LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਨਵਜੋਤ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ, ਭਲਕੇ ਹੋਵੇਗੀ ਕੋਰਟ 'ਚ ਪੇਸ਼ੀ

15 nov 17

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਕਸਰ ਆਪਣੇ ਟਵੀਟਸ ਨੂੰ ਲੈ ਕੇ ਚਰਚਾ 'ਚ ਰਹਿੰਦੇ ਹਨ ਪਰ ਇਸ ਵਾਰ ਉਨ੍ਹਾਂ ਨੂੰ ਇਸ ਆਦਤ ਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ। ਦਰਅਸਲ ਸਿੱਧੂ ਵੱਲੋਂ ਕੀਤੇ ਗਏ ਟਵੀਟ ਦੇ ਖਿਲਾਫ ਐਡਵੋਕੇਟ ਪਰਮਪ੍ਰੀਤ ਸਿੰਘ ਬਾਜਵਾ ਨੇ ਹਰਿਆਣਾ ਦੇ ਐਡਵੋਕੇਟ ਜਨਰਲ ਦਫਤਰ 'ਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ, ਜਿਸ 'ਤੇ ਮੰਗਲਵਾਰ 16 ਨਵੰਬਰ ਨੂੰ ਸੁਣਵਾਈ ਹੋਵੇਗੀ।

Also Read : ਦਿੱਲੀ ਪ੍ਰਦੂਸ਼ਣ ਮਾਮਲੇ 'ਤੇ SC ਦੀ ਸਖ਼ਤ ਟਿੱਪਣੀ, ਕਿਹਾ-'ਕੇਂਦਰ ਅਤੇ ਰਾਜ ਸਰਕਾਰਾਂ ਮਿਲ ਕੇ ਕੱਢਣ ਹੱਲ'

ਖਾਸ ਤੌਰ 'ਤੇ ਇਹ ਪਟੀਸ਼ਨ ਉਨ੍ਹਾਂ ਟਵੀਟਸ ਨੂੰ ਲੈ ਕੇ ਦਾਇਰ ਕੀਤੀ ਗਈ ਹੈ, ਜੋ ਸਿੱਧੂ ਨੇ ਅਦਾਲਤ ਦੇ ਇਕ ਜਾਂ ਦੂਜੇ ਮਾਮਲੇ ਦੀ ਸੁਣਵਾਈ 'ਤੇ ਕੀਤੇ ਹਨ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਜਿਸ ਅਦਾਲਤੀ ਮਾਮਲੇ 'ਚ ਸਿੱਧੂ ਟਵੀਟ ਕਰਕੇ ਟਿੱਪਣੀਆਂ ਕਰ ਰਹੇ ਹਨ, ਉਹ ਮਾਣਯੋਗ ਅਦਾਲਤ ਦੀ ਕਾਰਵਾਈ 'ਚ ਦਖਲਅੰਦਾਜ਼ੀ ਹੈ, ਜਿਸ ਦਾ ਨੋਟਿਸ ਲੈਂਦਿਆਂ ਸਿੱਧੂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

In The Market