‘ਮੱਤੇਵਾੜਾ ਪ੍ਰੋਜੈਕਟ ਹੋਵੇਗਾ ਰੱਦ’, ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ

ਚੰਡੀਗੜ੍ਹ- ਮੱਤੇਵਾੜਾ ਦੇ ਜੰਗਲਾਂ ਵਿਚ ਟੈਕਸਟਾਈਲ ਪਾਰਕ ਬਣਾਉਣ ਨੂੰ ਲੈ ਕੇ ਪੂਰੇ ਪੰਜਾਬ ਵਿਚ ਕੁਦਰਤ ਪ੍ਰੇਮੀਆਂ ਤੇ ਸਿਆਸਤਦਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ…

ਚੰਡੀਗੜ੍ਹ- ਮੱਤੇਵਾੜਾ ਦੇ ਜੰਗਲਾਂ ਵਿਚ ਟੈਕਸਟਾਈਲ ਪਾਰਕ ਬਣਾਉਣ ਨੂੰ ਲੈ ਕੇ ਪੂਰੇ ਪੰਜਾਬ ਵਿਚ ਕੁਦਰਤ ਪ੍ਰੇਮੀਆਂ ਤੇ ਸਿਆਸਤਦਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿਚ ਹੁਣ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ ਵੀ ਸਾਹਮਣੇ ਆ ਗਈ ਹੈ। ਇਸ ਦੌਰਾਨ ਪੰਜਾਬ ਮੁੱਖ ਮੰਤਰੀ ਨੇ ਕਿਹਾ ਹੈ ਕਿ ਮੱਤੇਵਾੜਾ ਪ੍ਰੋਜੈਕਟ ਰੱਦ ਕੀਤਾ ਜਾਵੇਗਾ। 

 

Also Read: ਵਿਜੇ ਮਾਲਿਆ ਨੂੰ 4 ਮਹੀਨੇ ਦੀ ਸਜ਼ਾ ਤੇ 2000 ਰੁਪਏ ਜੁਰਮਾਨਾ, ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ

ਦੱਸ ਦਈਏ ਕਿ ਮੱਤੇਵਾੜਾ ਮਾਮਲੇ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਐਕਸ਼ਨ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਬੀਤੇ ਦਿਨ ਵੀ ਲੁਧਿਆਣਾ ਵਿਚ ਕਈ ਸਿਆਸਤਦਾਨਾਂ ਤੇ ਕੁਦਰਤ ਪ੍ਰੇਮੀਆਂ ਨੇ ਧਰਨੇ ਲਾਏ ਸਨ। ਇਸ ਦੌਰਾਨ ਲਗਾਤਾਰ ਪੰਜਾਬ ਸਰਕਾਰ ਨੂੰ ਇਸ ਪ੍ਰੋਜੈਕਟ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਸਿਆਸਤਦਾਨਾਂ ਵਲੋਂ ਇਸ ਪ੍ਰੋਜੈਕਟ ਨੂੰ ਕੁਦਰਤ ਨਾਲ ਖਿਲਵਾੜ ਦੱਸਿਆ ਜਾ ਰਿਹਾ ਹੈ।

Also Read: ਐਲੋਨ ਮਸਕ ਨੇ ਉਡਾਇਆ ਟਵਿੱਟਰ ਦਾ ਮਜ਼ਾਕ, ਕਿਹਾ- ਹੁਣ ਅਦਾਲਤ ‘ਚ ਕਰਨਾ ਹੋਵੇਗਾ BOT ਦਾ ਖੁਲਾਸਾ

 

 

 

Leave a Reply

Your email address will not be published. Required fields are marked *