LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਵਿਧਾਨ ਸਭਾ ਦੀ ਪੰਜਵੇਂ ਦਿਨ ਦੀ ਕਾਰਵਾਈ ਮੁਲਤਵੀ, ਸਦਨ 'ਚ ਕਈ ਮੁੱਦਿਆਂ 'ਤੇ ਜੰਮ ਕੇ ਹੋਇਆ ਹੰਗਾਮਾ

29j vidha

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੀ ਕਾਰਵਾਈ 5ਵੇਂ ਦਿਨ ਵੀ ਮੁਲਤਵੀ ਹੋ ਗਈ ਹੈ। ਦੱਸ ਦਈਏ ਕਿ ਵਿਧਾਨ ਸਭਾ ਦਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਇਆ ਸੀ। 27 ਜੂਨ ਨੂੰ ਪੰਜਾਬ ਸਰਕਾਰ ਨੇ ਇਸ ਸਾਲ ਦਾ ਬਜਟ ਪੇਸ਼ ਕੀਤਾ। ਇਸ ਦੌਰਾਨ 29 ਜੂਨ ਯਾਨੀ ਅੱਜ ਪ੍ਰਸ਼ਨ ਕਾਲ ਰੱਖਿਆ ਗਿਆ ਸੀ। ਇਸ ਦੌਰਾਨ ਵਿਧਾਨ ਸਭਾ ਵਿਚ ਜੰਮ ਕੇ ਹੰਗਾਮਾ ਹੋਇਆ। 

ਇਸ ਤੋਂ ਇਲਾਵਾ ਵਿਰੋਧੀ ਧਿਰ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਤੇ ਹੋਰਾਂ ਨੇਤਾਵਾਂ ਨੇ ਪੰਜਾਬ ਸਰਕਾਰ ਤੋਂ ਤਿੱਖੇ ਸਵਾਲ ਵੀ ਕੀਤੇ ਤੇ ਦੋਵਾਂ ਧਿਰਾਂ ਦੇ ਸਿੰਙ ਫਸਦੇ ਵੀ ਰਹੇ। ਪ੍ਰਸ਼ਨ ਕਾਲ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਅਸੀਂ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਬੱਸਾਂ ਸ਼ੁਰੂ ਕੀਤੀਆਂ ਹਨ। ਇਸ 'ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਦੀ ਆਪਣੀ ਦਿੱਲੀ ਸਰਕਾਰ ਨੇ ਬੱਸਾਂ ਨਹੀਂ ਚੱਲਣ ਦਿੱਤੀਆਂ। ਇਸ ਕਾਰਨ ਪੰਜਾਬ ਨੂੰ 25 ਕਰੋੜ ਦਾ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬੀਆਂ ਨੂੰ ਮਹਿੰਗਾ ਕਿਰਾਇਆ ਦੇਣ ਕਾਰਨ 75 ਤੋਂ 80 ਕਰੋੜ ਦਾ ਨੁਕਸਾਨ ਹੋਇਆ ਹੈ।

ਸਾਬਕਾ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 'ਚ 13 ਚਿੱਠੀਆਂ ਲਿਖੀਆਂ ਗਈਆਂ ਸਨ। ਏਅਰਪੋਰਟ ਅਥਾਰਟੀ ਨੂੰ ਪੱਤਰ ਵੀ ਲਿਖਿਆ ਗਿਆ ਸੀ। ਕੇਂਦਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਕਿਹਾ ਕਿ ਜੇਕਰ ਦਿੱਲੀ ਸਰਕਾਰ ਚਾਹੇ ਤਾਂ ਬੱਸਾਂ ਚਲਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਮੰਤਰੀ ਸੁਪਰੀਮ ਕੋਰਟ ਦੇ ਹੁਕਮਾਂ ਜਾਂ ਹੋਰ ਪਾਬੰਦੀਆਂ ਦਾ ਰਿਕਾਰਡ ਦੇ ਸਕਦੇ ਹਨ ਜਿਸ ਦੀ ਉਹ ਗੱਲ ਕਰ ਰਹੇ ਹਨ। ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਨਾ ਤਾਂ ਦਿੱਲੀ ਸਰਕਾਰ ਤੋਂ ਪਰਮਿਟ ਲਏ ਸਨ। ਨਾ ਹੀ ਰੂਟ ਵਧਾਉਣ ਦੀ ਮਨਜ਼ੂਰੀ ਲਈ ਗਈ। 

ਪ੍ਰਸ਼ਨ ਕਾਲ ਦੇ ਅਖੀਰ ਵਿਚ ਪੰਜਾਬ ਮੁੱਖ ਮੰਤਰੀ ਨੇ ਆਪਣਾ ਭਾਸ਼ਣ ਦਿੱਤਾ ਇਸ ਦੌਰਾਨ ਉਨ੍ਹਾਂ ਪੰਜਾਬੀ ਭਾਸ਼ਾ ਤੇ ਪੰਜਾਬ ਦੇ ਸਕੂਲਾਂ ਉੱਤੇ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਸਕੂਲਾਂ ਨੂੰ ਸੁਧਾਰਣ ਦੀ ਤਰਜੀਹ ਨੂੰ ਦੁਹਰਾਇਆ। ਇਸ ਦੇ ਨਾਲ ਹੀ ਉਨ੍ਹਾਂ ਵਿਰੋਧੀਆਂ ਨੂੰ ਵੀ ਘੇਰਿਆ। ਉਨ੍ਹਾਂ ਕਿਹਾ ਚਾਹੇ ਕੋਈ ਵੀ ਹੋਵੇ, ਚਾਹੇ ਵਿਰੋਧੀ ਜਾਂ ਸੱਤਾਧਾਰੀ ਪਾਰਟੀ ਵਿਚ, ਜੇਕਰ ਗਲਤ ਕੰਮ ਕਰੇਗਾ ਤਾਂ ਉਸ ਨੂੰ ਬਖਸ਼ਿਆਂ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਡੀਆਂ ਮਾਂਵਾਂ-ਭੈਣਾਂ ਨਾਲ ਕੀਤਾ ਵਾਅਦਾ ਸਾਨੂੰ ਯਾਦ ਹੈ। ਇਹ ਵਾਅਦਾ ਜ਼ਰੂਰ ਪੂਰਾ ਕੀਤਾ ਜਾਵੇਗਾ।

