ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਹੁਦਾ ਛੱਡਣ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਹੰਗਾਮਾ ਹੋ ਗਿਆ। ਇਸ ਦੌਰਾਨ ਸਿਧਕੇ ਦੇ ਪਾਰਟੀ ਛੱਡਣ ਤੋਂ ਬਾਅਦ ਕਈ ਨੇਤਾਵਾਂ ਨੇ ਬਿਆਨ ਦਿੱਤੇ। ਇਸ ਤੇ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ਨੇ ਵੀ ਸਿੱਧੂ ਤੇ ਚੁਟਕੀ ਲੈਂਦੀਆਂ ਉਨ੍ਹਾਂ ਨੂੰ ਗੁਮਰਾਹਕੁੰਨ ਮਿਜ਼ਾਈਲ ਕਰਾਰ ਦਿੱਤਾ ।
Also Read : ਕਾਂਗਰਸ 'ਚ ਸ਼ਾਮਿਲ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਣੀ
ਉਨ੍ਹਾਂ ਕਿਹਾ ਕਿ ਸਿੱਧੂ ਨੇ ਕੈਪਟਨ ਸਰਕਾਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ । ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਪਾਰਟੀ ਛੱਡਣ ਤੋਂ ਬਾਅਦ ਉਨ੍ਹਾਂ ਦੇ ਕੈਸ਼ੀਅਰ ਗੁਲਜ਼ਾਰ ਸਿੰਘ ਨੇ ਵੀ ਅਸਤੀਫੇ ਦੇ ਦਿੱਤੇ ਹੈ। ਸੁਖਬੀਰ ਅੱਗੇ ਕਹਿੰਦੇ ਹਨ ਕਿ ਜਦੋਂ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਤਾਂ ਉਹ ਪਹਿਲਾਂ ਕੈਪਟਨ ਤੇ ਡਿੱਗੇ , ਫਿਰ ਕਾਂਗਰਸ ਪਾਰਟੀ ਤੇ ਡਿੱਗੇ ਅਤੇ ਕਾਂਗਰਸ ਦਾ ਸਫਾਇਆ ਕਰ ਦਿੱਤਾ । ਸੁਖਬੀਰ ਬਾਦਲ ਅੱਗੇ ਕਹਿੰਦੇ ਹਨ ਕਿ ਨਵਜੋਤ ਸਿੱਧੂ ਨੂੰ ਮਾਣ ਹੈ। ਸਿੱਧੂ ਵੱਲੋਂ ਪੰਜਾਬ ਨੂੰ ਬਚਾਉਣ ਦੀ ਗੱਲ ਤੇ ਪੱਤਰਕਾਰਾਂ ਨੂੰ ਜਵਾਬ ਦਿੰਦੇ ਹੋਏ ਬਾਦਲ ਨੇ ਕਿਹਾ ਕਿ ਜੇਕਰ ਸਿੱਧੂ ਸੱਚਮੁੱਚ ਪੰਜਾਬ ਨੂੰ ਬਚਾਉਣਾ ਚਾਹੁੰਦੇ ਹੈ ਤਾਂ ਉਨ੍ਹਾਂ ਨੂੰ ਪੰਜਾਬ ਛੱਡ ਕੇ ਮੁੰਬਈ ਜਾਣਾ ਚਾਹੀਦਾ ਹੈ।
Also Read : ਅਸਤੀਫੇ ਤੋਂ ਬਾਅਦ ਸਿੱਧੂ ਦੇ ਘਰ ਸ਼ੁਰੂ ਹੋਈ ਅਹਿਮ ਮੀਟਿੰਗ
ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੇ ਅਸਤੀਫੇ ਦੀ ਕਾਪੀ ਅਪਲੋਡ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਤੋਂ ਅਸਤੀਫਾ ਦੇਣ ਦੀ ਗੱਲ ਸਾਰੀਆਂ ਨੂੰ ਸੌਂਪੀ ਹੈ। ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੰਦੀਆਂ ਸਿੱਧੂ ਨੇ ਲਿਖਿਆ ਹੈ ਕਿ ਉਹ ਕਿਸੇ ਵੀ ਕੀਮਤ ਤੇ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦੇ। ਨਵਜੋਤ ਸਿੱਧੂ ਹਮੇਸ਼ਾ ਪੰਜਾਬ ਦੇ ਮੁੱਖ ਮੰਤਰੀ ਬਣਨ ਦੀ ਇੱਛਾ ਰੱਖਦੇ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Lok Sabha Winter Session 2024:अडानी की गिरफ्तारी की मांग पर विपक्ष का हंगामा, लोकसभा की कार्यवाही स्थगित
Chandigarh News: चंडीगढ़ पुलिस में बड़ा फेरबदल; 2 DSP समेत 15 इंस्पेक्टरों का ट्रांसफर
Punjab news: 7वीं कक्षा की एक छात्रा ने स्कूल से घर आने के बाद की आत्महत्या, कमरे में लटका मिला शव