LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲੇ ‘ਚ ਪੰਕਜ ਮੀਨੂੰ ਮਲਹੋਤਰਾ ਨੇ ਕੀਤਾ Surrender

pankaj meenu arrest ashu punjabi khabra

punjabi khabra : ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲੇ ‘ਚ ਪੰਕਜ ਮੀਨੂੰ ਮਲਹੋਤਰਾ ਨੇ ਕੀਤਾ surrender

ਲੁਧਿਆਣਾ ਦੇ ਅਨਾਜ ਮੰਡੀ ਟ੍ਰਾਂਸਪੋਰਟੇਸ਼ਨ ਘਪਲੇ 'ਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ P.A. ਪੰਕਜ ਮੀਨੂੰ ਮਲਹੋਤਰਾ ਨੇ ਅੱਜ ਵਿਜੀਲੈਂਸ ਅੱਗੇ surrender ਕਰ ਦਿੱਤਾ ਹੈ। ਸ਼ੁੱਕਰਵਾਰ ਸਵੇਰੇ ਉਹ ਆਪਣੇ ਪਰਿਵਾਰ ਸਮੇਤ ਵਿਜੀਲੈਂਸ ਦਫ਼ਤਰ ਪਹੁੰਚੇ ਸਨ ਅਤੇ ਉਨ੍ਹਾਂ ਨੂੰ S.S.P. ਦੇ ਸਾਹਮਣੇ ਪੇਸ਼ ਕਿਤਾ ਗਿਆ।

ਮੀਨੂੰ ਮਲਹੋਤਰਾ ਪਿਛਲੇ 4 ਮਹੀਨਿਆਂ ਤੋਂ ਭਗੌੜੇ ਚੱਲ ਰਹੇ ਸਨ। ਇਸ ਮਾਮਲੇ ਦੀ ਸੁਣਵਾਈ 24 ਦਸੰਬਰ ਨੂੰ  ਹੋਵੇਗੀ ਅਤੇ ਫੂਡ ਅਤੇ ਸਪਲਾਈ ਵਿਭਾਗ 'ਚ ਹੋਏ ਟੈਂਡਰ ਘਪਲੇ 'ਚ ਸਾਬਕਾ ਮੰਤਰੀ ਆਸ਼ੂ ਇਸ ਸਮੇਂ ਜੇਲ੍ਹ 'ਚ ਬੰਦ ਹਨ ਤੇ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ 'ਚ R.K. ਸਿੰਗਲਾ ਦਾ ਨਾਂ ਵੀ ਸਾਹਮਣੇ ਆਇਆ ਸੀ। ਦੱਸ ਦੇਈਏ ਕਿ ਸਾਬਕਾ ਮੰਤਰੀ ਆਸ਼ੂ 'ਤੇ ਡਿਪਟੀ ਡਾਇਰੈਕਟਰ ਆਰ. ਕੇ. ਸਿੰਗਲਾ ਵੱਲੋਂ ਮੰਡੀਆਂ 'ਚੋਂ ਅਨਾਜ ਚੁੱਕਣ 'ਚ ਟੈਂਡਰ ਘਪਲੇ ਦਾ ਦੋਸ਼ ਲਗਾਇਆ ਗਿਆ ਹੈ।

Also Read: ਜਲੰਧਰ ਚ ਲੱਗੀ ਕਾਰ ਨੂੰ ਭਿਆਨਕ ਅੱਗ, ਕਾਰ ਹੋਈ ਸੜ ਕੇ ਸੁਆਹ

ਵਿਜੀਲੈਂਸ ਵੱਲੋਂ ਫੜ੍ਹੇ ਗਏ ਠੇਕੇਦਾਰ ਤੇਲੂ ਰਾਮ ਨੇ ਦਿੱਤੇ ਬਿਆਨ 'ਚ ਕਿਹਾ ਸੀ ਕਿ ਉਸ ਨੇ ਸਾਬਕਾ ਮੰਤਰੀ ਨੂੰ ਮਿਲਣ ਲਈ ਉਨ੍ਹਾਂ ਦੇ P.A. ਨੂੰ 6 ਲੱਖ ਦੀ ਰਿਸ਼ਵਤ ਦਿੱਤੀ ਸੀ ਅਤੇ ਟੈਂਡਰ ਲੈਣ ਲਈ ਵੀ ਆਰ. ਕੇ. ਸਿੰਗਲਾ ਜ਼ਰੀਏ ਮੰਤਰੀ ਨੂੰ 20 ਲੱਖ ਰੁਪਏ ਦਿੱਤੇ ਸਨ। ਇਸੇ ਆਧਾਰ 'ਤੇ ਆਸ਼ੂ ਨੂੰ ਇਸ ਮਾਮਲੇ 'ਚ ਨਾਮਜ਼ਦ ਕਰਕੇ 22 ਅਗਸਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

In The Market