LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਵਿਧਾਨ ਸਭਾ 'ਚ ਵਿਧਾਇਕ ਪੈਨਸ਼ਨ, ਅਗਨੀਪਥ, PU ਸਣੇ ਕਈ ਬਿਲ ਪਾਸ, ਸਦਨ ਅਣਮਿੱਥੇ ਸਮੇਂ ਲਈ ਮੁਲਤਵੀ

30june asd

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ ਸੀ। ਇਸ ਵਿਚ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਇੱਕ ਵਿਧਾਇਕ-ਇੱਕ ਪੈਨਸ਼ਨ ਪ੍ਰਸਤਾਵ, ਕੇਂਦਰ ਸਰਕਾਰ ਦੀ ਫੌਜ 'ਚ ਭਰਤੀ ਦੀ ਅਗਨੀਪਥ ਯੋਜਨਾ ਦੇ ਖਿਲਾਫ ਵੀ ਪ੍ਰਸਤਾਵ, ਪੀਯੂ ਦੇ ਕੇਂਦਰੀਕਰਨ ਦੇ ਖਿਲਾਫ ਪ੍ਰਸਤਾਵ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਸਦਨ ਵਿਚ ਵੋਟਿੰਗ ਰਾਹੀਂ ਪਾਸ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਲਈ ਜੈ ਕ੍ਰਿਸ਼ਨ ਰੋੜੀ ਦਾ ਨਾਂ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ।

Also Read: CM ਮਾਨ ਦੇ ਵਿਰੋਧੀਆਂ ਨੂੰ ਰਗੜੇ, ਦੱਸਿਆ ਮਹਿਲਾਵਾਂ ਨੂੰ ਕਦੋਂ ਤੱਕ ਮਿਲਣਗੇ 1000 ਰੁਪਏ ਮਹੀਨਾ

ਪੰਜਾਬ ਵਿਧਾਨ ਸਭਾ 'ਚ PU ਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਸਭ ਤੋਂ ਪਹਿਲਾਂ ਮਤਾ ਪੰਜਾਬ ਯੂਨੀਵਰਸਿਟੀ (PU) ਨੂੰ ਲੈ ਕੇ ਪੇਸ਼ ਕੀਤਾ ਗਿਆ। ਇਹ ਮਤਾ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਪੇਸ਼ ਕੀਤਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ। ਅਸੀਂਂ ਕੇਂਦਰ ਸਰਕਾਰ ਤੋਂ ਕੋਈ ਭੀਖ ਨਹੀਂ ਮੰਗ ਰਹੇ ਹਾਂ। ਇਹ ਸਾਡਾ ਹੱਕ ਹੈ।  ਇਸ ਮਤੇ ਵਿਚ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦਾ ਵਿਰੋਧ ਕੀਤਾ ਗਿਆ ਤੇ ਸਾਰੀਆਂ ਪਾਰਟੀਆਂ ਨੂੰ ਇਸ ਮਤੇ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ ਗਿਆ। ਇਸ ਦੌਰਾਨ ਵੋਟਿੰਗ ਵਿਚ ਸਿਰਫ ਭਾਜਪਾ ਨੇ ਇਸ ਦਾ ਵਿਰੋਧ ਕੀਤਾ। ਬਾਕੀ ਸਾਰੀਆਂ ਪਾਰਟੀਆਂ ਨੇ ਇਸ ਮਤੇ ਦੇ ਹੱਕ ਵਿਚ ਵੋਟ ਕੀਤੀ ਤੇ ਇਹ ਮਤਾ ਸਦਨ ਵਿਚ ਪਾਸ ਕਰ ਦਿੱਤਾ ਗਿਆ।

