LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੁਹੰਮਦ ਮੁਸਤਫਾ ਦੇ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼, ਕਿਹਾ-'ਦਿੱਤੀਆਂ ਸੜਕ 'ਤੇ ਘੜੀਸਣ ਦੀਆਂ ਧਮਕੀਆਂ'

17 oct muhammad mustafa

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਅਤੇ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫਾ ਨੇ ਇਕ ਵਾਰ ਫਿਰ ਵੱਡਾ ਧਮਾਕਾ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਗੰਭੀਰ ਦੋਸ਼ ਲਗਾਏ ਹਨ। ਮੁਸਤਫਾ ਨੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਜੈਂਟਲਮੈਨ ਕਹੇ ਜਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਕਈ ਵਾਰ ਮੈਨੂੰ ਧਮਕਾਇਆ ਹੈ, ਇਥੋਂ ਤਕ ਪੁੱਠਾ ਟੰਗਣ ਅਤੇ ਸੜਕ ’ਤੇ ਘੜੀਸਣ ਤੱਕ ਦੀਆਂ ਧਮਕੀਆਂ ਦਿੱਤੀਆਂ ਹਨ। ਇਥੇ ਹੀ ਬਸ ਨਹੀਂ ਮੁਸਤਫਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਸਾਬਕਾ ਖੇਡ ਮੰਤਰੀ ਅਤੇ ਕਦੇ ਕੈਪਟਨ ਸੰਦੀਪ ਸੰਧੂ ਤੋਂ ਫੋਨ ਕਰਵਾ ਕੇ ਮੈਨੂੰ ਪਰਗਟ ਸਿੰਘ ਅਤੇ ਨਵਜੋਤ ਸਿੱਧੂ ਦਾ ਸਾਥ ਨਾ ਦੇਣ ਲਈ ਧਮਕਾਇਆ ਹੈ।

Also Read : ਪੁੰਛ-ਰਾਜੌਰੀ ਖੇਤਰ 'ਚ ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ ਜਾਰੀ, ਹੁਣ ਤਕ 9 ਜਵਾਨ ਸ਼ਹੀਦ

ਮੁਸਤਫਾ ਨੇ ਇਕ ਲੰਬਾ ਚੌੜਾ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਬਕਾਇਦਾ ਤਾਰੀਖਾਂ ਪਾ ਕੇ ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਲਗਾਏ ਹਨ ਕਿ ਇਨ੍ਹਾਂ ਤਾਰੀਖਾਂ ਨੂੰ ਕੈਪਟਨ ਨੇ ਆਪਣੇ ਸਲਾਹਕਾਰ ਸੰਦੀਪ ਸੰਧੂ ਅਤੇ ਸਾਬਕਾ ਖੇਡ ਮੰਤਰੀ ਤੋਂ ਅਤੇ ਕਦੇ ਉਨ੍ਹਾਂ ਦੇ ਪੁੱਤਰ ਰਾਹੀਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਤਨੀ ਰਜ਼ੀਆ ਸੁਲਤਾਨਾ ਨੂੰ ਧਮਕੀਆਂ ਦਿੱਤੀਆਂ ਸਨ।

ਮੁਸਤਫਾ ਨੇ ਕਿਹਾ ਕਿ 19 ਮਾਰਚ 2021 ਨੂੰ ਸਾਬਕਾ ਖੇਡ ਮੰਤਰੀ ਰਾਣਾ ਸੋਢੀ ਜਿਹੜੇ ਕੈਪਟਨ ਅਮਰਿੰਦਰ ਸਿੰਘਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ ਨੇ ਰਜ਼ੀਆ ਸੁਲਤਾਨਾ ਨੂੰ ਇਕ ਧਮਕੀ ਦਿੱਤੀ ਕਿ ਮੁਸਤਫਾ ਨੂੰ ਕਹੋ ਕਿ ਉਹ ਲਾਈਨ ’ਤੇ ਰਹਿਣ ਨਹੀਂ ਤਾਂ ਇਸ ਦੇ ਨਤੀਜੇ ਭੁਗਤਣੇ ਪੈਣਗੇ। ਜਿਹੜੇ ਨਾ ਭੁੱਲਣਯੋਗ ਹੋਣਗੇ। ਫਿਰ 16 ਮਈ 2021 ਨੂੰ ਕੈਪਟਨ ਦੇ ਓ. ਐੱਸ. ਡੀ. ਸੰਦੀਪ ਸੰਧੂ ਨੇ ਧਮਕੀ ਦਿੱਤੀ ਕਿ ਜੇਕਰ ਉਹ (ਮੁਹੰਮਦ ਮੁਸਤਫਾ) ਆਪਣੇ ਆਪ ਨੂੰ ਨਵਜੋਤ ਸਿੱਧੂ ਅਤੇ ਪਰਗਟ ਕੈਂਪ ਤੋਂ ਵੱਖ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਜੱਟ ਸਟਾਈਲ ਵਿਚ ਗਲੀਆਂ ਵਿਚ ਘੜੀਸਿਆ ਜਾਵੇਗਾ। ਇਸ ਤੋਂ ਬਾਅਦ 11 ਅਗਸਤ 2021 ਨੂੰ ਸਾਬਕਾ ਖੇਡ ਮੰਤਰੀ ਦੇ ਪੁੱਤਰ ਰਾਹੀਂ ਮੈਨੂੰ ਧਮਕੀ ਦਿੱਤੀ ਗਈ ਕਿ ਇਹ ਆਖਰੀ ਵਾਰਨਿੰਗ ਹੈ ਜੇਕਰ ਹੁਣ ਵੀ ਸਿੱਧੂ ਤੇ ਪਰਗਟ ਦਾ ਸਾਥ ਦਿੱਤਾ ਤਾਂ ਪੁੱਠਾ ਟੰਗ ਦਿੱਤਾ ਜਾਵੇਗਾ।

In The Market