LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਿਲਖਾ ਸਿੰਘ ਦੀ ਹਾਲਤ ਫਿਰ ਵਿਗੜੀ, ਡਾਕਟਰ ਰੱਖ ਰਹੇ ਨੇ ਨੇੜੇ ਤੋਂ ਨਜ਼ਰ

milkha singh icu

ਚੰਡੀਗੜ੍ਹ (ਇੰਟ.)-ਸਾਬਕਾ ਭਾਰਤੀ ਦੌੜਾਕ ਮਿਲਖਾ ਸਿੰਘ ਦੀ ਹਾਲਤ ਸ਼ੁੱਕਰਵਾਰ ਫਿਰ ਤੋਂ ਖਰਾਬ ਹੋ ਗਈ ਹੈ। ਵੀਰਵਾਰ ਸ਼ਾਮ ਤੱਕ ਉਨ੍ਹਾਂ ਦੀ ਹਾਲਤ ਵਿਚ ਕਾਫੀ ਸੁਧਾਰ ਸੀ ਪਰ ਬਾਅਦ ਵਿਚ ਦੇਰ ਰਾਤ ਉਨ੍ਹਾਂ ਦੀ ਸਿਹਤ ਥੋੜ੍ਹੀ ਵਿਗੜ ਗਈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਥੋੜ੍ਹਾ ਬੁਖਾਰ ਹੈ। ਉਨ੍ਹਾਂ ਦੀ ਧੀ ਮੋਨਾ ਮਿਲਖਾ ਸਿੰਘ ਜੋ ਕਿ ਇਕ ਡਾਕਟਰ ਹਨ ਅਤੇ ਉਹ ਨੇੜੇ ਤੋਂ ਉਨ੍ਹਾਂ ਦੀ ਸਿਹਤ 'ਤੇ ਨਜ਼ਰ ਰੱਖ ਰਹੇ ਹਨ।

Milkha Singh's condition continues to improve, PGI Chandigarh shares  picture of the legendary athlete - Sports News

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਖਿਡਾਰੀਆਂ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਬਲ ਮੌਕੇ ’ਤੇ ਮੌਜੂਦ
ਲੰਘੇ ਬੁੱਧਵਾਰ ਨੂੰ ਡਾਕਟਰਾਂ ਵਲੋਂ ਮਿਲਖਾ ਸਿੰਘ (Milka Singh) ਦੀ ਹਾਲਤ ਸਥਿਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਕੋਵਿਡ ਆਈਸੀਯੂ (Covid ICU) ਤੋਂ ਬਾਹਰ ਪੀਜੀਆਈ (PGI) ਦੇ ਇਕ ਹੋਰ ਹਿੱਸੇ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। 91 ਸਾਲਾ ਮਿਲਖਾ ਸਿੰਘ ਦੀ ਹਾਲਤ ਕਰੋਨਾ ਕਾਰਨ ਗੰਭੀਰ ਹੋ ਗਈ ਸੀ। 91 ਸਾਲਾ ਮਿਲਖਾ ਸਿੰਘ ਪਿਛਲੇ ਮਹੀਨੇ ਕੋਰੋਨਾ ਵਾਇਰਸ ਦੀ ਲਪੇਟ ਵਿਚ ਆਏ ਸਨ। ਤੁਹਾਨੂੰ ਦੱਸ ਦਈੇਏ ਕਿ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦੀ ਬੀਤੀ 13 ਜੂਨ ਨੂੰ ਕੋਰੋਨਾ ਕਾਰਣ ਮੌਤ ਹੋ ਗਈ ਸੀ। ਨਿਰਮਲ ਕੌਰ (Nirmal Kaur)ਕੋਰੋਨਾ ਵਾਇਰਸ ਦੀ ਲਾਗ ਨਾਲ ਤਕਰੀਬਨ ਤਿੰਨ ਹਫ਼ਤੇ ਲੜ੍ਹਨ ਮਗਰੋਂ ਮੌਤ ਹੋ ਗਈ ਸੀ।

Legendary Milkha Singh Tests Positive For COVID-19

85 ਸਾਲਾ ਨਿਰਮਲ ਕੌਰ  (Nirmal Kaur) ਮੁਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਸਨ ਅਤੇ ਇਥੇ ਹੀ ਉਨ੍ਹਾਂ ਨੇ ਆਖਰੀ ਸਾਹ ਲਏ। ਜ਼ਿਕਰਯੋਗ ਹੈ ਕਿ ਮਿਲਖਾ ਸਿੰਘ ਦੇ ਘਰ ਵਿਚ ਖਾਣਾ ਬਣਾਉਣ ਵਾਲਾ ਬਾਵਰਚੀ, ਜਿਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਮਿਲਖਾ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਵੀ ਟੈਸਟ ਲਿਆ ਗਿਆ ਸੀ, ਜਿਸ ਵਿਚ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਦੀ ਰਿਪੋਰਟ ਪਾਜ਼ੇਟਿਵ ਆਈ ਸੀ ਅਤੇ ਉਸ ਤੋਂ ਬਾਅਦ ਤੋਂ ਹੀ ਦੋਵਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

Read this-ਹੱਕੀ ਮੰਗਾਂ ਲਈ ਡੱਟੇ ਹੋਏ ਹਨ ਅਧਿਆਪਕ, ਸਰਕਾਰ ਨੂੰ ਕੀਤੀ ਇਹ ਮੰਗ

In The Market