ਚੰਡੀਗੜ੍ਹ- ਪੰਜਾਬ ਸਰਕਾਰ ਦਾ ਐਕਸ਼ਨ ਮੋਡ ਲਗਾਤਾਰ ਜਾਰੀ ਹੈ। ਤਾਜ਼ਾ ਘਟਨਾਕ੍ਰਮ ਵਿਚ ਸੂਬੇ ਦੇ ਟ੍ਰਾਂਸਪੋਰਟ ਵਿਭਾਗ ਨੇ ਸਾਬਕਾ ਕੈਬਨਿਟ ਮੰਤਰੀਆਂ ਨੂੰ ਗੱਡੀਆਂ ਵਾਪਸ ਕਰਨ ਲਈ ਕਿਹਾ ਹੈ। ਇਸ ਦੇ ਲਈ ਕਈ ਮੰਤਰੀਆਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਹਨ।
Also Read: ਅਲਕਾ ਲਾਂਬਾ ਦੀ ਰੂਪਨਗਰ ਥਾਣੇ ‘ਚ ਪੇਸ਼ੀ, ਕਾਂਗਰਸੀਆਂ ਦਾ ਜ਼ਬਰਦਸਤ ਹੰਗਾਮਾ
ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ, ਪਰਗਟ ਸਿੰਘ ਤੇ ਰਾਜਾ ਵੜਿੰਗ ਨੂੰ ਗੱਡੀਆਂ ਵਾਪਸ ਕਰਨ ਲਈ ਨੋਟਿਸ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਮੰਤਰੀ ਅਹੁਦੇ ਉੱਤੇ ਰਹਿੰਦਿਆਂ ਇਨ੍ਹਾਂ ਮੰਤਰੀਆਂ ਨੂੰ ਇਨੋਵਾ ਕ੍ਰਿਸਟਾ ਗੱਡੀਆਂ ਦਿੱਤੀਆਂ ਗਈਆਂ ਸਨ। ਜਾਣਕਾਰੀ ਮੁਤਾਬਕ ਇਹ ਨੋਟਿਸ ਵਧੀਕ ਟ੍ਰਾਂਸਪੋਰਟ ਵਿਭਾਗ ਵਲੋਂ ਜਾਰੀ ਕੀਤੇ ਜਾ ਰਹੇ ਹਨ।
Also Read: 30 ਸਾਲ ਤੋਂ ਟਾਇਲਟ ‘ਚ ਸਮੋਸੇ ਬਣਾ ਵੇਚ ਰਿਹਾ ਸੀ ਰੈਸਟੋਰੈਂਟ! ਇੰਝ ਖੁੱਲਿਆ ਭੇਦ




