LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੀ.ਐੱਮ. ਕੈਪਟਨ ਨੂੰ ਮੁਲਾਕਾਤ ਦੌਰਾਨ ਸਿੱਧੂ ਨੇ ਦਿੱਤਾ ਮੰਗ ਪੱਤਰ, ਕੀਤੀ ਇਹ ਮੰਗ

cm sidhu meeting

ਚੰਡੀਗੜ੍ਹ (ਇੰਟ.)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amrinder Singh) ਦੇ ਦਫ਼ਤਰ ਵਿਚ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ (PPCC Navjot Singh Sidhu) ਦੀ ਬੈਠਕ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਲੋਂ 18 ਨੁਕਤਿਆਂ 'ਤੇ ਗੱਲਬਾਤ ਕੀਤੀ ਗਈ। ਇਸ ਦੀ ਜਾਣਕਾਰੀ ਨਵਜੋਤ ਸਿੰਧੂ (Navjot Sidhu) ਵਲੋਂ ਟਵੀਟ (Tweet) ਕਰਕੇ ਦਿੱਤੀ ਗਈ। ਟਵੀਟ ਵਿਚ ਉਨ੍ਹਾਂ ਨੇ ਲਿਖਿਆ ਕਿ ਲੰਬੇ ਸਮੇਂ ਤੋਂ ਚੱਲ ਰਹੇ ਮਸਲਿਆਂ 'ਤੇ ਤੁਰੰਤ ਕਾਰਵਾਈ ਦੀ ਮੰਗ ਮੁੱਖ ਮੰਤਰੀ ਪੰਜਾਬ (CM Punjab) ਨੂੰ ਕੀਤੀ ਗਈ ਹੈ। ਉਨ੍ਹਾਂ ਵਲੋਂ ਇੱਕ ਮੰਗ ਪੱਤਰ ਕੈਪਟਨ ਅਮਰਿੰਦਰ ਸਿੰਘ (Captain Amrinder Singh) ਨੂੰ ਦਿੱਤਾ ਗਿਆ ਹੈ। 18 ਨੁਕਤਿਆਂ ਵਿਚੋਂ ਪੰਜ ਨੁਕਤਿਆਂ ਨੂੰ ਛੇਤੀ ਹੀ ਪੂਰਾ ਕਰਨ ਲਈ ਕਿਹਾ ਗਿਆ ਹੈ। ਜਿਸ ਵਿਚ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣਾ ਸਭ ਤੋਂ ਪਹਿਲਾਂ ਹੈ।

Still quite young, will contest next election, says Amarinder Singh |  Cities News,The Indian Express

read this- SC ਨੇ ਭਿਖਾਰੀਆਂ ਤੇ ਬੇਸਹਾਰਾ ਲੋਕਾਂ ਦੇ ਮੁੜਵਸੇਬੇ ਤੇ ਵੈਕਸੀਨੇਸ਼ਨ ਲਈ ਦਾਇਰ ਪਟੀਸ਼ਨ 'ਤੇ ਕੇਂਦਰ ਤੋਂ ਮੰਗਿਆ ਜਵਾਬ

ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ (Kuljit Singh Nagra), ਸੰਗਤ ਸਿੰਘ ਗਿਲਜੀਆਂ (Sangat Singh Giljiyan), ਸੁਖਵਿੰਦਰ ਸਿੰਘ ਡੈਨੀ (Sukhwinder Singh Denny) ਤੇ ਪਵਨ ਗੋਇਲ (Pawan Goyal) ਵੀ ਮੌਜੂਦ ਹਨ। ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ (Cabinet Minister Braham Mohindra) ਵੀ ਮੀਟਿੰਗ (Meeting) 'ਚ ਮੌਜੂਦ ਹਨ।  ਤੁਹਾਨੂੰ ਦੱਸ ਦਈਏ ਕਿ 23 ਜੁਲਾਈ ਨੂੰ ਚੰਡੀਗੜ੍ਹ ਵਿਖੇ ਕਾਂਗਰਸ ਭਵਨ ਵਿਚ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਕਾਂਗਰਸੀ ਵਰਕਰਾਂ ਦੀ ਮੌਜੂਦਗੀ ਵਿਚ ਤਾਜਪੋਸ਼ੀ ਕੀਤੀ ਗਈ। ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਐਲਾਨੇ ਜਾਣ ਤੋਂ ਬਾਅਦ ਤੋਂ ਹੀ ਨਵਜੋਤ ਸਿੰਘ ਸਿੱਧੂ ਕਾਫੀ ਐਕਟਿਵ ਨਜ਼ਰ ਆ ਰਹੇ ਹਨ। ਉਹ ਇਕੱਲੇ-ਇਕੱਲੇ ਵਿਧਾਇਕ, ਆਗੂ, ਵਰਕਰਾਂ ਨਾਲ ਮੁਲਾਕਾਤ ਕਰ ਰਹੇ ਹਨ।

Navjot Sidhu 'roasts' Capt Amarinder over Bargari sacrilege cases; posts  video 'promising to send Badals to jail'

read this- ਰਾਜ ਕੁੰਦਰਾ ਦੀ ਪੁਲਿਸ ਕਸਟੱਡੀ ਅੱਜ ਹੋਵੇਗੀ ਖਤਮ, ਜ਼ਮਾਨਤ 'ਤੇ ਬੰਬੇ ਹਾਈ ਕੋਰਟ ਵਿਚ ਸੁਣਵਾਈ

ਕੈਪਟਨ ਅਤੇ ਸਿੱਧੂ ਦੀ ਇਸ ਮੀਟਿੰਗ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਹੁਣ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦੀ ਕੈਪਟਨ ਨਾਲ ਇਹ ਪਹਿਲੀ ਮੁਲਾਕਾਤ ਹੈ ਅਤੇ ਇਸ ਮੁਲਾਕਾਤ 'ਤੇ ਸਿਆਸੀ ਆਗੂਆਂ ਦੀ ਨਜ਼ਰ ਹੈ।

 

In The Market