CM ਮਾਨ ਵਲੋਂ ਪੇਸ਼ ਕੇਂਦਰ ਦੀ ਅਗਨੀਪਥ ਸਕੀਮ ਦੇ ਵਿਰੋਧ ਵਿਚ ਮਤਾ ਪਾਸ
ਸਦਨ ਵਿਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਸਕੀਮ ਨਾਲ ਵੱਖ-ਵੱਖ ਸੂਬਿਆਂ ਵਿਚ ਵਿਰੋਧ ਹੋਇਆ। ਇਸ ਸਕੀਮ ਦੇਸ਼ ਦੀ ਜਵਾਨੀ ਤੇ ਕੌਮੀ ਸੁਰੱਖਿਆ ਦੇ ਹਿੱਤ ਵਿਚ ਨਹੀਂ ਹੈ। ਪੰਜਾਬ ਫਾਈਟਰਾਂ ਲਈ ਜਾਣਿਆ ਜਾਂਦਾ ਹੈ। ਪੰਜਾਬ ਦੇ ਨੌਜਵਾਨ ਇਸ ਦੌਰਾਨ ਦੇਸ਼ ਦੀ ਰਾਖੀ ਲਈ ਸ਼ਹਾਦਤ ਵੀ ਦਿੰਦੇ ਹਨ। ਇਸ ਸਕੀਮ ਨੇ ਪੰਜਾਬ ਦੇ ਨੌਜਵਾਨ ਦੇ ਸੁਪਨਿਆਂ ਨੂੰ ਤਬਾਹ ਕੀਤਾ, ਜਿਹੜੇ ਰੈਗੂਲਰ ਤੌਰ ਉੱਤੇ ਦੇਸ਼ ਦੀ ਰਾਖੀ ਲਈ ਫੌਜ ਵਿਚ ਭਰਤੀ ਹੋਣਾ ਚਾਹੁੰਦੇ ਹਨ। ਸਦਨ ਇਸ ਸਕੀਮ ਨੂੰ ਵਾਪਸ ਲੈਣ ਦੀ ਅਪੀਲ ਕਰਦੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ਉੱਤੇ ਕੇਂਦਰ ਸਰਕਾਰ ਨਾਲ ਵੀ ਮੁਲਾਕਾਤ ਕਰਨਗੇ। ਇਸ ਦੌਰਾਨ ਇਸ ਮਤੇ ਨੂੰ ਸਦਨ ਵਿਚ ਪਾਸ ਕਰ ਦਿੱਤਾ ਗਿਆ।

ਜੈ ਕ੍ਰਿਸ਼ਨ ਰੋੜੀ ਚੁਣੇ ਗਏ ਡਿਪਟੀ ਸਪੀਕਰ

ਪੰਜਾਬ ਵਿਧਾਨ ਸਭਾ ਸੈਸ਼ਨ 2022 ਦੇ ਆਖਰੀ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਚੋਣ ਕੀਤੀ ਜਾਣੀ ਸੀ। ਇਸ ਦੌਰਾਨ ਜੈ ਕ੍ਰਿਸ਼ਨ ਰੋੜੀ ਨੂੰ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਚੁਣਿਆ ਗਿਆ ਹੈ। ਦੱਸ ਦਈਏ ਕਿ ਜੈ ਕ੍ਰਿਸ਼ਨ ਰੋੜੀ ਗੜ੍ਹਸ਼ੰਕਰ ਤੋਂ ਵਿਧਾਇਕ ਹਨ। ਡਿਪਟੀ ਸਪੀਕਰ ਚੁਣੇ ਜਾਣ ਉੱਤੇ ਪੂਰੇ ਸਦਨ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ। ਸੀਐੱਮ ਮਾਨ ਨੇ ਕਿਹਾ ਕਿ ਜੈ ਕ੍ਰਿਸ਼ਨ ਜੀ ਬਹੁਤ ਹੀ ਮਿਹਨਤੀ ਤੇ ਇਮਾਨਦਾਰ ਵਿਅਕਤੀ ਹਨ। ਉਨ੍ਹਾਂ ਨੇ ਇਕ ਫੋਟੋਗ੍ਰਾਫਰ ਦੇ ਤੌਰ ਉੱਤੇ ਕੰਮ ਸ਼ੁਰੂ ਕੀਤਾ ਸੀ। ਅੱਜ ਵੀ ਦੇਖ ਲਓ ਉਨ੍ਹਾਂ ਦੀ ਦੁਕਾਨ ਗੜ੍ਹਸ਼ੰਕਰ ਵਿਚ ਮੌਜੂਦ ਹੈ। ਇਸ ਤੋਂ ਬਾਅਦ ਭਾਜਪਾ ਦੇ ਅਸ਼ਵਨੀ ਸ਼ਰਮਾ ਨੇ ਵੀ ਸਦਨ ਵਿਚ ਰੋੜੀ ਸਾਹਬ ਨੂੰ ਡਿਪਟੀ ਸਪੀਕਰ ਬਣਨ ਉੱਤੇ ਵਧਾਈ ਦਿੱਤੀ।

