LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ 'ਚ ਹੇਠਾਂ ਡਿੱਗਿਆ ਪਾਰਾ, ਦਿੱਲੀ 'ਚ ਵੀ ਵਧੀ ਠੰਢ, ਜਾਣੋ ਅੱਜ ਦੇ ਮੌਸਮ ਦਾ ਹਾਲ

13 dec 3

ਚੰਡੀਗੜ੍ਹ : ਪਿਛਲੇ ਹਫਤੇ ਤੋਂ ਪਹਾੜਾਂ 'ਤੇ ਹੋ ਰਹੀ ਬਰਫਬਾਰੀ ਰੁਕਣ ਨਾਲ ਉੱਤਰੀ ਭਾਰਤ ਦਾ ਮੌਸਮ ਬਦਲ ਰਿਹਾ ਹੈ। ਪੰਜਾਬ ਵਿੱਚ ਸਰਦੀ ਵੱਧ ਰਹੀ ਹੈ। ਇਸ ਹਫ਼ਤੇ ਦੇ ਅੰਤ ਤੱਕ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ ਕਿਉਂਕਿ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ 'ਚ ਹਫ਼ਤੇ ਦੇ ਅੰਤ 'ਚ ਅੱਜ ਦੇ ਮੁਕਾਬਲੇ 3-4 ਡਿਗਰੀ ਸੈਲਸੀਅਸ ਦੀ ਗਿਰਾਵਟ ਦੇਖਣ ਨੂੰ ਮਿਲੇਗੀ। ਇਸ ਕਾਰਨ ਠੰਡ ਬਹੁਤ ਵਧ ਜਾਵੇਗੀ। ਇਸ ਦੌਰਾਨ ਜ਼ਿਆਦਾਤਰ ਥਾਵਾਂ 'ਤੇ ਪੂਰਾ ਹਫ਼ਤਾ ਮੌਸਮ ਸਾਫ਼ ਰਹੇਗਾ।

Also Read : Harnaaz Kaur Sandhu ਬਣੀ ਮਿਸ ਯੂਨੀਵਰਸ, 21 ਸਾਲ ਬਾਅਦ ਭਾਰਤ ਨੇ ਜਿੱਤਿਆ ਇਹ ਖਿਤਾਬ  

ਪੰਜਾਬ ਲਈ ਸਭ ਤੋਂ ਚੰਗੀ ਗੱਲ ਇਹ ਹੈ ਕਿ ਪ੍ਰਦੂਸ਼ਣ ਦਾ ਪੱਧਰ ਜੋ ਪਹਿਲਾਂ ਬਹੁਤ ਮਾੜਾ ਸੀ, ਹੁਣ ਕਾਫੀ ਸੁਧਾਰ ਹੋਇਆ ਹੈ ਅਤੇ ਹੁਣ ਤਸੱਲੀਬਖਸ਼ ਪੱਧਰ 'ਤੇ ਹੈ।ਪੰਜਾਬ ਵਿੱਚ ਅਗਲੇ ਹਫ਼ਤੇ ਤੋਂ ਠੰਢ ਹੋਰ ਵਧੇਗੀ। ਐਤਵਾਰ ਨੂੰ ਫਰੀਦਕੋਟ ਸਭ ਤੋਂ ਠੰਢਾ ਰਿਹਾ ਇੱਥੇ ਘੱਟੋ ਘੱਟ ਪਾਰਾ 4.8 ਡਿਗਰੀ ਦਰਜ ਕੀਤਾ ਗਿਆ।ਇਸ ਤੋਂ ਇਲਾਵਾ ਚੰਡੀਗੜ੍ਹ 7.8, ਅੰਮ੍ਰਿਤਸਰ ਤੇ ਲੁਧਿਆਣਾ 6.6, ਪਟਿਆਲਾ 6.5 ਅਤੇ ਗੁਰਦਾਸਪੁਰ ਘੱਟੋ ਘੱਟ ਪਾਰਾ 5.8 ਡਿਗਰੀ ਰਿਹਾ।

Also Read : SAD ਦੇ ਸਥਾਪਨਾ ਦੇ 100 ਸਾਲ ਪੂਰੇ ਹੋਣ 'ਤੇ ਮੋਗਾ 'ਚ ਅਕਾਲੀ ਦਲ ਵੱਲੋਂ ਕੀਤਾ ਜਾਵੇਗਾ ਸ਼ਕਤੀ ਪ੍ਰਦਰਸ਼ਨ

