ਚੰਡੀਗੜ੍ਹ (ਇੰਟ.)- ਪ੍ਰਸਿੱਧ ਭਾਰਤੀ ਦੌੜਾਕ ਮਿਲਖਾ ਸਿੰਘ (Milka Singh) ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਨੂੰ ਕੋਵਿਡ ਆਈਸੀਯੂ (Covid ICU) ਤੋਂ ਬਾਹਰ ਪੀਜੀਆਈ (PGI) ਦੇ ਇਕ ਹੋਰ ਹਿੱਸੇ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। 91 ਸਾਲਾ ਮਿਲਖਾ ਸਿੰਘ ਦੀ ਹਾਲਤ ਕਰੋਨਾ ਕਾਰਨ ਗੰਭੀਰ ਹੋ ਗਈ ਸੀ। ਪਰਿਵਾਰ ਨੇ ਕਿਹਾ ਉਹ ਇਸ ਵੇਲੇ ਮੈਡੀਕਲ ਆਈਸੀਯੂ ਵਿੱਚ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀਂ ਮਹਿਲਾ ਵਾਲੀਵਾਲ ਟੀਮ ਦੀ ਸਾਬਕਾ ਕਪਤਾਨ ਤੇ (Milkha Singh's wife) ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ (Nirmal Kaur)ਦਾ ਦੇਹਾਂਤ ਹੋ ਗਿਆ ਸੀ। ਉਹਨਾਂ ਦੀ ਕੋਰੋਨਾ ਇਨਫੈਕਸ਼ਨ ਦੇ ਚੱਲਦਿਆਂ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ- ਸਰਕਾਰ ਖਿਲਾਫ ਹੱਲਾ ਬੋਲ : ਬਿਲਡਿੰਗ 'ਤੇ ਚੜ੍ਹੇ ਅਧਿਆਪਕਾਂ 'ਚੋਂ ਇਕ ਨੇ ਪੈਟਰੋਲ ਪਾ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
ਉਨ੍ਹਾਂ ਦਾ ਇਕ ਪ੍ਰਾਈਵੇਟ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਇਸ ਦੌਰਾਨ ਹੀ ਉਨ੍ਹਾਂ ਦੀ ਪਤਨੀ ਨਿਰਮਲ ਕੌਰ (Nirmal Kaur)ਇਸ ਕੋਰੋਨਾ ਵਾਇਰਸ ਦੀ ਲਾਗ ਨਾਲ ਤਕਰੀਬਨ ਤਿੰਨ ਹਫ਼ਤੇ ਲੜ੍ਹਨ ਮਗਰੋਂ ਮੌਤ ਹੋ ਗਈ ਸੀ। ਮਿਲੀ ਜਾਣਕਾਰੀ ਮੁਤਾਬਿਕ 85 ਸਾਲਾ ਨਿਰਮਲ ਕੌਰ (Nirmal Kaur) ਨੇ ਐਤਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਅਤੇ ਇਥੇ ਹੀ ਆਖਰੀ ਸਾਹ ਲਏ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਖਿਡਾਰੀਆਂ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਬਲ ਮੌਕੇ ’ਤੇ ਮੌਜੂਦ
ਜ਼ਿਕਰਯੋਗ ਹੈ ਕਿ ਮਿਲਖਾ ਸਿੰਘ ਦੇ ਖਾਣਾ ਬਣਾਉਣ ਵਾਲੇ ਬਾਵਰਚੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਮਿਲਖਾ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਵੀ ਟੈਸਟ ਲਿਆ ਗਿਆ ਸੀ, ਜਿਸ ਵਿਚ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਦੀ ਰਿਪੋਰਟ ਪਾਜ਼ੇਟਿਵ ਆਈ ਸੀ ਅਤੇ ਉਸ ਤੋਂ ਬਾਅਦ ਤੋਂ ਹੀ ਦੋਵਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट