LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਚੰਡੀਗੜ੍ਹ ਵਿਚ ਹਟਾਇਆ ਗਿਆ ਰਾਤ ਦਾ ਕਰਫਿਊ, ਹੁਣ 12 ਵਜੇ ਤੱਕ ਖੁੱਲ੍ਹ ਸਕਣਗੇ ਹੋਟਲ-ਰੈਸਟੋਰੈਂਟ

18chandigarh curfew

ਚੰਡੀਗੜ੍ਹ (ਇੰਟ.)- ਕੋਰੋਨਾ (Corona) ਦੇ ਲਗਾਤਾਰ ਘੱਟ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਯੂ.ਟੀ. ਪ੍ਰਸ਼ਾਸਨ (UT Administration) ਨੇ ਰਾਤ ਦਾ ਕਰਫਿਊ (Night Curfew) ਹਟਾ ਦਿੱਤਾ ਹੈ। ਹੁਣ ਸ਼ਹਿਰ ਦੇ ਸਾਰੇ ਹੋਟਲ, ਰੈਸਟੋਰੈਂਟ, ਬਾਰ (Hotel, restaurant, bar) ਅਤੇ ਹੋਰ ਰਾਤ 12 ਵਜੇ ਤੱਕ ਖੁੱਲ੍ਹ ਸਕਣਗੇ। ਉਥੇ ਹੀ ਵਿਆਹ ਅਤੇ ਹੋਰ ਸਮਾਰੋਹਾਂ ਲਈ ਲੋਕਾਂ ਨੂੰ ਐੱਸ.ਡੀ.ਐੱਮ. ਤੋਂ ਇਜਾਜ਼ਤ ਲੈਣ ਦੀ ਲੋੜ ਨਹੀਂ ਹੋਵੇਗੀ। ਹੁਣ ਸਿਰਫ ਉਨ੍ਹਾਂ ਨੂੰ ਪ੍ਰੋਗਰਾਮ ਦੀ ਜਾਣਕਾਰੀ ਅਤੇ ਕੋਰੋਨਾ ਦੇ ਨਿਯਮਾਂ ਦਾ ਪਾਲਨ ਕਰਨ ਦਾ ਸਹੁੰ ਪੱਤਰ ਦੇਣਾ ਹੋਵੇਗਾ।

Chandigarh Night curfew withdrawn, restaurants/bars allowed to remain open  till midnight | India News – India TV

Read more- ਇਕ ਮਹੀਨੇ ਬਾਅਦ ਸਸਤਾ ਹੋਇਆ ਡੀਜ਼ਲ, ਜਾਣੋ ਕੀ ਹੈ ਪੈਟਰੋਲ-ਡੀਜ਼ਲ ਦੀ ਕੀਮਤ

ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਮੰਗਲਵਾਰ ਨੂੰ ਪੰਜਾਬ ਰਾਜ ਭਵਾਨ ਵਿਚ ਟ੍ਰਾਈਸਿਟੀ ਦੇ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿਚ ਰਾਤ ਦਾ ਕਰਫਿਊ ਹਟਾਉਣ ਦਾ ਫੈਸਲਾ ਲਿਆ ਗਿਆ। ਕਿਹਾ ਗਿਆ ਕਿ ਪੰਜਾਬ ਅਤੇ ਹਰਿਆਣਾ ਨੇ ਕਈ ਹਫਤੇ ਪਹਿਲਾਂ ਹੀ ਰਾਤ ਦਾ ਕਰਫਿਊ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਰਾਤ ਵਿਚ ਲੋਕਾਂ ਦੇ ਬਾਹਰ ਨਿਕਲਣ 'ਤੇ ਕੋਈ ਪਾਬੰਦੀ ਨਹੀਂ ਰਹੇਗੀ।

COVID-19: Ghaziabad imposes night curfew from tonight. Details here

Read more- ਕੈਨੇਡਾ ਨੇ ਤਾਲਿਬਾਨ ਨੂੰ ਅਫਗਾਨਿਸਤਾਨ ਦੀ ਨਵੀਂ ਸਰਕਾਰ ਵਜੋਂ ਮਾਨਤਾ ਦੇਣ ਤੋਂ ਕੀਤੀ ਨਾਂਹ

ਸਵੇਰੇ 8 ਵਜੇ ਤੋਂ ਰਾਤ 12 ਵਜੇ ਤੱਕ 50 ਫੀਸਦੀ ਸਮਰੱਥਾ ਦੇ ਨਾਲ ਸ਼ਹਿਰ ਦੇ ਸਾਰੇ ਬਾਰ-ਰੈਸਟੋਰੈਂਟ ਖੁੱਲ ਸਕਣਗੇ। ਕੋਰੋਨਾ ਕਾਰਣ ਪ੍ਰਸ਼ਾਸਨ ਨੇ ਬੀਤੇ ਕਈ ਮਹੀਨਿਆਂ ਤੋਂ ਰਾਤ 11 ਵਜੇ ਤੋਂ ਸਵੇਰੇ 5 ਵਜੇ ਦਰਮਿਆਨ ਰਾਤ ਦੇ ਕਰਫਿਊ ਲਗਾਇਆ ਹੋਇਆ ਸੀ। ਇਸ ਦੌਰਾਨ ਲੋਕਾਂ ਦੇ ਬਾਹਰ ਨਿਕਲਣ 'ਤੇ ਰੋਕ ਦੇ ਨਾਲ ਸਾਰੇ ਹੋਟਲ, ਰੈਸਟੋਰੈਂਟ ਅਤੇ ਬਾਰ ਆਦਿ ਨੂੰ ਵੀ ਸਾਢੇ 10 ਵਜੇ ਤੱਕ ਹੀ ਖੁੱਲ੍ਹਣ ਦੇ ਹੁਕਮ ਸਨ। 

In The Market