ਚੰਡੀਗੜ੍ਹ- ਅੱਜ ਫਿਰ ਪੰਜਾਬ ਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੰਥਨ ਹੋਵੇਗਾ। ਇਸ ਦੇ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਵਿੱਚ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ। ਜਿਸ ਵਿਚ ਖੇਡ ਮੰਤਰੀ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਸ਼ਿਰਕਤ ਕਰਨਗੇ। ਪਿਛਲੀ ਮੀਟਿੰਗ ਵਿੱਚ ਅਧਿਕਾਰੀਆਂ ਨੇ ਆਪਣੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਦਾ ਰਿਕਾਰਡ ਨਹੀਂ ਦਿੱਤਾ ਸੀ। ਜਿਸ ਲਈ ਕਮੇਟੀ ਨੇ ਉਨ੍ਹਾਂ ਨੂੰ ਫਟਕਾਰ ਵੀ ਲਾਈ ਸੀ। ਇਸ ਤੋਂ ਬਾਅਦ ਅਧਿਕਾਰੀਆਂ ਨੂੰ ਪੂਰਾ ਰਿਕਾਰਡ ਦੇਣ ਲਈ 2 ਦਿਨ ਦਾ ਸਮਾਂ ਦਿੱਤਾ ਗਿਆ।
Also Read: Encounter ਤੋਂ ਬਾਅਦ ਰੂਪਾ ਦੀ ਮਾਂ ਦਾ ਜਿਗਰਾ, ਕਿਹਾ- 'ਮੂਸੇਵਾਲਾ ਦੀ ਮਾਂ ਨੂੰ ਮਿਲਿਆ ਇਨਸਾਫ'
'ਆਪ' ਸਰਕਾਰ ਵੱਲੋਂ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ
'ਆਪ' ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ 'ਚ ਕੰਮ ਕਰਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਕਿਸੇ ਵੀ ਕਾਨੂੰਨੀ ਅੜਿੱਕੇ ਤੋਂ ਬਚਣ ਲਈ ਇਸ ਬਾਰੇ ਸੋਚ-ਵਿਚਾਰ ਕਰਕੇ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਦੇ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਹੇਠ ਸਬ-ਕਮੇਟੀ ਬਣਾਈ ਗਈ ਹੈ। ਜਿਸ ਵਿੱਚ ਉੱਚ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਹਰਜੋਤ ਬੈਂਸ ਨੂੰ ਵੀ ਰੱਖਿਆ ਗਿਆ ਹੈ।
Also Read: ਮੂਸੇਵਾਲਾ ਕਤਲ ਵਿਚ ਸ਼ਾਮਲ 2 ਸ਼ਾਰਪ ਸ਼ੂਟਰ ਅੰਮ੍ਰਿਤਸਰ ਵਿਚ ਢੇਰ
ਚੰਨੀ ਸਰਕਾਰ ਰਾਜਪਾਲ ਦੇ ਇਤਰਾਜ਼ ਦੂਰ ਨਹੀਂ ਕਰ ਸਕੀ
ਪਿਛਲੀ ਕਾਂਗਰਸ ਸਰਕਾਰ ਵੇਲੇ ਵੀ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ। ਤਤਕਾਲੀ ਸੀਐੱਮ ਚਰਨਜੀਤ ਚੰਨੀ ਦੀ ਅਗਵਾਈ ਵਿੱਚ ਸਰਕਾਰ ਨੇ ਕੈਬਨਿਟ ਵਿੱਚ ਮਤਾ ਪਾਸ ਕਰਕੇ ਰਾਜਪਾਲ ਨੂੰ ਭੇਜਿਆ ਸੀ। ਹਾਲਾਂਕਿ ਇਸ ਨੂੰ ਰਾਜਪਾਲ ਦੀ ਮਨਜ਼ੂਰੀ ਨਹੀਂ ਮਿਲੀ। ਗਵਰਨਰ ਦਫ਼ਤਰ ਵੱਲੋਂ ਕਈ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ’ਤੇ ਇਤਰਾਜ਼ ਜਤਾਇਆ ਗਿਆ ਸੀ ਅਤੇ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ। ਇਸ ਤੋਂ ਪਹਿਲਾਂ ਵੀ ਕਾਂਗਰਸ ਸਰਕਾਰ ਨੇ ਪੰਜਾਬ ਭਰ ਵਿੱਚ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬੋਰਡ ਲਾਏ ਸਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Mohammad Rizwan News: भारत-पाकिस्तान लाईव मैच में मोहम्मद रिजवान ने की ये हरकत; Video Viral
Petrol-Diesel Prices Today: देश के अल्ग-अल्ग राज्यों में पेट्रोल-डीजल के दाम जारी, यहां चेक करें अपने शहर का रेट
Gold Silver Price Today: सोना महंगा, चांदी हुई सस्ती; जानें आज क्या है गोल्ड-सिल्वर का रेट