LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿੰਘੂ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਦੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਤਸਵੀਰ ਹੋਈ ਵਾਇਰਲ

19 oct nihang aman

ਚੰਡੀਗੜ੍ਹ : ਸਿੰਘੂ ਬਾਰਡਰ 'ਤੇ ਹੋਏ ਕਤਲਕਾਂਡ ਮਾਮਲੇ 'ਚ ਇਕ ਵੱਡਾ ਖੁਲਾਸਾ ਹੋਇਆ ਹੈ।ਇਸ ਕਤਲਕਾਂਡ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਗਰੁੱਪ ਦੇ ਆਗੂ ਬਾਬਾ ਅਮਨ ਸਿੰਘ ਦੀ ਕਈ ਫੋਟੋਆਂ ਵਾਈਰਲ ਹੋਇਆਂ ਹਨ,ਜਿੰਨਾਂ ਵਿਚ ਉਹ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਅਤੇ ਕਈ ਹੋਰ ਬੀਜੇਪੀ ਆਗੂਆਂ ਨਾਲ ਖੜ੍ਹੇ ਨਜ਼ਰ ਆ ਰਹੇ ਹਨ।ਕਤਲ ਦਾ ਦੋਸ਼ੀ ਬਰਖਾਸਤ ਪੁਲਿਸ ਕਰਮੀ 'ਤੇ ਸਾਬਕਾ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਵੀ ਇਸ ਫੋਟੋ ਵਿਚ ਹਾਜ਼ਰ ਹੈ।

Also Read : ਰਣਜੀਤ ਕਤਲ ਮਾਮਲੇ 'ਚ ਸੀਬੀਆਈ ਕੋਰਟ ਵਲੋਂ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ

ਜ਼ਿਕਰਯੋਗ ਹੈ ਕਿ ਪਿੰਕੀ ਪੰਜਾਬ 'ਚ ਅਤਿਵਾਦ ਦੇ ਦੌਰਾ ਵਿਚ ਸਭ ਤੋਂ ਵਿਵਾਦਿਤ ਸ਼ਖਸੀਅਤ ਰਿਹਾ ਹੈ।ਉਨ੍ਹਾਂ ਨੂੰ ਲੁਧਿਆਣਾ ਦੇ ਇਕ ਵਿਅਕਤੀ ਦੇ ਕਤਲ ਕੇਸ ਦੌਰਾਨ 50 ਫਰਜ਼ੀ ਪੁਲਿਸ ਮੁਕਾਬਲਿਆਂ ਦਾ ਗਵਾਹ ਰਿਹਾ ਹੈ।ਦੱਸਣਯੋਗ ਹੈ ਕਿ ਇਹ ਸਾਰੀਆਂ ਮੀਟਿੰਗਾਂ ਉਸ ਵੇਲੇ ਹੋਈਆਂ ਜਦ ਪੰਜਾਬ ਵਿਚ ਭਾਜਪਾ ਆਗੂਆਂ ਦਾ ਬਾਈਕਾਟ ਕੀਤਾ ਜਾ ਰਿਹਾ ਸੀ। 

Also Read : ਰੇਲ ਰੋਕੋ ਅੰਦੋਲਨ ਤੋਂ ਬਾਅਦ ਕਿਸਾਨਾਂ ਨੇ ਆਵਾਜਾਈ ਕੀਤੀ ਬਹਾਲ

ਕਤਲ ਦੇ ਦੋਸ਼ੀ ਬਰਖਾਸਤ  ਪੁਲਿਸ ਕਰਮੀ ਤੇ ਸਾਬਕਾ ਪੁਲੀਸ ਕੈਟ ਗੁਰਮੀਤ ਸਿੰਘ ਪਿੰਕੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਹ ਕੇਂਦਰੀ ਮੰਤਰੀ ਨਾਲ ਹੋਈ ਮੀਟਿੰਗ ਵਿਚ ਹਾਜ਼ਰ ਸੀ ਤੇ ਨਿਹੰਗ ਬਾਬਾ ਅਮਨ ਸਿੰਘ ਨੂੰ ਜਾਣਦਾ ਹੈ। ਉਸ ਨੇ ਕਿਹਾ ਕਿ ਉਹ ਦੋਵੇਂ ਵੱਖ-ਵੱਖ ਕਤਲ ਕੇਸਾਂ ਵਿਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਰਹੇ ਹਨ। ਉਸ ਨੇ ਦਿੱਲੀ ਵਿਚ ਕੇਂਦਰੀ ਮੰਤਰੀ ਨਾਲ ਹੋਈ ਮੀਟਿੰਗ ਦੇ ਏਜੰਡੇ ਜਾਂ ਉਸ ਮੌਕੇ ਹੋਈ ਗੱਲਬਾਤ ਬਾਰੇ ਹੋਰ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

 

 

 

In The Market