LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਚੰਡੀਗੜ੍ਹ ਵਿਚ ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼, ਹੁਣ ਇੰਨੇ ਵਜੇ ਤੱਕ ਖੁੱਲ ਸਕਣਗੀਆਂ ਦੁਕਾਨਾਂ

chd guidlines

ਚੰਡੀਗੜ੍ਹ (ਇੰਟ.)- ਕੋਰੋਨਾ ਵਾਇਰਸ (Corona Virus) ਦੇ ਘੱਟ ਰਹੇ ਮਾਮਲਿਆਂ ਨੂੰ ਧਿਆਨ ਵਿਚ ਰੱਖਦਿਆਂ ਚੰਡੀਗੜ੍ਹ ਪ੍ਰਸ਼ਾਸਨ (chandigarh Administration) ਵਲੋਂ ਵੀ ਲੋਕਾਂ ਨੂੰ ਕੁਝ ਰਾਹਤ ਦਿੱਤੀ ਗਈ ਹੈ। ਇਸ ਦੌਰਾਨ ਚੰਡੀਗੜ੍ਹ ਵਿਚ ਹੁਣ ਦੁਕਾਨਾਂ ਅਤੇ ਮਾਰਕੀਟ (Market) ਸਵੇਰੇ 10 ਤੋਂ ਸ਼ਾਮ 7 ਵਜੇ ਤੱਕ ਖੁੱਲ ਸਕੇਗੀ। ਹੁਣ ਰੈਸਟੋਰੈਂਟ-ਬਾਰ (Restaurent-Bar) ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ 50 ਫੀਸਦੀ ਸਮਰੱਥਾ ਨਾਲ ਖੁੱਲਣਗੇ।

UNLOCK 3.0: Sukhna Lake to be closed on weekends, markets except eateries  to shut at 8 pm | Cities News,The Indian Express

ਇਹ ਵੀ ਪੜ੍ਹੋ- ਕਿਸਾਨਾਂ ਨੇ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ ਨੂੰ ਦਿਖਾਈਆਂ ਚੂੜੀਆਂ

ਨਾਈਟ ਕਰਫਿਊ (Night Curfew) ਵਿਚ ਵੀ ਅੱਧੇ ਘੰਟੇ ਦੀ ਢਿੱਲ ਦਿੱਤੀ ਗਈ ਹੈ। ਨਾਈਟ ਕਰਫਿਊ ਹੁਣ ਰੋਜ਼ਾਨਾ ਰਾਤ 10-30 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਕੋਵਿਡ ਵਾਰ ਰੂਮ ਮੀਟਿੰਗ ਵਿਚ ਚਰਚਾ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਹਨ। ਐਤਵਾਰ ਨੂੰ ਬਾਜ਼ਾਰ ਖੋਲ੍ਹਣ 'ਤੇ ਅਜੇ ਫੈਸਲਾ ਨਹੀਂ ਲਿਆ ਗਿਆ। ਇਸ 'ਤੇ ਵੱਖਰੀ ਮੀਟਿੰਗ ਵਿਚ ਚਰਚਾ ਤੋਂ ਬਾਅਦ ਫੈਸਲਾ ਲਿਆ ਜਾਵੇਗਾ।

In Tricity, gyms work out rules for reopening after four-month forced break  | Chandigarh News - Times of India

ਇਹ ਵੀ ਪੜ੍ਹੋ: ਸਕਾਲਰਸ਼ਿਪ ਘੋਟਾਲਾ : ਕੈਬਨਿਟ ਮੰਤਰੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ 'ਆਪ' ਵਰਕਰ

ਸ਼ਹਿਰ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਅੱਜ ਵਾਰ ਰੂਮ ਮੀਟਿੰਗ ਵਿਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ 'ਤੇ ਚਰਚਾ ਕੀਤੀ ਗਈ। ਸ਼ਹਿਰ ਦੇ ਹਸਪਤਾਲਾਂ ਦੇ ਮੁਖੀਆਂ ਵਲੋਂ ਪ੍ਰਸ਼ਾਸਕ ਨੂੰ ਦੱਸਿਆ ਗਿਆ ਕਿ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਘੱਟ ਹੋ ਗਏ ਹਨ। ਪੀ.ਜੀ.ਆਈ. ਦੇ ਡਾਇਰੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਕੋਲ 122 ਕੋਵਿਡ ਮਾਮਲੇ ਹਨ, ਜਿਨ੍ਹਾਂ ਵਿਚੋਂ 17 ਚੰਡੀਗੜ੍ਹ ਤੋਂ 66 ਪੰਜਾਬ ਤੋਂ, 25 ਹਰਿਆਣਾ ਤੋਂ, 08 ਹਿਮਾਚਲ ਪ੍ਰਦੇਸ਼ ਤੋਂ ਅਤੇ 6 ਹੋਰ ਸੂਬਿਆਂ ਤੋਂ ਹਨ। ਉਨ੍ਹਾਂ ਨੇ ਦੱਸਿਆ ਕਿ ਚੰਡੀਗੜ੍ਹ ਵਿਚ ਪਾਜ਼ੇਟਿਵਿਟੀ ਰੇਟ 1.9 ਫੀਸਦੀ ਹੈ। ਉਥੇ ਹੀ ਮਿਊਕੋਰਮਾਈਕੋਸਿਸ (ਬਲੈਕ ਫੰਗਸ) ਮਰੀਜ਼ਾਂ ਦੀ ਗਿਣਤੀ ਵੀ ਘੱਟ ਹੋ ਰਹੀ ਹੈ।
ਸ਼ਹਿਰ ਵਿਚ ਕੋਰੋਨਾ ਵਾਇਰਸ ਦਾ ਪ੍ਰਭਾਵ ਹੁਣ ਘੱਟ ਰਿਹਾ ਹੈ। ਇਸ ਦੇ ਲਈ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਨੇ ਕਾਫੀ ਕੋਸ਼ਿਸ਼ਾਂ ਕੀਤੀਆਂ ਹਨ। ਸ਼ਹਿਰ ਵਿਚ ਪਿਛਲੇ 24 ਘੰਟਿਆਂ ਦੌਰਾਨ 50 ਨਵੇਂ ਕੋਰੋਨਾ ਮਰੀਜ਼ ਮਿਲੇ ਹਨ ਜਦੋਂ ਕਿ 1565 ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਗਈ। ਸ਼ਹਿਰ ਵਿਚ ਕੋਰੋਨਾ ਕਾਲ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਸਿਹਤ ਵਿਭਾਗ ਵਲੋਂ ਵੱਖ-ਵੱਖ ਥਾਵਾਂ ਤੋਂ 5 ਲੱਖ 40 ਹਜ਼ਾਰ 918 ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ। ਜਿਸ ਵਿਚੋਂ 4 ਲੱਖ 78 ਹਜ਼ਾਰ 513 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਸ਼ਹਿਰ ਵਿਚ ਹੁਣ ਤੱਕ 61 ਹਜ਼ਾਰ 160 ਮਰੀਜ਼ ਪਾਜ਼ੇਟਿਵ ਆਏ ਹਨ, ਜਿਨ੍ਹਾਂ ਵਿਚੋਂ 59 ਹਜ਼ਾਰ 859 ਮਰੀਜ਼ ਠੀਕ ਹੋ ਗਏ ਹਨ।

In The Market