LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PM ਮੋਦੀ ਨੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਟਵੀਟ ਕਰ ਦਿੱਤੀ ਵਧਾਈ

20s 1

ਨਵੀਂ ਦਿੱਲੀ : ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਵੱਜੋਂ ਸਹੁੰ ਚੁੱਕੀ। ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਨਵੇਂ ਬਣੇ ਦਲਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਹੈ।ਇਸ ਮੌਕੇ ਉਨ੍ਹਾਂ ਨੇ ਆਪਣੇ ਟਵੀਟ ਵਿਚ ਲਿਖਿਆ ਕਿ ਉਹ ਪੰਜਾਬ ਦੀ ਬਿਹਤਰੀ ਲਈ ਪੰਜਾਬ ਸਰਕਾਰ ਨਾਲ ਕੰਮ ਕਰਨਾ ਜਾਰੀ ਰੱਖਣਗੇ।

Congratulations to Shri Charanjit Singh Channi Ji on being sworn-in as Punjab’s Chief Minister. Will continue to work with the Punjab government for the betterment of the people of Punjab.

— Narendra Modi (@narendramodi) September 20, 2021

 ਜ਼ਿਕਰਯੋਗ ਹੈ ਕਿ  ਦੱਸ ਦਈਏ ਕਿ ਚਰਨਜੀਤ ਚੰਨੀ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਥੇ ਹੀ ਸੁੱਖਜਿੰਦਰ ਰੰਧਾਵਾ ਅਤੇ ਅੋਪੀ ਸੋਨੀ ਨੇ ਪੰਜਾਬ ਦੇ ਉਪ ਮੁੁੱਖ ਮੰਤਰੀ ਵਜੋਂ ਸਹੁੰ ਚੁੱਕੀ । ਸਮਾਗਮ 'ਚ ਰਾਹੁਲ ਗਾਂਧੀ ਹਰੀਸ਼ ਰਾਵਤ, ਨਵਜੋਤ ਸਿੱਧੂ ਅਤੇ ਹੋਰ ਵੀ ਕਈ ਨੇਤਾ ਸ਼ਾਮਲ ਸਨ ਪਰ ਕੈਪਟਨ ਅਮਰਿੰਦਰ ਸਿੰਘ ਗੈਰ ਹਾਜ਼ਰ ਸਨ।ਦੱਸ ਦਈਏ ਕਿ ਚਰਨਜੀਤ ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣਨ ਵਾਲੇ ਦਲਿਤ ਭਾਈਚਾਰੇ ਤੋਂ ਪਹਿਲੇ ਵਿਅਕਤੀ ਹਨ। ਚੰਨੀ ਸਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਤਕਨੀਕੀ ਸਿੱਖਿਆ ਮੰਤਰੀ ਸਨ। ਉਹ ਰੂਪਨਗਰ ਜ਼ਿਲ੍ਹੇ ਦੇ ਚਮਕੌਰ ਸਾਹਿਬ ਵਿਧਾਨਸਭਾ ਖੇਤਰ ਤੋਂ ਵਿਧਾਇਕ ਹਨ।ਇਸ ਖੇਤਰ ਵਿਚ ਸਾਲ 2007 ਵਿਚ ਵਿਧਾਇਕ ਬਣੇ ਅਤੇ ਇਸ ਤੋਂ ਬਾਅਦ ਲਗਾਤਾਰ ਜਿੱਤ ਪ੍ਰਾਪਤ ਕੀਤੀ।

 Also Read : ਪੰਜਾਬ CM ਨੇ ਕੀਤਾ ਕਾਂਗਰਸ ਹਾਈ ਕਮਾਨ ਤੇ ਨਵਜੋਤ ਸਿੱਧੂ ਦਾ ਧੰਨਵਾਦ, ਕਿਹਾ-'ਆਮ ਬੰਦੇ ਨੂੰ ਇਥੇ ਤੱਕ ਲੈ ਆਂਦਾ'
 

 

 

In The Market