ਚੰਡੀਗੜ੍ਹ: ਦੇਸ਼ ਭਰ ਵਿਚ (corona) ਕੋਰੋਨਾ ਤੋਂ ਬਚਨ ਲਈ (vaccine) ਵੈਕਸੀਨ ਦਾ ਸਿਲਸਲਾ ਲਗਾਤਾਰ ਜਾਰੀ ਹੈ। ਇਸ ਵਿਚਾਲੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੈਕਸੀਨ ਬਾਰੇ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਕੋਵੀਸ਼ਿਲਡ ਟੀਕੇ ਦੀ ਦੂਜੀ ਖੁਰਾਕ 28 ਦਿਨਾਂ ਬਾਅਦ ਉਨ੍ਹਾਂ ਵਿਅਕਤੀਆਂ ਨੂੰ ਦਿੱਤੀ ਜਾਵੇਗੀ ਜਿਹੜੇ ਵਿਸ਼ੇਸ਼ ਉਦੇਸ਼ਾਂ ਲਈ ਅੰਤਰਰਾਸ਼ਟਰੀ ਯਾਤਰਾ ਕਰਦੇ ਹਨ। ਇਹ ਫੈਸਲਾ ਸੂਬਾ ਸਰਕਾਰ ਵੱਲੋਂ ਲਿਆ ਗਿਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵਿਦੇਸ਼ ਯਾਤਰਾ ਕਰਨ ਵਾਲਿਆਂ ਲਈ ਕੇਂਦਰ ਵੱਲੋਂ ਵੀ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਹ ਨਿਯਮ 31 ਅਗਸਤ ਤਕ ਵਿਦੇਸ਼ ਜਾਣ ਵਾਲਿਆਂ ਲਈ ਹੈ।
Punjab Health Minister Balbir Singh Sidhu has said that now second dose of Covishield vaccine will be administered prior to prescribe time interval after 28 days to persons who undertake international travel for specific purposes: State government
— ANI (@ANI) June 8, 2021
(file photo) pic.twitter.com/HdCN7tq0jx
ਦੱਸਣਯੋਗ ਹੈ ਕਿ ਬੀਤੇ ਦਿਨੀ ਕੇਂਦਰ ਸਰਕਾਰ ਨੇ ਸੋਮਵਾਰ ਨੂੰ ਵਿਦੇਸ਼ ਜਾਣ ਵਾਲੇ ਲੋਕਾਂ ਲਈ ਟੀਕਾਕਰਨ ਸਬੰਧੀ ਨਵੀਂ ਗਾਈਡਲਾਈਨਸ ਜਾਰੀ ਕੀਤੀਆਂ ਹਨ। ਨਵੀਂ ਐਸਓਪੀ ਤਹਿਤ ਵਿਦੇਸ਼ਾਂ 'ਚ ਪੜ੍ਹ ਰਹੇ ਵਿਦਿਆਰਥੀ ਤੇ ਪੇਸ਼ੇਵਰ 28 ਦਿਨਾਂ ਬਾਅਦ ਕਿਸੇ ਵੀ ਸਮੇਂ ਕੋਵਿਸ਼ੀਲਡ ਦੀ ਦੂਜੀ ਖੁਰਾਕ ਲੈ ਸਕਣਗੇ। ਪਹਿਲਾਂ ਇਹ ਨਿਯਮ 84 ਦਿਨ ਮਤਲਬ (12-16 ਹਫ਼ਤੇ) ਦਾ ਸੀ।
ਇਹ ਨਿਯਮ ਦੇਸ਼ 'ਚ ਰਹਿੰਦੇ ਲੋਕਾਂ ਤੇ ਲਾਗੂ ਨਹੀਂ ਹੋਵੇਗਾ।ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਕੋਵਿਸ਼ੀਲਡ ਦੀ ਦੂਜੀ ਖੁਰਾਕ ਦਾ ਪ੍ਰਬੰਧ ਕਰਨ ਲਈ ਹਰੇਕ ਜ਼ਿਲ੍ਹੇ 'ਚ ਇੱਕ ਅਧਿਕਾਰੀ ਨਿਯੁਕਤ ਕੀਤਾ ਜਾਵੇ।
ਇਹ ਵੀ ਪੜੋ: ਇੱਕ ਛੱਡ ਹਜ਼ਾਰ ਪਰਚੇ ਦਰਜ ਕਰਵਾ ਲੈਣ ਮੁੱਖ ਮੰਤਰੀ, ਭ੍ਰਿਸ਼ਟਾਚਾਰ ਖ਼ਿਲਾਫ਼ ਚੁੱਕਦੇ ਰਹਾਂਗੇ ਆਵਾਜ਼
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर