LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਭ੍ਰਿਸ਼ਟਾਚਾਰ 'ਤੇ ਮਾਨ ਸਰਕਾਰ ਦਾ ਐਕਸ਼ਨ, ਮੰਤਰੀ ਤੇ IAS ਸਣੇ 45 ਗ੍ਰਿਫਤਾਰ

22june mann

ਚੰਡੀਗੜ੍ਹ- ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਭ੍ਰਿਸ਼ਟਾਚਾਰ ਉੱਤੇ ਐਕਸ਼ਨ ਦਾ ਰਿਪੋਰਟ ਕਾਰਡ ਜਾਰੀ ਕੀਤਾ ਹੈ। ਸਰਕਾਰ ਬਣਨ ਦੇ ਬਾਅਦ ਹੁਣ ਤੱਕ 28 ਕੇਸ ਦਰਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚ 45 ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਹਾਲਾਂਕਿ 8 ਦੋਸ਼ੀ ਅਜੇ ਫਰਾਰ ਹਨ। ਇਨ੍ਹਾਂ ਵਿਚ ਸਭ ਤੋਂ ਵਧੇਰੇ 22 ਮਾਮਲੇ ਮਾਈਨਿੰਗ ਤੇ ਜੰਗਲਾਤ ਵਿਭਾਗ ਦੇ ਹਨ। ਭ੍ਰਿਸ਼ਟਾਚਾਰ ਦੇ 14 ਮਾਮਲਿਆਂ ਨਾਲ ਪੰਜਾਬ ਪੁਲਿਸ ਦੂਜੇ ਨੰਬਰ ਉੱਤੇ ਹੈ।

Also Read: 'Doctor Strange 2' ਇਸ OTT ਪਲੇਟਫਾਰਮ 'ਤੇ ਹੋਵੇਗੀ ਸਟ੍ਰੀਮ, ਮਜ਼ਾ ਹੋਵੇਗਾ ਦੁੱਗਣਾ

ਕਰੱਪਸ਼ਨ ਕੇਸ ਵਿਚ ਫੜੇ ਦੋਸ਼ੀਆਂ ਵਿਚ ਸਰਕਾਰ ਦੇ ਹੀ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਕਾਂਗਰਸੀ ਐੱਮਐੱਲਏ ਜੋਗਿੰਦਰ ਸਿੰਘ ਭੋਆ ਤੇ ਆਈਏਐੱਸ ਅਫਸਰ ਸੰਜੇ ਪੋਪਲੀ ਸ਼ਾਮਲ ਹਨ। ਇਸ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੀ ਤਲਾਸ਼ ਹੋ ਰਹੀ ਹੈ। ਉਥੇ ਹੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਵਿਜੀਲੈਂਸ ਜਾਂਚ ਕੀਤੀ ਜਾ ਰਹੀ ਹੈ।

Also Read: ਅਫਗਾਨਿਸਤਾਨ 'ਚ ਜ਼ਬਰਦਸਤ ਭੂਚਾਲ ਦੇ ਝਟਕਿਆਂ ਕਾਰਨ ਤਬਾਹੀ, 155 ਲੋਕਾਂ ਦੀ ਮੌਤ
पंजाब में AAP सरकार बनने के बाद भ्रष्टाचार के मामले में अलग-अलग विभागों के अफसरों और कर्मचारियों पर एक्शन लिया गया है।

ਮੁੱਖ ਮੰਤਰੀ ਮਾਨ ਨੇ ਜਾਰੀ ਕੀਤੀ ਐਂਟੀ ਕਰੱਪਸ਼ਨ ਹੈਲਪਲਾਈਨ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਸਰਕਾਰ ਬਣਾਉਣ ਦੇ ਬਾਅਦ ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ 95012-00200 ਜਾਰੀ ਕੀਤਾ ਹੈ। ਕੋਈ ਵੀ ਵਿਅਕਤੀ ਇਸ ਉੱਤੇ ਰਿਸ਼ਵਤ ਮੰਗਣ ਜਾਂ ਲੈਣ ਦੀ ਵੀਡੀਓ ਬਣਾ ਕੇ ਭੇਜ ਸਕਦਾ ਹੈ। ਜੇਕਰ ਸ਼ਿਕਾਇਤ ਸਹੀ ਮਿਲੀ ਤਾਂ ਇਸ ਉੱਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

In The Market