ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੋਮਵਾਰ, 18 ਅਕਤੂਬਰ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਹੋਵੇਗੀ। ਇਸ ਮੀਟਿੰਗ ਦੌਰਾਨ ਬੀ.ਐਸ.ਐਫ. ਮੁੱਦੇ ‘ਤੇ ਚਰਚਾ ਕੀਤੀ ਜਾਵੇਗੀ।
Also Read : ਕੈਪਟਨ ਨੂੰ ਮਿਲਣ ਲਈ ਸਿਸਵਾਂ ਫਾਰਮ ਹਾਊਸ ਪਹੁੰਚੇ CM ਚੰਨੀ
ਦੱਸਿਆ ਜਾ ਰਿਹਾ ਹੈ ਕਿ ਬੈਠਕ ਦੌਰਾਨ ਖੇਤੀਬਾੜੀ ਅਤੇ ਰਾਜ ਵਿੱਚ ਪੈਦਾ ਹੋਏ ਬਿਜਲੀ ਸੰਕਟ ਦੇ ਸੰਬੰਧ ਵਿੱਚ ਚਰਚਾ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਕੇਂਦਰ ਤੋਂ ਪੰਜਾਬ ਦੇ ਅੰਦਰ ਬੀ.ਐਸ.ਐਫ. ਖੇਤਰ ਦਾ ਘੇਰਾ 15 ਤੋਂ 50 ਕਿਲੋਮੀਟਰ ਤੱਕ ਵਧਾ ਦਿੱਤਾ ਗਿਆ ਹੈ, ਜਿਸ ਕਾਰਨ ਪੰਜਾਬ ਦੀ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ।



