ਰੋਹਤਕ- ਹਰਿਆਣਾ (Haryana) ਦੇ ਰੋਹਤਕ ’ਚ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਜਿੱਥੇ ਬਦਮਾਸ਼ਾਂ ਨੇ ਵਿਆਹ ਤੋਂ ਬਾਅਦ ਸਹੁਰੇ ਘਰ ਜਾ ਰਹੀ ਲਾੜੀ (Bride) ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਲਾੜੀ ਵਿਦਾਈ ਤੋਂ ਬਾਅਦ ਆਪਣੇ ਪਤੀ ਦੇ ਘਰ ਪੁੱਜੀ ਵੀ ਨਹੀਂ ਸੀ ਕਿ ਰਸਤੇ ਵਿਚ ਹੀ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਕਾਰ ਸਵਾਰ ਬਦਮਾਸ਼ਾਂ ਨੇ ਲਾੜੀ ਦੀ ਕਾਰ ਰੁਕਵਾਈ, ਜਿਸ ਤੋਂ ਬਾਅਦ ਲਾੜੇ ਦੇ ਸਾਹਮਣੇ ਹੀ ਲਾੜੀ ਨੂੰ ਗੋਲੀਆਂ ਮਾਰੀਆਂ। ਲਾੜੀ ਨੂੰ ਪੀ. ਜੀ. ਆਈ. ’ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ।
Also Read: ਜਬਰ-ਜ਼ਨਾਹ ਮਾਮਲੇ 'ਚ ਬੈਂਸ ਤੇ ਹੋਰਨਾਂ ਖਿਲਾਫ ਮੁੜ ਗ੍ਰਿਫਤਾਰੀ ਵਾਰੰਟ ਜਾਰੀ
ਲਾੜਾ ਕਾਰ ’ਚੋਂ ਉਤਰਿਆ, ਲਾੜੀ ’ਤੇ ਵਰ੍ਹਾਈਆਂ ਗੋਲੀਆਂ-
ਇਹ ਘਟਨਾ ਰੋਹਤਕ ਜ਼ਿਲ੍ਹੇ ਦੇ ਭਲੀ ਪਿੰਡ ਦੀ ਹੈ। ਜਿੱਥੇ ਇੱਕ ਲਾੜੀ ਪੇਕੇ ਘਰ ਛੱਡ ਕੇ ਵਿਆਹ ਮਗਰੋਂ ਆਪਣੇ ਸਹੁਰੇ ਘਰ ਜਾ ਰਹੀ ਸੀ ਤਾਂ ਰਸਤੇ ਵਿਚ ਹੀ ਬਦਮਾਸ਼ਾਂ ਨੇ ਉਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਿੰਨ ਗੋਲੀਆਂ ਮਾਰ ਦਿੱਤੀਆਂ। ਬਦਮਾਸ਼ਾਂ ਨੇ ਪਹਿਲਾਂ ਲਾੜੇ ਦੀ ਕਾਰ ਨੂੰ ਓਵਰਟੇਕ ਕੀਤਾ ਅਤੇ ਲਾੜੇ ਨੂੰ ਹੇਠਾਂ ਉਤਾਰਨ ਤੋਂ ਬਾਅਦ ਲਾੜੀ ’ਤੇ ਗੋਲੀਆਂ ਚਲਾ ਦਿੱਤੀ। ਲਾੜੀ ਦੇ ਪਰਿਵਾਰਕ ਮੈਂਬਰਾਂ ਨੇ ਇਸ ਘਟਨਾ ਪਿੱਛੇ ਕੁਝ ਨੌਜਵਾਨਾਂ ’ਤੇ ਸ਼ੱਕ ਜ਼ਾਹਰ ਕੀਤਾ ਹੈ ਅਤੇ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਬਦਮਾਸ਼ ਇਨੋਵਾ ਕਾਰ ’ਚ ਆਏ ਸਨ। ਇਸ ਖੂਨੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਬਦਮਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Also Read: ਪੰਜਾਬ CM ਨੇ ਪੇਸ਼ ਕੀਤਾ 70 ਦਿਨਾਂ ਦਾ ਰਿਪੋਰਟ ਕਾਰਡ, ਕਿਹਾ-'ਜੋ ਵਾਅਦੇ ਕੀਤੇ ਉਹ ਪੂਰੇ ਵੀ ਕੀਤੇ'
ਲਾੜੀ ਦੀ ਹਾਲਤ ਨਾਜ਼ੁਕ-
ਜਾਣਕਾਰੀ ਮੁਤਾਬਕ ਸਾਂਪਲਾ ਪਿੰਡ ਤੋਂ ਵਿਆਹ ਤੋਂ ਬਾਅਦ ਲਾੜੀ ਆਪਣੇ ਲਾੜੇ ਨਾਲ ਕਾਰ ’ਚ ਸਹੁਰੇ ਘਰ ਜਾ ਰਹੀ ਸੀ ਪਰ ਰਸਤੇ ਵਿਚ ਪਿੰਡ ਦੇ ਬਾਹਰ ਉਸ ਦੀ ਉਡੀਕ ਕਰ ਰਹੇ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਤੋਂ ਬਾਅਦ ਘਬਰਾਏ ਲੋਕਾਂ ਨੇ ਕਿਸੇ ਤਰ੍ਹਾਂ ਜ਼ਖਮੀ ਲਾੜੀ ਨੂੰ ਪੀ. ਜੀ. ਆਈ. ਹਸਪਤਾਲ ’ਚ ਦਾਖਲ ਕਰਵਾਇਆ, ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫ਼ਿਲਹਾਲ ਪੁਲਸ ਨੇ ਅਣਪਛਾਤੇ ਬਦਮਾਸ਼ਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Also Read: ਜਲੰਧਰ ਪਹੁੰਚੇ ਸੁਖਬੀਰ ਸਿੰਘ ਬਾਦਲ, ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर