਭਾਜਪਾ ਦੇ ਪੱਖ ਵਿਚ ਵੋਟ ਪਾਈ ਹੈ।

Also Read: ਲਾਲਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ PM ਮੋਦੀ, ਦਿੱਤੀ ਜਨਮ ਦਿਨ ਦੀ ਵਧਾਈ

ਸਰਕਾਰ ਦੇ ਨਾਲ-ਨਾਲ ਅਭੈ ਚੌਟਾਲਾ ਨੇ ਚੋਣ ਕਮਿਸ਼ਨ ਉੱਤੇ ਵੀ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਹੋਈ ਘਪਲੇਬਾਜ਼ੀ ਦੀ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਗਈ ਪਰ ਅਜੇ ਤੱਕ ਇਸ ਉੱਤੇ ਕੋਈ ਕਾਰਵਾਈ ਨਹੀਂ ਕੀਤੀ ਗਈ।

Also Read: 19 ਨਵੰਬਰ ਨੂੰ ਲੱਗੇਗਾ ਸਦੀ ਦਾ ਸਭ ਤੋਂ ਲੰਬਾ ਚੰਦਰ ਗ੍ਰਹਿਣ

ਫਿਲਹਾਲ ਅਭੈ ਚੌਟਾਲਾ ਹੁਣ ਫਿਰ ਤੋਂ ਵਿਧਾਇਕ ਬਣ ਚੁੱਕੇ ਹਨ। ਹੁਣ ਸਰਕਾਰ ਹੋਵੇ ਜਾਂ ਵਿਰੋਧੀ ਧਿਰ, ਅਭੈ ਚੌਟਾਲਾ ਦੇ ਤਿੱਖੇ ਸਵਾਲਾਂ ਦਾ ਸਾਰਿਆਂ ਨੂੰ ਸਾਹਮਣਾ ਕਰਨਾ ਪਵੇਗਾ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਸੱਤਾ ਪੱਖ ਤੇ ਵਿਰੋਧੀ ਧਿਰ ਅਭੈ ਚੌਟਾਲਾ ਦੇ ਸਵਾਲਾਂ ਦਾ ਜਵਾਬ ਕਿਵੇਂ ਦਿੰਦੀ ਹੈ।

Leave a Reply

Your email address will not be published. Required fields are marked *