 

 

 

ਕੱਲ੍ਹ ਇਜਲਾਸ ਦੇ ਆਖਰੀ ਦਿਨ ਸਦਨ ਵਿੱਚ ਫ਼ੌਜ ਦੀ ਭਰਤੀ ਦੀ ਅਗਨੀਪਥ ਸਕੀਮ ਖ਼ਿਲਾਫ਼ ਮਤਾ ਲਿਆਂਦਾ ਜਾਵੇਗਾ। ਇਹ ਮੰਗ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਉਠਾਈ। ਜਿਸ 'ਤੇ ਸੀਐੱਮ ਭਗਵੰਤ ਮਾਨ ਨੇ ਵੀ ਹਾਮੀ ਭਰੀ। ਉਨ੍ਹਾਂ ਕਿਹਾ ਕਿ ਉਹ ਇਸ ਵਿਰੁੱਧ ਮਤਾ ਲਿਆਉਣਗੇ।

Also Read: ਗਲਤੀ ਨਾਲ 286 ਵਾਰ ਖਾਤੇ 'ਚ ਆਈ ਤਨਖਾਹ, ਮੁਲਾਜ਼ਮ ਅਸਤੀਫਾ ਦੇ ਕੇ ਫੁਰਰ!

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਸਿੱਧੂ ਮੂਸੇਵਾਲਾ ਦੇ ਐੱਸਵਾਈਐੱਲ ਗੀਤ ਅਤੇ ਕਿਸਾਨ ਯੂਨੀਅਨ ਦੇ ਟਵਿੱਟਰ ਅਕਾਊਂਟ 'ਤੇ ਪਾਬੰਦੀ ਲਾਉਣ ਦਾ ਮੁੱਦਾ ਵੀ ਉਠਾਇਆ। ਪ੍ਰਸਤਾਵ ਵਿੱਚ ਸ਼ਾਮਲ ਕਰਨ ਲਈ ਵੀ ਸਹਿਮਤੀ ਪ੍ਰਗਟਾਈ ਗਈ।

ਗੈਂਗਸਟਰ ਮੁਖਤਾਰ ਅੰਸਾਰੀ ਨੂੰ ਲੈ ਕੇ ਹੰਗਾਮਾ
ਉੱਤਰ ਪ੍ਰਦੇਸ਼ ਦੇ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਲੈ ਕੇ ਕੱਲ੍ਹ ਸਦਨ ਵਿਚ ਹੰਗਾਮਾ ਹੋਇਆ। ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅੰਸਾਰੀ ਨੂੰ ਫਰਜ਼ੀ ਐੱਫਆਈਆਰ ਬਣਾ ਕੇ ਜੇਲ੍ਹ ਵਿਚ ਰੱਖਿਆ ਗਿਆ ਸੀ। ਅੰਸਾਰੀ 25 ਕੈਦੀਆਂ ਦੀ ਬੈਰਕ ਵਿਚ ਇਕੱਲਾ ਰਹਿੰਦਾ ਸੀ। ਉਸਦੀ ਪਤਨੀ ਉਸਦੇ ਨਾਲ ਰਹਿੰਦੀ ਸੀ। 26 ਵਾਰੰਟ ਆਉਣ ਤੋਂ ਬਾਅਦ ਵੀ ਉਸ ਨੂੰ ਯੂਪੀ ਨਹੀਂ ਭੇਜਿਆ ਗਿਆ। ਜਦੋਂ ਯੂਪੀ ਸਰਕਾਰ ਸੁਪਰੀਮ ਕੋਰਟ ਗਈ ਤਾਂ ਪੰਜਾਬ ਦੀ ਕਾਂਗਰਸ ਸਰਕਾਰ ਨੇ 11 ਲੱਖ ਦੀ ਫ਼ੀਸ ਉੱਤੇ ਵਕੀਲ ਰੱਖਿਆ। ਜਿਸ 'ਤੇ ਕਾਂਗਰਸੀਆਂ ਨੇ ਇਸ ਨੂੰ ਸਾਬਤ ਕਰਨ ਦੀ ਚੁਣੌਤੀ ਦਿੱਤੀ।

Also Read: ਪਿਤਾ ਮੁਕੇਸ਼ ਅੰਬਾਨੀ ਨੇ ਬੇਟੇ ਆਕਾਸ਼ ਅੰਬਾਨੀ ਨੂੰ ਸੌਂਪੀ ਰਿਲਾਇੰਸ ਜਿਓ ਦੀ ਕਮਾਨ

ਪੰਜਾਬ ਦਾ 1.55 ਲੱਖ ਕਰੋੜ ਦਾ ਬਜਟ
ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਵਿੱਚ 2022-23 ਲਈ ਪੰਜਾਬ ਦਾ 1.55 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਸਿੱਖਿਆ ਲਈ ਬਜਟ ਵਿਚ 16 ਫੀਸਦੀ ਅਤੇ ਸਿਹਤ ਲਈ 24 ਫੀਸਦੀ ਦਾ ਵਾਧਾ ਕੀਤਾ ਗਿਆ ਹੈ।

In The Market