LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੁਪਰੀਮ ਕੋਰਟ ਵਿਚ ਕੀਤੀ ਜਾਵੇਗੀ ਅਪੀਲ

supreme court sit

ਚੰਡੀਗੜ੍ਹ (ਇੰਟ.)- ਕੋਟਕਪੂਰਾ ਗੋਲੀਕਾਂਡ (Kotakpura Golikand) ਨੂੰ ਲੈ ਕੇ ਪੰਜਾਬ ਸਰਕਾਰ (Punjab Government) ਵਲੋਂ ਹੁਣ ਸੁਪਰੀਮ ਕੋਰਟ (Supreme Court) ਦਾ ਦਰਵਾਜ਼ਾ ਖੜਕਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦਰਅਸਲ ਹਾਈ ਕੋਰਟ (High Court) ਵੱਲੋਂ ਪੁਰਾਣੀ ਸਿਟ (SIT) ਨੂੰ ਰੱਦ ਕਰਨ ਤੋਂ ਬਾਅਦ ਨਵੀਂ ਸਿਟ ਬਣਾਉਣ ਅਤੇ ਇਸ ਮਾਮਲੇ 'ਚ ਨਵੇਂ ਸਿਰੇ ਤੋਂ ਪੜਤਾਲ ਕਰਨ ਦੇ ਹੁਕਮ ਦਿੱਤੇ ਸਨ। ਹੁਣ ਇਸ ਮਾਮਲੇ ਵਿਚ ਪੰਜਾਬ ਸਰਕਾਰ (Punjab Government) ਵਲੋਂ ਏ.ਜੀ. (AG) ਨੂੰ ਤਿਆਰੀ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ। ਹਾਈ ਕੋਰਟ ਦੇ ਇਸ ਫੈਸਲੇ ਨੂੰ ਲੈ ਕੇ ਪੰਜਾਬ ਸਰਕਾਰ ਸੁਪਰੀਮ ਕੋਰਟ ਵਿੱਚ ਜਾਣ ਦੀ ਤਿਆਰੀ ਕਰ ਰਿਹਾ ਹੈ।

कोटकपूरा गोलीकांड मामले की सुनवाई 29 जुलाई तक मुल्तवी - kotakpura shootout  case will be pronounced till july 29

Read this-ਵ੍ਹੀਲਚੇਅਰ 'ਤੇ ਚੱਲਣ ਵਾਲੀ ਪ੍ਰਗਿਆ ਠਾਕੁਰ ਨੇ ਖੇਡੀ ਬਾਸਕਿਟਬਾਲ, ਵੀਡੀਓ ਵਾਇਰਲ

ਸੂਤਰਾਂ ਦੀ ਮੰਨੀਏ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰਜ਼ੀ ਦਾਖਲ ਕਰਨ ਨੂੰ ਲੈ ਕੇ ਮਨਜ਼ੂਰੀ ਦੇ ਦਿੱਤੀ ਗਈ ਹੈ। ਪੰਜਾਬ ਸਰਕਾਰ ਛੇਤੀ ਹੀ ਸੁਪਰੀਮ ਕੋਰਟ ਵਿਚ ਅਰਜ਼ੀ ਦਾਖ਼ਲ ਕਰ ਦੇਵੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਹੁਣ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਨਵੇਂ ਸਿਰੇ ਤੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਹੋ ਰਹੀ ਹੈ। ਜਿਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਣੇ ਕਈ ਅਧਿਕਾਰੀਆਂ ਕੋਲੋਂ ਨਵੀਂ ਬਣੀ ਸਿਟ ਵਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

Bail granted to accused SP and former MLA in Kotkapura firing case. | कोटकपूरा  गोलीकांड में आरोपी एसपी व पूर्व विधायक की जमानत मंजूर - Dainik Bhaskar

Read this- ਬਿਜਲੀ ਸੰਕਟ ਨੂੰ ਲੈ ਕੇ SAD-BSP ਵਲੋਂ ਸਰਕਾਰ ਵਿਰੁੱਧ ਕੀਤੀ ਜਾ ਰਹੀ ਹੈ ਨਾਅਰੇਬਾਜ਼ੀ

ਉਥੇ ਹੀ ਅੱਜ ਪੰਥਕ ਆਗੂਆਂ ਸਣੇ 20 ਲੋਕਾਂ ਨੂੰ ਹੋਰ ਬੁਲਾ ਕੇ ਸਿਟ ਵੱਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪੰਜਾਬ ਦੇ ਫਰੀਦਕੋਟ ਵਿਚ 2015 ਵਿਚ ਹੋਈ ਕੋਟਕਪੂਰਾ ਪੁਲਿਸ ਗੋਲੀਬਾਰੀ ਘਟਨਾ ਨੂੰ ਲੈ ਕੇ ਐੱਸ.ਆਈ.ਟੀ. ਦੀ ਟੀਮ ਨੇ ਬੀਤੇ ਦਿਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਵੀ ਪੁੱਛਗਿੱਛ ਕੀਤੀ ਸੀ। ਪੰਜਾਬ ਪੁਲਿਸ ਦੀ ਐੱਸ.ਆਈ.ਟੀ. ਇਥੇ ਸੈਕਟਰ ਚਾਰ ਸਥਿਤ ਬਾਦਲ ਦੇ ਸਰਕਾਰੀ ਐੱਮ.ਐੱਲ.ਏ. ਫਲੈਟ ਵਿਚ ਪਹੁੰਚੀ ਅਤੇ ਉਨ੍ਹਾਂ ਕੋਲੋਂ ਤਕਰੀਬਨ ਢਾਈ ਘੰਟੇ ਤੱਕ ਪੁੱਛਗਿੱਛ ਕੀਤੀ।

In The Market