ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਵੱਡਾ ਫ਼ੈਸਲਾ ਲਿਆ ਗਿਆ ਹੈ। ਹੁਣ ਮੂੰਗੀ 'ਤੇ ਵੀ ਐਮ. ਐੱਸ.ਪੀ ਮਿਲੇਗੀ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਇਸ ਤੋਂ ਬਾਅਦ ਬਾਸਮਤੀ ਦੀ ਬਿਜਾਈ ਕੀਤੀ ਜਾਵੇਗੀ। ਝੋਨੇ ਦੀ 126 ਕਿਸਮ ਦੀ ਬਿਜਾਈ ਹੋਵੇਗੀ।
Also Read: ਭਾਰਤ 'ਚ ਕੋਰੋਨਾ ਦੇ 3,545 ਨਵੇਂ ਮਾਮਲੇ, 27 ਲੋਕਾਂ ਨੇ ਮਹਾਮਾਰੀ ਕਾਰਨ ਗੁਆਈ ਜਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾ, ਪਾਣੀ ਤੇ ਧਰਤੀ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਸੂਬੇ ਵਿੱਚ ਖੇਤੀ ਸੁਧਾਰਾਂ ਸਬੰਧੀ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨ ਕਣਕ ਤੇ ਝੋਨੇ ਦੀ ਫ਼ਸਲ ਦੇ ਨਾਲ ਹੁਣ 55 ਦਿਨ ਵਿੱਚ ਤਿਆਰ ਹੋਣ ਵਾਲੀ ਮੂੰਗੀ ਦੀ ਫ਼ਸਲ ਵੀ ਬੀਜਣ, ਜਿਸ ’ਤੇ ਸਰਕਾਰ ਐਮਐਸਪੀ ਦੇਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਹਵਾ, ਪਾਣੀ ਤੇ ਜ਼ਮੀਨ ਤਿੰਨੇ ਹੀ ਪ੍ਰਦੂਸ਼ਿਤ ਹਨ, ਜਿਨ੍ਹਾਂ ਨੂੰ ਠੀਕ ਕਰਨ ਦਾ ਸਮਾਂ ਆ ਗਿਆ ਹੈ ਤੇ ਇਹ ਤਾਂ ਹੀ ਠੀਕ ਹੋਵੇਗੀ, ਜੇਕਰ ਸਾਰੇ ਮਿਲ ਕੇ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਦਾ ਚੱਕਰ ਬਦਲਣ, ਜਿਸ ਲਈ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਮੂੰਗੀ ਦੀ ਫ਼ਸਲ ਜਲਦੀ ਤਿਆਰ ਹੋ ਜਾਂਦੀ ਹੈ, ਇਸ ਲਈ ਕਿਸਾਨ ਮੂੰਗੀ ਦੀ ਫ਼ਸਲ ਬੀਜਣੀ ਸ਼ੁਰੂ ਕਰਨ।
ਭਗਵੰਤ ਮਾਨ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੇ ਲੀਡਰਾਂ ਵੱਲੋਂ ਸੱਤਾ ਵਿੱਚ ਆ ਕੇ ਆਪਣੇ ਨਿੱਜੀ ਮੁਫਾਦਾਂ ਲਈ ਹੀ ਫ਼ੈਸਲੇ ਲਏ ਗਏ ਸਨ ਪਰ ਹੁਣ ਉਨ੍ਹਾਂ ਦੀ ਸਰਕਾਰ ਆਏ ਨੂੰ ਹਾਲੇ 50 ਦਿਨ ਹੀ ਹੋਏ ਹਨ, ਜਿਸ ਦੌਰਾਨ ਕਈ ਲੋਕ ਪੱਖੀ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਆਉਂਦਿਆਂ ਹੀ 26 ਹਜ਼ਾਰ ਤੋਂ ਵੱਧ ਨੌਕਰੀਆਂ ਦੀ ਸਰਕਾਰੀ ਭਰਤੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੀ ਭਲਾਈ ਲਈ ਕਈ ਵੱਡੇ ਫ਼ੈਸਲੇ ਲਏ ਜਾਣਗੇ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Masala Tea in Winters: सर्दियों में रोजाना करें मसाला चाय का सेवन, सर्दी-जुकाम से मिलेगा छुटकारा
Dates Benefits: सर्दियों में इस तरीके से खाएं खजूर, मिलेंगे अनगिनत फायदे
Gold-Silver Price Today : सोने-चांदी की कीमतों में उछली! चेक करें 22 कैरेट और 24 कैरेट गोल्ड रेट