ਚੰਡੀਗੜ੍ਹ– ਹਰਿਆਣਾ ਸਰਕਾਰ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੀ ਇਮਾਰਤ ਨਹੀਂ ਬਣਾਉਣ ਦਿੱਤੀ ਜਾਵੇਗੀ। ਇਹ ਐਲਾਨ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਵੱਖਰੀ ਵਿਧਾਨ ਸਭਾ ਬਣਾਉਣਾ ਚਾਹੁੰਦਾ ਹੈ ਤਾਂ ਉਹ ਪੰਚਕੂਲਾ, ਫਰੀਦਾਬਾਦ ਜਾਂ ਕੁਰੂਕਸ਼ੇਤਰ ਬਣਾ ਸਕਦਾ ਹੈ।
Also Read: ‘ਬੇਬੀ’ ਚੀਖ ਕੇ ਰਣਬੀਰ ਨਾਲ ਲਿਪਟ ਗਈ ਆਲੀਆ ਭੱਟ, ਏਅਰਪੋਰਟ ‘ਤੇ ਦਿਖਿਆ ਰੀਅਲ ਲਵ ਸੀਨ
ਜੌੜਾ ਮਾਜਰਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ। ਪੰਜਾਬ ਤੋਂ ਹਰਿਆਣਾ ਵੀ ਗਿਆ ਹੈ। ਚੰਡੀਗੜ੍ਹ ਪਹਿਲਾਂ ਹੀ ਪੰਜਾਬ ਦਾ ਹੈ। ਵਿਧਾਨ ਸਭਾ ਦੀ ਇਮਾਰਤ ਵੀ ਪੰਜਾਬ ਦੀ ਹੈ, ਇਹ ਹਰਿਆਣੇ ਨੂੰ ਭਾਈਚਾਰਕ ਸਾਂਝ ਵਜੋਂ ਦਿੱਤੀ ਗਈ ਹੈ।
ਕੇਂਦਰ ਨੇ ਦਿੱਤੀ ਸਹਿਮਤੀ : ਖੱਟਰ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੱਲ੍ਹ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਈ ਜਾਵੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੌਜੂਦਾ ਸਮੇਂ ਵਿੱਚ ਹਰਿਆਣਾ ਅਤੇ ਪੰਜਾਬ ਵਿਧਾਨ ਸਭਾ ਇੱਕੋ ਇਮਾਰਤ ਦੇ ਕੰਪਲੈਕਸ ਵਿੱਚ ਚੱਲ ਰਹੀ ਹੈ।
Also Read: ਪੰਜਾਬ ਸਣੇ ਦੇਸ਼ ਦੇ ਕਈ ਸੂਬਿਆਂ ਲਈ IMD ਦਾ ਅਲਰਟ, ਭਾਰੀ ਮੀਂਹ ਦੀ ਚਿਤਾਵਨੀ
ਸੀਐੱਮ ਮਾਨ ਨੇ ਵੀ ਮੰਗੀ ਸੀ ਜ਼ਮੀਨ
ਖੱਟਰ ਦਾ ਬਿਆਨ ਆਉਂਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੇਂਦਰ ਤੋਂ ਜ਼ਮੀਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਵੱਖ ਕਰਨ ਲਈ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਜ਼ਮੀਨ ਦਿੱਤੀ ਜਾਵੇ।



