LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ- ਚੰਡੀਗੜ੍ਹ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਇਨ੍ਹਾਂ ਜ਼ਿਲ੍ਹਿਆਂ 'ਚ ਹੋਈ ਤੇਜ਼ ਬਾਰਸ਼

chd rain

ਚੰਡੀਗੜ੍ਹ: ਪੰਜਾਬ (Punjab) ਚੰਡੀਗੜ੍ਹ (Chandigarh) ਵਿਚ ਪਿਛਲੇ ਕੁਝ ਦਿਨਾਂ ਤੋਂ ਅੱਤ ਦੀ ਗਰਮੀ ਪੈ ਰਹੀ ਹੈ। ਇਸ ਤੋਂ ਰਾਹਤ ਲਈ ਕੱਲ੍ਹ ਰਾਤ ਮੁਹਾਲੀ ਅਤੇ ਚੰਡੀਗੜ੍ਹ (Chandigarh) ਵਿੱਚ ਬਾਰਸ਼ (rain) ਦੇ ਨਾਲ ਹਲਕੀ ਗੜੇਮਾਰੀ ਵੀ ਹੋਈ ਹੈ। ਤੇਜ਼ ਹਵਾਵਾਂ ਅਤੇ ਬਿਜਲੀ ਦੀਆਂ ਗਰਜਾਂ ਦੇ ਨਾਲ ਮੀਂਹ ਜਾਰੀ ਰਿਹਾ। ਮੌਸਮ ਵਿਭਾਗ (Weather Forecast) ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਵੀ ਸ਼ਹਿਰ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਪੰਜਾਬ ਦੇ ਜਿਲ੍ਹਿਆਂ ਦੀ ਗੱਲ ਕਰੀਏ ਵੀਰਵਾਰ ਨੂੰ (Weather Forecast) ਮੌਸਮ ਨੇ ਅਚਾਨਕ ਹੀ ਪੰਜਾਬ, ਲੁਧਿਆਣਾ ਅਤੇ ਪੰਚਕੁਲਾ, ਕਰਨਾਲ, ਕੁਰੂਕਸ਼ੇਤਰ, ਹਰਿਆਣਾ ਦੇ ਪਾਣੀਪਤ ਸਮੇਤ ਚੰਡੀਗੜ੍ਹ, ਜਲੰਧਰ ਸਮੇਤ ਕਈ ਹਿੱਸਿਆਂ ਵਿਚ ਇਕ ਨਵਾਂ ਮੋੜ ਲੈ ਲਿਆ। ਇਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ।

ਹ ਵੀ ਪੜੋ: PM ਮੋਦੀ ਦੇ ਮੁਫ਼ਤ ਵੈਕਸੀਨ ਵਾਲੇ ਐਲਾਨ 'ਤੇ ਬਾਬਾ ਰਾਮਦੇਵ ਨੇ ਮੁੜ ਕੀਤੀ ਟਿੱਪਣੀ

ਦੱਸਣਯੋਗ ਹੈ ਕਿ ਪੰਜਾਬ ਵਿਚ ਪਾਰਾ ਕਈ ਜ਼ਿਲ੍ਹਿਆਂ ਵਿਚ 43 ਡਿਗਰੀ ਨੂੰ ਪਾਰ ਕਰ ਗਿਆ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪਟਿਆਲਾ ਸਭ ਤੋਂ ਗਰਮ ਰਿਹਾ। ਇਥੇ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਚਾਰ ਡਿਗਰੀ ਵੱਧ ਸੀ। ਤੇਜ਼ ਹਵਾਵਾਂ ਕਾਰਨ ਲੋਕ ਬੇਚੈਨ ਹਨ। ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਪੰਜ ਤੋਂ ਛੇ ਡਿਗਰੀ ਸੈਲਸੀਅਸ ਵੱਧ ਹੁੰਦਾ ਹੈ। ਰਾਤ ਨੂੰ ਵੀ ਲੋਕਾਂ ਨੂੰ ਗਰਮੀ ਤੋਂ ਕੋਈ ਰਾਹਤ ਨਹੀਂ ਮਿਲ ਰਹੀ ਹੈ। ਪਟਿਆਲਾ ਵਿੱਚ ਵੀ ਘੱਟੋ ਘੱਟ ਤਾਪਮਾਨ 30.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਛੇ ਡਿਗਰੀ ਵੱਧ ਸੀ।

ASI ਭਗਵਾਨ ਸਿੰਘ ਦੀ ਮਾਤਾ ਨੇ ਗੈਂਗਸਟਰ ਜੈਪਾਲ ਭੁੱਲਰ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਮੌਸਮ ਵਿਭਾਗ ਦੇ ਅਨੁਸਾਰ, ਬਿਜਲੀ ਦੀਆਂ ਲਿਸ਼ਕਾਂ ਦੇ ਨਾਲ ਅਗਲੇ ਦੋ ਦਿਨ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਸ਼ਹਿਰ ਦਾ ਅੱਜ ਵੱਧ ਤੋਂ ਵੱਧ ਤਾਪਮਾਨ 41.9 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਸੀ। 

In The Market