LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਲਈ ਮੁੜ ਤੋਂ ਜਾਰੀ ਹੋਏ ਦਿਸ਼ਾ-ਨਿਰਦੇਸ਼

reopn5

ਚੰਡੀਗੜ੍ਹ: ਕੋਵਿਡ-19 ਦੀ ਮਹਾਮਾਰੀ ਤੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਚਾਉਣ ਵਾਸਤੇ (Punjab Government) ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ (Vijay Inder Singla) ਨੇ ਸਕੂਲ ਮੁਖੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਿੰਗਲਾ ਨੇ ਕਿਹਾ ਕਿ 2 ਅਗਸਤ ਤੋਂ ਸਰਕਾਰੀ, ਮਾਨਤਾ ਪ੍ਰਾਪਤ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਸਕੂਲ ਪੂਰੀ ਤਰ੍ਹਾਂ ਖੋਲ੍ਹ ਦਿੱਤੇ ਗਏ ਹਨ, ਇਸ ਕਰਕੇ ਕੋਵਿਡ 19 ਦੀ ਸਥਿਤੀ ਨਾਲ ਨਜਿੱਠਣ ਅਤੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਿੰਗਲਾ ਨੇ ਨਵੇਂ ਸਿਰੇ ਤੋਂ ਹਦਾਇਤਾਂ ਜਾਰੀ ਕੀਤੀਆਂ ਹਨ। 

schol reopn

Read more- ਚੰਡੀਗੜ੍ਹ ਦੀ ਸੁਖਨਾ ਲੇਕ ਦੇ ਪਾਣੀ ਦਾ ਪੱਧਰ ਵਧਣ 'ਤੇ ਖੋਲ੍ਹੇ ਗਏ ਫਲੱਡ ਗੇਟ

ਸਿੰਗਲਾ ਨੇ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਕਲਾਸਾਂ ਰੋਜ਼ਾਨਾ ਲਗਾਉਣ ਲਈ ਆਖਿਆ ਹੈ ਤਾਂ ਜੋ ਬੋਰਡ ਦੀਆਂ ਦੀਆਂ ਇਨ੍ਹਾਂ ਕਲਾਸਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਸੁਚੱਜੇ ਢੰਗ ਨਾਲ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਦੀ ਵੱਧ ਗਿਣਤੀ ਅਤੇ ਕਮਰਿਆਂ ਦੀ ਘਾਟ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖਰੇ ਵੱਖਰੇ ਤੌਰ ’ਤੇ ਬੁਲਾਉਣ ਲਈ ਸਕੂਲ ਮੁਖੀਆਂ ਨੂੰ ਖੁਲ੍ਹ ਦਿੱਤੀ ਹੈ।

Read more- ਆਂਗਣਵਾੜੀ ਮੁਲਾਜ਼ਮਾਂ ਨੇ ਅੱਜ ਸਵੇਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਕੀਤਾ ਘਿਰਾਓ

ਕੈਬਨਿਟ ਮੰਤਰੀ ਨੇ ਆਪਣੇ ਨਿਰਦੇਸ਼ਾਂ ਵਿੱਚ ਕਿਹਾ ਹੈ ਕਿ ਨਾਨ ਬੋਰਡ ਕਲਾਸਾਂ ਦੇ ਵਿਦਿਆਰਥੀਆਂ ਦੀ ਹਾਜ਼ਰੀ ਦੇ ਸਬੰਧ ਵਿੱਚ ਕਮਰਿਆਂ ਦੀ ਉਪਲਬਧਤਾ ਦੇ ਅਨੁਸਾਰ ਸਕੂਲ ਮੁਖੀ ਆਪਣੇ ਹਿਸਾਬ ਨਾਲ ਫੈਸਲਾ ਲੈਣਗੇ। ਇਸ ਸਬੰਧ ਵਿੱਚ ਵਿਦਿਆਰਥੀਆਂ ਨੂੰ ਵੱਖਰੇ ਤੌਰ ’ਤੇ ਵੀ ਬੁਲਾਇਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਇੱਕ ਕਮਰੇ ਵਿੱਚ 25 ਤੋਂ 30 ਵਿਦਿਆਰਥੀਆਂ ਨੂੰ ਹੀ ਉੱਚਿਤ ਦੂਰੀ ’ਤੇ ਬਿਠਾਇਆ ਜਾਵੇ ਅਤੇ ਇੱਕ ਬੈਂਚ ’ਤੇ ਕੇਵਲ ਇੱਕ ਵਿਦਿਆਰਥੀ ਹੀ ਬੈਠੇ। ਉਨ੍ਹਾਂ ਨੇ ਕੋਵਿਡ-19 ਦੀਆਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਵਿਦਿਆਰਥੀਆਂ ਵਿੱਚ ਆਪਸੀ ਦੂਰੀ ਬਨਾਉਣ ਨੂੰ ਯਕੀਨੀ ਬਨਾਉਣ ਲਈ ਸਵੇਰ ਦੀ ਸਭਾ ਤੋਂ ਵੀ ਛੋਟ ਦੇਣ ਦੇ ਨਿਰਦੇਸ਼ ਦਿੱਤੇ ਹਨ।

In The Market