ਐਤਵਾਰ ਨੂੰ ਦਿੱਲੀ 'ਚ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ। ਸਵੇਰੇ ਪਾਰਾ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਘੱਟ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਸ਼ਹਿਰ ਵਿੱਚ ਵੱਧ ਤੋਂ ਵੱਧ ਤਾਪਮਾਨ 23.9 ਡਿਗਰੀ ਸੈਲਸੀਅਸ ਰਿਹਾ, ਜੋ ਕਿ ਮੌਸਮ ਦੇ ਔਸਤ ਤਾਪਮਾਨ ਤੋਂ ਇੱਕ ਡਿਗਰੀ ਸੈਲਸੀਅਸ ਵੱਧ ਹੈ।

Also Read : 'ਬੈਂਕ ਡੁੱਬਣ 'ਤੇ ਖ਼ਾਤਾਧਾਰਕ ਨੂੰ 90 ਦਿਨਾਂ ਦੇ ਅੰਦਰ ਵਾਪਸ ਮਿਲਣਗੇ ਪੈਸੇ': PM ਮੋਦੀ

ਆਈਐਮਡੀ ਮੁਤਾਬਕ ਸੋਮਵਾਰ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ ਅਤੇ ਹਲਕੀ ਧੁੰਦ ਪੈ ਸਕਦੀ ਹੈ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 24 ਅਤੇ 8 ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ । ਰਾਸ਼ਟਰੀ ਰਾਜਧਾਨੀ ਦਿੱਲੀ 'ਚ ਵੀ ਅੱਜ (ਸੋਮਵਾਰ) ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਪਿਛਲੇ ਦਿਨ ਯਾਨੀ ਐਤਵਾਰ ਨੂੰ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ ਸੀ। ਸਵੇਰੇ ਪਾਰਾ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਘੱਟ ਹੈ।

Also Read : ਪੈਟਰੋਲ-ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਤੇਲ ਦੀ ਕੀਮਤ

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਸ਼ਹਿਰ ਵਿੱਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜੋ ਕਿ ਮੌਸਮ ਦੇ ਔਸਤ ਤਾਪਮਾਨ ਨਾਲੋਂ ਇੱਕ ਡਿਗਰੀ ਸੈਲਸੀਅਸ ਵੱਧ ਹੈ। ਇਸ ਦੌਰਾਨ, ਦਿੱਲੀ ਵਿੱਚ ਔਸਤ ਏਅਰ ਕੁਆਲਿਟੀ ਇੰਡੈਕਸ (AQI) 256 ਰਿਹਾ, ਜੋ ਕਿ ਗਰੀਬ ਸ਼੍ਰੇਣੀ ਵਿੱਚ ਆਉਂਦਾ ਹੈ। IMD ਮੁਤਾਬਕ ਇਸ ਹਫ਼ਤੇ ਵੀ ਅਜਿਹਾ ਹੀ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਦਿੱਲੀ ਵਿੱਚ 16 ਦਸੰਬਰ ਤੱਕ ਹਲਕੀ ਧੁੰਦ ਰਹਿ ਸਕਦੀ ਹੈ। ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

Also Read : ਜਲੰਧਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ, ਤਿੰਨ ਜ਼ਖਮੀ

ਕਸ਼ਮੀਰ ਵਿੱਚ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ ਹੇਠਾਂ
ਕਸ਼ਮੀਰ (Kashmir) ਘਾਟੀ ਵਿੱਚ ਕੜਾਕੇ ਦੀ ਠੰਡ ਦਾ ਪ੍ਰਕੋਪ ਜਾਰੀ ਹੈ। ਕਈ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਹਾਲਾਂਕਿ ਪਿਛਲੇ ਕੁਝ ਦਿਨਾਂ ਦੇ ਮੁਕਾਬਲੇ ਘੱਟੋ-ਘੱਟ ਤਾਪਮਾਨ 'ਚ ਮਾਮੂਲੀ ਵਾਧਾ ਹੋਇਆ ਹੈ। ਸ੍ਰੀਨਗਰ (Srinagar) ਵਿੱਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ ਮਨਫ਼ੀ ਤਿੰਨ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ ਮਨਫੀ 2.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।

In The Market