LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਤਿਆਰੀ, ਵਿੱਤ ਮੰਤਰੀ ਹਰਪਾਲ ਚੀਮਾ ਦੀ ਹੈਲਥ ਵਰਕਰ ਯੂਨੀਅਨ ਨਾਲ ਮੀਟਿੰਗ

3aug harpal cheema

ਚੰਡੀਗੜ੍ਹ- ਪੰਜਾਬ ਦੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਚੀਮਾ ਅੱਜ ਹੈਲਥ ਵਰਕਰਾਂ ਦੀ ਯੂਨੀਅਨ ਨਾਲ ਮੀਟਿੰਗ ਕਰਨਗੇ। ਜਿਸ ਵਿੱਚ ਉਨ੍ਹਾਂ ਨੂੰ ਸਰਕਾਰ ਵੱਲੋਂ ਬਣਾਏ ਜਾ ਰਹੇ ਨਿਯਮਾਂ ਅਤੇ ਸ਼ਰਤਾਂ ਤੋਂ ਜਾਣੂ ਕਰਵਾਇਆ ਜਾਵੇਗਾ। ਮੰਤਰੀ ਹਰਜੋਤ ਬੈਂਸ ਅਤੇ ਮੀਤ ਹੇਅਰ ਵੀ ਸਬ-ਕਮੇਟੀ ਦੇ ਮੈਂਬਰ ਹਨ। ਕਮੇਟੀ ਨੇ ਸਾਰੇ ਵਿਭਾਗਾਂ ਦਾ ਰਿਕਾਰਡ ਇਕੱਠਾ ਕਰ ਲਿਆ ਹੈ। ਹੁਣ ਯੂਨੀਅਨਾਂ ਨਾਲ ਮੀਟਿੰਗ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

Also Read: ਸਾਬਕਾ DGP ਸੁਮੇਧ ਸੈਣੀ ਦੀ SIT ਅੱਗੇ ਪੇਸ਼ੀ, ਬੇਅਦਬੀ ਮਾਮਲੇ 'ਚ ਹੋਵੇਗੀ ਪੁੱਛਗਿੱਛ

ਸਾਰੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਿੱਚ ਵੀ ਹੈ ਅੜਿੱਕਾ
ਸੂਤਰਾਂ ਅਨੁਸਾਰ ਸਬ-ਕਮੇਟੀ ਨੂੰ ਮੁਲਾਜ਼ਮਾਂ ਨੂੰ ਪੱਕਾ ਕਰਨ ਵਿੱਚ ਵੀ ਕੁਝ ਅੜਚਣਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੀਆਂ ਸਰਕਾਰਾਂ ਵਿੱਚ ਮੁਲਾਜ਼ਮਾਂ ਦੀ ਭਰਤੀ ਸਰਕਾਰੀ ਨਿਯਮਾਂ ਅਨੁਸਾਰ ਨਹੀਂ ਕੀਤੀ ਗਈ। ਜਿਸ ਕਾਰਨ ਉਹ ਹੁਣ ਪੱਕੇ ਹੋਣ ਦੀਆਂ ਸ਼ਰਤਾਂ ਉੱਤੇ ਖਰੇ ਨਹੀਂ ਉੱਤਰ ਰਹੇ। ਸਰਕਾਰ ਉਮਰ 'ਚ ਛੋਟ ਦੇਣ 'ਤੇ ਵਿਚਾਰ ਕਰ ਰਹੀ ਹੈ ਪਰ ਸਰਕਾਰੀ ਸੇਵਾ ਨਿਯਮਾਂ ਦੀ ਪੂਰਤੀ ਨਾ ਹੋਣ ਕਾਰਨ ਮਾਮਲਾ ਅਦਾਲਤ 'ਚ ਫਸ ਸਕਦਾ ਹੈ। ਇਸ ਲਈ ਪਹਿਲਾਂ ਸੰਸਥਾਵਾਂ ਨੂੰ ਇਸ ਬਾਰੇ ਸੂਚਿਤ ਕੀਤਾ ਜਾ ਰਿਹਾ ਹੈ।

Also Read: ਕਿਸਾਨ ਜਥੇਬੰਦੀਆਂ ਵਲੋਂ ਅੱਜ ਦੀ ਹੜ੍ਹਤਾਲ ਮੁਲਤਵੀ, ਦੇਰ ਰਾਤ 4 ਘੰਟੇ ਮੰਥਨ ਤੋਂ ਬਾਅਦ CM ਮਾਨ ਨੇ ਕੱਢਿਆ ਹੱਲ

ਚੰਨੀ ਸਰਕਾਰ ਵੇਲੇ ਪੋਸਟਰ ਵੀ ਲੱਗੇ
ਇਸ ਤੋਂ ਪਹਿਲਾਂ ਪਿਛਲੀ ਕਾਂਗਰਸ ਸਰਕਾਰ ਨੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਸੀ। ਇਸ ਦੀ ਫਾਈਲ ਤਿਆਰ ਕਰਕੇ ਗਵਰਨਰ ਦਫ਼ਤਰ ਨੂੰ ਭੇਜ ਦਿੱਤੀ ਗਈ ਸੀ। ਅਦਾਲਤੀ ਕੇਸਾਂ ਕਾਰਨ ਰਾਜਪਾਲ ਨੇ ਇਸ ਬਾਰੇ ਸਪੱਸ਼ਟੀਕਰਨ ਮੰਗਿਆ। ਸਪੱਸ਼ਟੀਕਰਨ ਦੇਣ ਦੀ ਬਜਾਏ ਕਾਂਗਰਸ ਨੇ ਚੋਣਾਂ ਵਿੱਚ ਵੋਟਾਂ ਲੈਣ ਲਈ ਤਤਕਾਲੀ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਪੋਸਟਰ ਲਗਾ ਦਿੱਤੇ।

In The Market