ਮੀਤ ਹੇਅਰ ਵਲੋਂ ਪੇਸ਼ ਕੀਤਾ ਇਕ ਵਿਧਾਇਕ-ਇਕ ਪੈਨਸ਼ਨ ਪ੍ਰਸਤਾਵ ਪਾਸ
ਪੰਜਾਬ ਵਿਧਾਨ ਸਭਾ ਵਿਚ ਸਿੱਖਿਆ ਮੰਤਰੀ ਮੀਤ ਹੇਅਰ ਨੇ ਇਕ ਵਿਧਾਇਕ-ਇਕ ਪੈਨਸ਼ਨ ਮਤਾ ਪੇਸ਼ ਕੀਤਾ ਹੈ। ਇਸ ਦੌਰਾਨ ਵਿਰੋਧੀ ਧਿਰ ਦੇ ਪਰਗਟ ਸਿੰਘ ਨੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਵਿਧਾਇਕਾਂ ਦੀ ਪੈਨਸ਼ਨ ਦਾ ਮਿਆਰ ਉੱਚਾ ਚੁੱਕਿਆ ਜਾਣਾ ਚਾਹੀਦਾ ਹੈ। ਇਸ ਦੌਰਾਨ ਵਿਰੋਧੀ ਧਿਰ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਰਿਆਂ ਨੂੰ ਇਸ ਗੱਲ਼ ਵਿਚ ਨਾ ਉਲਝਾਈਏ। ਜੋ ਪੈਨਸ਼ਨ ਸਹੀ ਬਣਦੀ ਹੈ ਉਹ ਮੁਹੱਈਆ ਕਰਵਾਈ ਜਾਵੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਧਾਇਕਾਂ ਨੂੰ ਸਹੀ ਤਨਖਾਹਾਂ ਮਿਲਦੀਆਂ ਰਹਿਣਗੀਆਂ ਪਰ ਜਦੋਂ ਉਹ ਚੁਣਿਆ ਨਹੀਂ ਜਾਂਦਾ ਤਾਂ ਉਸ ਨੂੰ ਇਕ ਪੈਨਸ਼ਨ ਹੀ ਮਿਲੇਗੀ। ਇਸ ਤੋਂ ਬਾਅਦ ਸਦਨ ਵਿਚ ਹੰਗਾਮਾ ਵੀ ਹੋਇਆ। ਇਸ ਦੌਰਾਨ ਵੋਟਾਂ ਤੋਂ ਬਾਅਦ ਇਸ ਬਿੱਲ ਨੂੰ ਪਾਸ ਕਰ ਦਿੱਤਾ ਗਿਆ।

ਸਪੀਕਰ ਵਲੋਂ ਧੰਨਵਾਦ

ਵਿਧਾਨ ਸਭਾ ਦੀ ਕਾਰਵਾਈ ਕਾਫੀ ਹੰਗਾਮੇ ਤੇ ਸਵਾਲ-ਜਵਾਬ ਭਰੀ ਰਹੀ। ਸਦਨ ਦੀ ਕਾਰਵਾਈ ਦੇ ਅਖੀਰ ਵਿਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਵਿਧਾਨ ਸਭਾ ਦੀ ਕਾਰਵਾਈ ਸਹੀ ਢੰਗ ਨਾਲ ਚੱਲਣ ਤੋਂ ਸਾਰੇ ਵਿਧਾਨ ਸਭਾ ਮੈਂਬਰਾਂ ਨੂੰ ਵਧਾਈ ਵੀ ਦਿੱਤੀ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ।

 

 

In The Market