ਚੰਡੀਗੜ੍ਹ– ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਨਤਕ ਮੀਟਿੰਗ ਜਾਰੀ ਹੈ। ਉਹ ਪੰਜਾਬ ਭਵਨ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਹਾਲਾਂਕਿ ਮਹੱਤਵਪੂਰਨ ਗੱਲ ਇਹ ਹੈ ਕਿ ਇਸ ਵਿੱਚ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਐਂਟਰੀ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੇ ਪਹਿਲਾਂ ਹੀ ਅਪਲਾਈ ਕੀਤਾ ਹੋਇਆ ਹੈ ਜਾਂ ਕਿਸੇ ਕਿਸਮ ਦੀ ਆਪਾਇੰਟਮੈਂਟ ਲਈ ਹੈ। ਇਸ ਮੌਕੇ ‘ਤੇ ਮੁੱਖ ਸਕੱਤਰ ਅਨਿਰੁਧ ਤਿਵਾਰੀ ਅਤੇ ਡੀਜੀਪੀ ਵੀਕੇ ਭਾਵਰਾ ਦੇ ਨਾਲ ਸੀਨੀਅਰ ਅਧਿਕਾਰੀ ਵੀ ਮੌਕੇ ਉੱਤੇ ਮੌਜੂਦ ਹਨ।
Also Read: ਦਾੜ੍ਹੀ-ਮੁੱਛਾਂ ’ਤੇ ਟਿੱਪਣੀ ਕਰਨ ਮਗਰੋਂ ਭਾਰਤੀ ਸਿੰਘ ਨੇ ਮੰਗੀ ਮੁਆਫ਼ੀ, ਕਿਹਾ…
ਜਿਵੇਂ ਹੀ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਹ ਅਰਜ਼ੀ ਲੈ ਕੇ ਪਹੁੰਚ ਗਏ। ਹਾਲਾਂਕਿ ਇਸ ਬਾਰੇ ਪਤਾ ਲੱਗਣ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਾਰੇ ਲੋਕਾਂ ਦੀਆਂ ਅਰਜ਼ੀਆਂ ਲੈ ਕੇ ਰਜਿਸਟਰ ਕਰਨ ਲਈ ਕਿਹਾ। ਉਨ੍ਹਾਂ ਨੂੰ ਜਲਦੀ ਹੀ ਸੀਐਮ ਨੂੰ ਦੁਬਾਰਾ ਮਿਲਣ ਅਤੇ ਸ਼ਿਕਾਇਤ ਕਰਨ ਦਾ ਮੌਕਾ ਮਿਲੇਗਾ।
Also Read: Oops Moment ਦਾ ਸ਼ਿਕਾਰ ਹੋਈ ਪੂਨਮ ਪਾਂਡੇ, ਡਾਂਸ ਕਰਦਿਆਂ ਖਿਸਕਿਆ ਕ੍ਰੌਪ ਟੌਪ



